Tag Archive "sikh-militant-movement"

ਹਿੰਦੋਸਤਾਨ ਟਾਈਮਜ਼ ਅਖ਼ਬਾਰ ਨੇ ਉਤਰ ਪ੍ਰਦੇਸ਼ ਦੇ ਹਿੰਦੂ ਨੇਤਾ ਤੋਂ 2015 ‘ਚ ਫੜੀ ਗਈ ਹਥਿਆਰਾਂ ਦੀ ਖੇਪ ਸਿੱਖਾਂ ਸਿਰ ਮੜ੍ਹੀ

ਉਤਰੀ ਭਾਰਤ ਵਿਚ ਛਪਦੇ ਰੋਜ਼ਾਨਾ ਅੰਗਰੇਜ਼ੀ ਅਖ਼ਬਾਰ ਹਿੰਦੋਸਤਾਨ ਟਾਈਮਜ਼ ਨੇ ਆਪਣੇ 9 ਜਨਵਰੀ 2018 ਦੇ ਵੈਬ ਐਡੀਸ਼ਨ ਵਿਚ ‘ਨਿਊ ਬਰੈਂਡ ਆਫ ਸਿੱਖ ਮਿਲੀਟੈਂਸੀ (ਸਿੱਖ ਖਾੜਕੂਆਂ ਦਾ ਨਵਾਂ ਬਰਾਂਡ)’ ਸਿਰਲੇਖ ਹੇਠ ਖ਼ਬਰ ਛਾਪੀ ਹੈ ਜਿਸ ਵਿਚ ਪੰਜਾਬ ਦੇ ਪੁਲਿਸ ਮੁਖੀ ਸੁਰੇਜ਼ ਅਰੋੜਾ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਬਾਹਰਲੇ ਮੁਲਕਾਂ ‘ਚ ਬੈਠੇ ਖਾਲਿਸਤਾਨ ਪੱਖੀ ਗਰਮ ਖਿਆਲੀ ਆਗੂ ਸੋਸ਼ਲ ਮੀਡੀਆ ਰਾਹੀਂ ਖਾੜਕੂ ਸਫ਼ਾਂ ਵਿਚ ਭਰਤੀ ਕਰ ਰਹੇ ਹਨ।

ਨਵੀਂ ਛਪੀ ਪੁਸਤਕ ‘ਪੰਥਕ ਦਸਤਾਵੇਜ਼’ ਜੁਝਾਰੂ ਲਹਿਰ ਦੀਆਂ ਲਿਖਤੀ ਯਾਦਾਂ ਦਾ ਮੇਲਾ; ਪੁਸਤਕ ਵਿੱਚ 25 ਸਾਲਾਂ ਦੇ ਦਸਤਾਵੇਜ਼ ਜਾਰੀ

ਚੰਡੀਗੜ੍ਹ (25 ਅਪ੍ਰੈਲ, 2012): ਸਿੱਖ ਸਿਆਸਤ ਕੋਲ ਮੌਜੂਦ ਜਾਣਕਾਰੀ ਅਨੁਸਾਰ ਖਾੜਕੂ ਸਿੱਖ ਲਹਿਰ ਨਾਲ ਸਬੰਧਿਤ ਅਹਿਮ ਦਸਤਾਵੇਜ਼ਾਂ ਦੀ ਪੁਸਤਕ ਦਾ ਪਹਿਲਾ ਭਾਗ ਛਪ ਕੇ ਪਾਠਕਾਂ ਦੇ ਹੱਥਾਂ ਵਿੱਚ ਪਹੁੰਚ ਰਿਹਾ ਹੈ। ‘ਪੰਥਕ ਦਸਤਾਵੇਜ਼’ ਦੇ ਨਾਂ ਹੇਠ 600 ਤੋਂ ਉਪਰ ਪੰਨਿਆਂ ਵਿੱਚ ਛਪੀ ਇਹ ਵੱਡ ਅਕਾਰੀ ਪੁਸਤਕ ਅਸਲ ਵਿੱਚ ਪੰਜ ਪੁਸਤਕਾਂ ਦਾ ਪਹਿਲਾ ਭਾਗ ਹੈ ਜੋ ਗੁਰਮਤਿ ਪੁਸਤਕ ਭੰਡਾਰ, ਘੰਟਾ ਘਰ ਅੰਮ੍ਰਿਤਸਰ ਵੱਲੋਂ ਛਾਪਿਆ ਜਾ ਰਿਹਾ ਹੈ।

ਸਿੱਖ ਸੰਘਰਸ਼ ਦਾ ਸਿਧਾਂਤਕ ਆਗੂ – ਭਾਈ ਦਲਜੀਤ ਸਿੰਘ: ਸੰਖੇਪ ਜੀਵਤ ਝਾਤ

ਚੋਟੀ ਦੇ ਸਾਬਕਾ ਜੁਝਾਰੂ ਆਗੂ ਭਾਈ ਦਲਜੀਤ ਸਿੰਘ ਪਿਛਲੇ ਤਕਰੀਬਨ ਦੋ ਸਾਲਾਂ ਤੋਂ ਅੰਮ੍ਰਿਤਸਰ ਜੇਲ੍ਹ ਵਿਚ ਬੰਦੀ ਜੀਵਨ ਹੰਢਾ ਰਹੇ ਹਨ। ਇਸ ਵੇਲੇ ਉਹ ਕੁੱਲ ਚਾਰ ਮੁਕੱਦਮਿਆਂ ਦਾ ਸਾਹਮਣੇ ਕਰ ਰਹੇ ਹਨ, ਜਿਹਨਾਂ ‘ਚੋਂ ਸਭ ਤੋਂ ਮਸ਼ਹੂਰ ਤੇ ਗੰਭੀਰ ਮੁਕੱਦਮਾ 25 ਸਾਲ ਪਹਿਲਾਂ ਲੁਧਿਆਣਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਇਕ ਸ਼ਾਖਾ ਵਿਚ ਮਾਰੇ ਗਏ ਡਾਕੇ ਨਾਲ ਸਬੰਧਤ ਹੈ। ਏਸ਼ੀਆ ਦੇ ਸਭ ਨਾਲੋਂ ਵੱਡੇ ਕਹੇ ਜਾਂਦੇ ਇਸ ਡਾਕੇ ਵਿਚ ਪੌਣੇ ਛੇ ਕਰੋੜ ਦੇ ਕਰੀਬ ਰੁਪਈਏ ਲੁੱਟੇ ਦੱਸੇ ਗਏ ਸਨ। ਇਸ ਡਾਕੇ ਲਈ 20 ਦੇ ਕਰੀਬ ਚੋਟੀ ਦੇ ਸਿੱਖ ਜੁਝਾਰੂਆਂ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ ਸੀ, ਜਿਹਨਾਂ ਵਿਚੋਂ ਜ਼ਿਆਦਾਤਰ ਜੁਝਾਰੂ ਪਹਿਲਾਂ ਹੀ ਲਹਿਰ ਦੇ ਅੱਡ ਅੱਡ ਪੜਾਵਾਂ ‘ਤੇ ਸ਼ਹੀਦ ਹੋ ਗਏ ਸਨ। ਇਹਨਾਂ ਵਿਚ ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਮਥਰਾ ਸਿੰਘ, ਜਨਰਲ ਲਾਭ ਸਿੰਘ, ਚਰਨਜੀਤ ਸਿੰਘ ਚੰਨੀ ਆਦਿ ਪ੍ਰਮੁੱਖ ਨਾਂ ਸ਼ਾਮਲ ਹਨ। ਖਾੜਕੂ ਸੰਘਰਸ਼ ਦੀ ਚੜ੍ਹਤ ਦੇ ਦੌਰ ਵਿਚ ਸਿੱਖ ਕੌਮ ਦੀਆਂ ਸਧਰਾਂ ਤੇ ਉਮੀਦਾਂ ਦੇ ਪ੍ਰਤੀਕ ਬਣ ਕੇ ਉਭਰੇ ਇਹਨਾਂ ਜੁਝਾਰੂ ਸੂਰਮਿਆਂ ਵਿਚੋਂ ਇਸ ਵੇਲੇ ਦੋ ਸੰਗਰਾਮੀਏ-ਭਾਈ ਦਲਜੀਤ ਸਿੰਘ ਤੇ ਭਾਈ ਗੁਰਸ਼ਰਨ ਸਿੰਘ ਗ਼ਾਮਾ-ਹੀ ਇਸ ਮੁਕੱਦਮੇ ਵਿਚ ਸੀ ਬੀ ਆਈ ਵੱਲੋਂ ਲਾਏ ਗਏ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਲੁਧਿਆਣਾ ਦੀ ਵਿਸ਼ੇਸ਼ ਟਾਡਾ ਅਦਾਲਤ ਨੇ ਇਸ ਬਹੁ-ਚਰਚਿਤ ਮੁਕੱਦਮੇ ਦੀ ਸੁਣਵਾਈ ਦੀ ਸਮੁੱਚੀ ਕਾਰਵਾਈ ਮੁਕੰਮਲ ਕਰ ਲੈਣ ਤੋਂ ਬਾਅਦ ਇਸ ਦੇ ਫੈਸਲੇ ਲਈ 1 ਅਗਸਤ ਦੀ ਤਰੀਕ ਮਿਥੀ ਹੈ। ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਅਭਿਲਾਸ਼ੀ ਇਸ ਮੁਕੱਦਮੇ ਦੇ ਫੈਸਲੇ ਦਾ ਇੰਤਜ਼ਾਰ ਉਮੀਦ ਅਤੇ ਚਿੰਤਾ ਦੇ ਰਲੇ-ਮਿਲੇ ਭਾਵਾਂ ਨਾਲ ਕਰ ਰਹੇ ਹਨ। ਇਸ ਹਾਲਤ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਪੰਚ ਪਰਧਾਨੀ) ਵੱਲੋਂ ਆਪਣੇ ਨਜ਼ਰਬੰਦ ਚੇਅਰਮੈਨ ਭਾਈ ਦਲਜੀਤ ਸਿੰਘ ਦੇ ਸੰਘਰਸ਼ਮਈ ਜੀਵਨ ਦਾ ਸੰਖੇਪ ਬਿਉਰਾ ਜਾਰੀ ਕੀਤਾ ਗਿਆ ਹੈ। ਆਪਣੇ ਸੂਝਵਾਨ ਪਾਠਕਾਂ ਨੂੰ ਇਕ ਸੰਘਰਸ਼ਸ਼ੀਲ ਤੇ ਪ੍ਰੇਰਨਾਮਈ ਜੀਵਨ ਤੋਂ ਜਾਣੂੰ ਕਰਾਉਣ ਹਿਤ ਅਸੀਂ ਇਥੇ ਇਹ ਬਿਊਰਾ ਛਾਪਣ ਦੀ ਖੁਸ਼ੀ ਹਾਸਲ ਕਰ ਰਹੇ ਹਾਂ- ਸੰਪਾਦਕ।