ਜੂਨ 1984 ਵਿੱਚ ਭਾਰਤੀ ਦਸਤਿਆਂ ਵਲੋਂ ਦਰਬਾਰ ਸਾਹਿਬ ਕੰਪਲੈਕਸ ਵੱਲ ਕੀਤੀ ਅੰਧਾਧੁੰਦ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ਵਿੱਚ ਅੰਮ੍ਰਿਤ ਸੰਚਾਰ ਜਥੇ ਦੇ ਪੰਜ ਪਿਆਰੇ ਸਿੰਘਾਂ ਅਤੇ ਅਖੰਡ ਕੀਰਤਨੀ ਜਥੇ ਵਲੋਂ ਅਕਾਲ ਤਖਤ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਗਈ।
ਬੀਤੇ ਦਿਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1978 ਦੀ ਵਿਸਾਖੀ ਦੇ ਨਿਰੰਕਾਰੀ ਕਾਂਡ ਦੇ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਇਕ ਸਮਾਗਮ ਕਰਵਾਇਆ ਗਿਆ।
1 ਜਨਵਰੀ 1993 ਦੀ ਸ਼ਾਮ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸਦਰ ਪੁਲਿਸ ਠਾਣੇ ਜਗਰਾਓਂ ਤੋਂ ਚੁੱਕ ਕੇ ਕਿਸੇ ਹੋਰ ਥਾਂ ’ਤੇ ਲਿਜਾਇਆ ਗਿਆ। ਉਸ ਸਮੇਂ ਉਹ ਲਗਭਗ ਮਰਿਆ ਹੋਇਆ ਸੀ, ਕਿਉਂਕਿ ਜਿੰਨਾ ਤਸ਼ੱਦਦ ਉਸ ’ਤੇ ਹੋਇਆ ਸੀ, ਉਹ ਬਿਆਨ ਕਰਨਾ ਔਖਾ ਹੈ।
ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ 540 ਸਾਲ ਦੀ ਬਾਲੜੀ ਉਮਰ ਵਾਲੀ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਉਸਦੇ ਗਗਨ ’ਤੇ ਹਜ਼ਾਰਾਂ ਨਹੀਂ, ਲੱਖਾਂ ਖਾਲਸਾ ਜੀ ਦੇ ਇਹੋ ਜਿਹੇ ਚਮਕਦੇ ਸਿਤਾਰੇ ਹਨ, ਜੋ ਬੇਇਨਸਾਫੀ ਅਤੇ ਜ਼ੁਲਮ ਦੀ ਕਾਲੀ ਬੋਲੀ ਰਾਤ ਵਿੱਚ ਹੱਕ-ਸੱਚ-ਇਨਸਾਫ ਦੇ ਹਰ ਪਾਂਧੀ ਨੂੰ ਰੌਸ਼ਨੀ ਭਰਪੂਰ, ਜਾਗਦੀਆਂ ਜ਼ਮੀਰਾਂ ਵਾਲਿਆਂ ਦੀ ਡਗਰ ’ਤੇ ਤੁਰਨ ਵਿੱਚ ਅਗਵਾਈ ਤੇ ਹੌਂਸਲਾ ਬਖਸ਼ਦੇ ਹਨ।
ਇੱਕ ਲਘੂ ਕਥਾ ਕਿ ਜਦ ਸੂਰਜ ਪਹਿਲੀ ਵਾਰ ਅਸਤਣ ਲੱਗਾ ਸੀ, ਤਾਂ ਜਿਉਂ ਜਿਉਂ ਉਹ ਆਪਣਾ ਪੰਧ ਮੁਕਾ ਰਿਹਾ ਸੀ ਚਾਨਣ ਘੱਟ ਰਿਹਾ ਸੀ, ਚਾਨਣ ਘੱਟ ਰਿਹਾ ਸੀ ਹਨੇਰੇ ਦੀ ਆਮਦ ਦੇ ਨਿਸ਼ਾਨ ਪ੍ਰਗਟ ਹੋ ਰਹੇ ਸੀ, ਤੇ ਕਹਿੰਦੇ ਆ ਲੋਕਾਂ ’ਚ ਹਾਹਾਕਾਰ ਮਚ ਰਹੀ ਸੀ ਕਿ ਸੂਰਜ ਛਿਪ ਜਾਊਗਾ, ਹਨ੍ਹੇਰਾ ਪਸਰ ਜਾਊਗਾ, ਕਿਸੇ ਨੂੰ ਕੁੱਛ ਦਿਸੂ ਨਾ ਤੇ ਸਾਡਾ ਕੀ ਬਣੂੰਗਾ?
ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹਾਦਤ ਨੂੰ ਅੱਜ ਅਕਾਲ ਤਖ਼ਤ ਸਾਹਿਬ 'ਤੇ ਯਾਦ ਕੀਤਾ ਗਿਆ। ਸ਼ਹੀਦੀ ਸਮਾਗਮ 'ਚ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਜੂਨ 1984 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ 37 ਹੋਰ ਗੁਰਧਾਮਾਂ ਉਪਰ ਹਮਲਾ ਕਰਨ ਵਾਲੀ ਭਾਰਤੀ ਫੌਜ ਦੇ ਮੁਖੀ ਜਨਰਲ ਅਰੁੱਣ ਸ੍ਰੀਧਰ ਵੈਦਿਆ ਨੂੰ ਕੀਤੇ ਦਾ ਫਲ ਭੁਗਤਾ ਕੇ ਫਾਂਸ਼ੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 25ਵੀਂ ਯਾਦ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਸਿੱਖ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹੀਦੀ ਨੂੰ ਸਮਰਪਤ ਸਮਾਗਮ 5 ਅਕਤੂਬਰ ਨੂੰ ਯੂਨੀਵਰਸਿਟੀ ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।
ਭਾਈ ਦਿਲਾਵਰ ਸਿੰਘ ਦੀ ਯਾਦ ਵਿਚ ਅੱਜ ਅਕਾਲ ਤਖ਼ਤ ਸਾਹਿਬ 'ਤੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਵਲੋਂ ਸਿੱਖ ਜਜ਼ਬਾਤਾਂ ਪ੍ਰਤੀ ਰੁੱਖੇ ਵਿਵਹਾਰ 'ਤੇ ਵਰ੍ਹਦਿਆਂ ਦਲ ਖ਼ਾਲਸਾ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਨੇ ਕਾਹਲੀ ਵਿਚ ਸਾਰਾ ਪ੍ਰੋਗਰਾਮ ਸਮਾਪਤ ਕਰ ਦਿੱਤਾ।
ਸ੍ਰੀ ਦਰਬਾਰ ਸਾਹਿਬ ਉਤੇ ਫੌਜੀ ਹਮਲੇ ਅਤੇ ਨਵੰਬਰ 1984 ਵਿੱਚ ਪੂਰੇ ਭਾਰਤ ਵਿੱਚ ਹੋਏ ਸਿੱਖਾਂ ਦੇ ਕਤਲੇਆਮ ਤੋਂ ਬਾਅਦ ਅਤੇ ਭਾਰਤੀ ਸਿਸਟਮ ਦੇ ਸਮੁੱਚੇ ਸੰਚਾਲਕਾਂ ਵਲੋਂ ਬੇਇਨਸਾਫੀ ਭਰੀ ਰਵਾਇਤ ਹੀ ਸਿੱਖ ਖਾੜਕੂਧਾਰਾ ਦੀ ਚੜਤ ਦਾ ਕਾਰਨ ਬਣੀ ਸੀ। ਇਸ ਲਹਿਰ ਦੇ ਜੁਝਾਰੂ ਯੋਧੇ ਜਨਰਲ ਲਾਭ ਸਿੰਘ, ਜਿੰਨ੍ਹਾਂ ਨੇ ਖਾਲਸਾਈ ਰਵਾਇਤਾਂ ਨੂੰ ਕਾਇਮ ਰੱਖਦਿਆਂ ਹੱਕ, ਸੱਚ ਅਤੇ ਸਵੈਮਾਣ ਦੀ ਰਾਖੀ ਲਈ 12 ਜੁਲਾਈ, 1988 ਨੂੰ ਆਪਣੀ ਜਿੰਦ ਕੌਮ ਤੋਂ ਵਾਰ ਦਿੱਤੀ।
« Previous Page — Next Page »