
ਸਿੱਖ ਜਥਾ ਮਾਲਵਾ ਵਲੋਂ ਸਿੱਖ ਜੋੜ ਮੇਲਿਆਂ ਦੀ ਰਵਾਇਤ ਅਨੁਸਾਰ ਗੁਰਮਤਿ ਵਿਚਾਰਾਂ ਕਰਨ ਅਤੇ ਪ੍ਰਭੂ ਜਸ ਵਿੱਚ ਜੁੜਨ ਲਈ ਗੁਰਮਤਿ ਸਮਾਗਮ ਉਲੀਕਿਆ ਗਿਆ ਹੈ।
ਸਿੱਖ ਜਥਾ ਮਾਲਵਾ ਵੱਲੋਂ ਨਗਰ ਚੰਗਾਲ ਦੇ ਸਹਿਯੋਗ ਨਾਲ ਪਿਛਲੇ ਦੋ ਦਿਨਾ ਤੋਂ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮੁਖੀ ਅੱਖਰਕਾਰੀ ਸਿਖਲਾਈ ਪੜਾਅ ਕੀਤਾ ਗਿਆ ਸੀ ਜਿਸ ਦੀ ਬਹੁਤ ਚੜ੍ਹਦੀਕਲਾ ਦੇ ਨਾਲ ਸੰਪੂਰਨਤਾ ਹੋਈ ਹੈ।
ਸਿੱਖ ਜਥਾ ਮਾਲਵਾ ਵੱਲੋਂ ਭਵਾਨੀਗੜ੍ਹ ਦੀ ਸੰਗਤ ਅਤੇ ਗੁਰਦੁਆਰਾ ਸਾਹਿਬ ਪਾਤਿਸਾਹੀ ਨੌਵੀਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਭਵਾਨੀਗੜ੍ਹ) ਵਿਖੇ ਤੀਜਾ ਘੱਲੂਘਾਰਾ ਜੂਨ ੧੯੮੪ ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।
ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਿੱਖ ਜਥਾ ਮਾਲਵਾ ਵੱਲੋਂ 4 ਜੂਨ 2023, ਸ਼ਾਮੀ 7 ਵਜੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਭਵਾਨੀਗੜ੍ਹ (ਸੰਗਰੂਰ) ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ।
ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਿੱਖ ਜਥਾ ਮਾਲਵਾ ਵੱਲੋਂ ਸਮਾਗਮ ਕਰਵਾਇਆ ਜਾ ਰਿਹਾ ਹੈ ਇਹ ਸਮਾਗਮ 4 ਜੂਨ 2023, ਸ਼ਾਮ 7 ਵਜੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ (ਸੰਗਰੂਰ) ਵਿਖੇ ਕਰਵਾਇਆ ਜਾ ਰਿਹਾ ਹੈ।
ਗੁਰੂ ਦੇ ਅਦਬ ਵਿੱਚ ਖਲਲ ਪਾਉਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਗੁਰੂ ਦੇ ਅਦਬ ਨੂੰ ਮੁੱਖ ਰੱਖਦਿਆਂ ਸਿੱਖ ਜਥਾ ਮਾਲਵਾ ਵਲੋਂ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਿਛਲੇ ਕੁਝ ਦਿਨਾਂ ਤੋਂ 'ਸਿੱਖ ਜਥਾ ਮਾਲਵਾ' ਵੱਲੋਂ ਲਗਾਤਾਰ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਨੂੰ ਵੇਖਿਆ ਜਾ ਰਿਹਾ ਹੈ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ।
ਸਿਖ ਜਥਾ ਮਾਲਵਾ ਵੱਲੋਂ ਬਡਰੁੱਖਾਂ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ (ਬਡਰੁੱਖਾਂ) ਵਿਖੇ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੇ ੨੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।
ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਲਕੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 29 ਅਪ੍ਰੈਲ,2023, ਦਿਨ ਸ਼ਨੀਵਾਰ, ਸ਼ਾਮ 7 ਵਜੇ ਤੋਂ ਗੁਰਦੁਆਰਾ ਜਨਮ ਅਸਥਾਨ ਮਹਾਰਾਜਾ ਰਣਜੀਤ ਸਿੰਘ, ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਦੌਰਾਨ ਭਾਈ ਬਲਦੇਵ ਸਿੰਘ ਜੀ ਲੌਂਗੋਵਾਲ (ਢਾਡੀ ਜਥਾ) ਅਤੇ ਪ੍ਰੋ. ਅਮਨਪ੍ਰੀਤ ਸਿੰਘ ਗੁਰਮਤਿ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਉੁਣਗੇ।
ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਚਾਰ ਸਭਾ ਲੱਖੀ ਜੰਗਲ ਖਾਲਸਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਤਖਤ ਸਾਹਿਬ ਦੇ ਮਨੇਜਰ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਹੁੰਦੇ ਸਮਾਗਮਾਂ ਦੌਰਾਨ ਮੇਲਾ ਸਭਿਆਚਾਰ ਨੂੰ ਠੱਲ੍ਹ ਪਾਉਣ ਲਈ ਲਿਖਤੀ ਸੁਝਾਵਾਂ ਦੀ ਕਾਪੀ ਸੌਂਪੀ ਗਈ।
Next Page »