ਪੂਰਬੀ ਪੰਜਾਬ ਸਥਿਤ ਡੇਰਾ ਬਾਬਾ ਨਾਨਾਕ ਅਤੇ ਪੱਛਮੀ ਪੰਜਾਬ ਦੇ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦਰਮਿਆਨ ਬਣਨ ਵਾਲੇ ਲਾਂਘੇ ਬਾਰੇ ਪਾਕਿਸਤਾਨ ਦੀ ਸਰਕਾਰ ਨੇ ਇਕ 14 ਨੁਕਾਤੀ ਸਮਝੌਤੇ ਦਾ ਖਰੜਾ ਭਾਰਤ ਸਰਕਾਰ ਨੂੰ ਭੇਜਿਆ ਹੈ। ਅੰਗਰੇਜ਼ੀ ਵਿਚ ਭੇਜੇ ਗਏ ਇਸ ਖਰੜੇ ਨੂੰ ਇਕ ਅੰਗਰੇਜ਼ੀ ਅਖਬਾਰ ਨੇ ਇੰਨ-ਬਿੰਨ ਛਾਪਣ ਦਾ ਦਾਅਵਾ ਕੀਤਾ ਹੈ।
ਸਿਆਸਤ ਚੋਣਾਂ ਜਿੱਤਣ ਲਈ ਬੋਲੇ ਗਏ ਝੂਠਾਂ ਜਾਂ ਦੂਜਿਆਂ ਤੇ ਲਾਏ ਗਏ ਵਕਤੀ ਦੋਸ਼ਾਂ ਨੂੰ ਨਹੀਂ ਕਹਿੰਦੇ, ਨਾ ਹੀ ਸਰਕਾਰ ਦੇ ਮੰਤਰੀ ਜਾਂ ਮੁਖੀ ਬਣ ਕੇ ਲੋਕਾਂ ਤੋਂ ਪੈਸੇ ਖਾਣ ਨੂੰ ਸਿਆਸਤ ਕਹਿੰਦੇ ਹਨ।ਰਾਜਸੀ ਮੰਚ ਉੱਤੇ ਵਿਚਰਣ ਵਾਲੇ ਸਾਰੇ ਪਾਤਰ ਹੀ ਸਿਆਸਤਦਾਨ ਨਹੀਂ ਹੁੰਦੇ ਸਗੋਂ ਬਹੁਤੀ ਵਾਰ ਉਹ ਤਾਂ ਸਿਆਸੀ ਕਠਪੁਤਲੀਆਂ ਹੁੰਦੇ ਹਨ।ਅਸਲ ਸਿਆਸਤਦਾਨ ਤਾਂ ਉਹ ਹੁੰਦਾ ਹੈ ਜੋ ਏਹਨਾਂ ਪਾਤਰਾਂ ਦੇ ਕਾਰਜ ਅਤੇ ਬੋਲ ਤੈਅ ਕਰਦਾ ਹੈ।ਸਿਆਸਤ ਅਸਲ ਵਿਚ ਆਉਣ ਵਾਲੇ ਸਮਿਆਂ ਦੇ ਵਰਤਾਰਿਆਂ ਦਾ ਰਾਹ ਤੈਅ ਕਰਨ ਦੀ ਖੇਡ ਹੈ।
ਇਸ ਸਾਲ ਦੇ ਸ਼ੁਰੂ ਵਿਚ ਮੈਨੂੰ ਆਪਣੇ ਵਡੇਰਿਆਂ ਦੀ ਸਰਜ਼ਮੀਨ ਲਹਿੰਦੇ ਪੰਜਾਬ ਪਹਿਲੀ ਵਾਰ ਜਾਵਣ ਦਾ ਸੁਭਾਗ ਹੋਇਆ। ਮੈਂ ਕਰਮਾਂਵਾਲ਼ੀ ਆਂ ਕਿ ਪੰਜਾਹਾਂ ਨੂੰ ਢੁਕਣ ਵੇਲੇ ਗੁਰੂ ਨੇ ਮੇਰੇ ’ਤੇ ਮਿਹਰ ਕੀਤੀ। ਮੇਰੇ ਵਡੇਰੇ ਵਿੱਛੜੇ ਗੁਰਧਾਮਾਂ, ਜੱਦੀ ਥਾਵਾਂ ਨੂੰ ਮੁੜ ਜਾਵਣ ਨੂੰ ਤਰਸਦਿਆਂ ਮਰ-ਮੁੱਕ ਗਏ, ਜਿਹੜੀਆਂ ਥਾਵਾਂ ਉਹ ਸੰਨ ਸੰਤਾਲ਼ੀ ਵੇਲੇ ਖ਼ਾਲੀ ਹੱਥ ਪਿੱਛੇ ਛੋੜ ਆਏ ਸਨ।
ਪ੍ਰਸਿੱਧ ਰਾਜਨੀਤੀਕ ਸਿਧਾਂਤਕਾਰ ‘ਹੰਨ੍ਹਾ ਅਰੈਂਡ’ ਮੌਜੂਦਾ ਦੁਨੀਆ ਵਿੱਚ ਕੁਝ ਖਾਸ ਤਰਾਂ ਦੇ ਲੋਕਾਂ ਦੀ ਹਾਲਤ ਉੱਤੇ ਵਿਚਾਰ ਦਿੰਦਿਆਂ ਲਿਖਿਆ ਹੈ ਕਿ “ਜੈਸੀ ਦੁਰਘਟਨਾ ਨੇ ਮੋਜੂਦਾ ਸਮੇਂ ਵਿੱਚ ‘ਬੇਘਰੇ’ ਹੋਣ ਅਤੇ ‘ਜੜਾਂ ਤੋਂ ਹੀਣੇ’ ਹੋਣ ਦੀ ਡੂੰਘੀ ਭਾਵਨਾ ਵੱਡੇ ਪੱਧਰ ਉੱਤੇ ਪੈਦਾ ਕੀਤੀ ਹੈ। ਜਿਹੜੇ ਲੋਕ ਇਹਨਾਂ ਹਾਲਾਤਾਂ ਤੋਂ ਪੀੜਤ ਹੋਏ ਹਨ “ਤਾਕਤਹੀਣਤਾ ਦਾ ਅਹਿਸਾਸ” ਉਨ੍ਹਾਂ ਦੀਆਂ ਜਿੰਦਗੀਆਂ ਦਾ ਇੱਕ ਅਹਿਮ ਹਿੱਸਾ ਬਣ ਗਿਆ ਹੈ। ਹੰਨ੍ਹਾ ਅਰੈਂਡ ਨੇ ਇਹਨਾਂ ਲੋਕਾਂ ਲਈ ਜਰਮਨ ਭਾਸ਼ਾ ਦਾ ਸ਼ਬਦ “Heimatlosen” ਵਰਤਿਆ ਹੈ ਜਿਸ ਦਾ ਭਾਵ ‘ਰਾਜਹੀਣਤਾ’ ਦੀ ਹਾਲਤ ਤੋਂ ਹੈ ਜੋ ਜੰਗੀ ਵਰਤਾਰੇ ਦੇ ਨਤੀਜੇ ਵਜੋਂ ਕੁੱਝ ਲੋਕਾਂ ਜਾਂ ਸਮੂਹਾਂ ਦੀ ਰਾਜਨੀਤੀਕ ਹੋਣੀ ਬਣ ਜਾਂਦੀ ਹੈ।
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮਾਮਲੇ ਬੀਤੇ ਕਈ ਦਹਾਕਿਆਂ ਤੋਂ ਚਰਚਾ ਚ ਰਿਹਾ ਹੈ। ਕਈ ਵਾਰ ਕੋਸ਼ਿਸ਼ਾਂ ਹੋਈਆਂ ਪਰ ਗੱਲ ਇਸ ਪੱਧਰ ਤੱਕ ਨਹੀਂ ਸੀ ਪਹੁੰਚ ਸਕੀ ਜਿਥੋਂ ਤੱਕ ਹੁਣ ਕੁਝ ਕੁ ਸਮੇਂ ਵਿੱਚ ਹੀ ਪਹੁੰਚ ਗਈ ਹੈ।
ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਭਾਰਤ-ਪਾਕਿ ਦੇ ਫੈਸਲੇ ਤੋਂ ਬਾਅਦ ਬਾਦਲ ਪਰਿਵਾਰ ਵੱਲੋਂ ਇਸ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਦੇ ਸਿਰ ਬੰਨਣ ਉੱਤੇ ਸਖਤ ਟਿਪਣੀ ਕਰਦਿਆਂ, ਦਲ ਖਾਲਸਾ ਨੇ ਕਿਹਾ ਕਿ ਜੇਕਰ ਸਿਹਰਾ ਬੰਨਣਾ ਹੀ ਹੈ ਤਾਂ ਫਿਰ ਇਹ ਸਿਹਰਾ ਪਾਕਿਸਤਾਨ ਆਰਮੀ ਚੀਫ ਜਨਰਲ ਕਮਰ ਬਾਜਵਾ ਦੇ ਸਿਰ ਬੱਝਦਾ ਹੈ।
ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ਦੀ ਰਾਜਧਾਨੀ ਪੇਸ਼ਾਵਰ ਵਿੱਚ ਸਿੱਖਾਂ ਨੂੰ ਬਗੈਰ ਟੋਪ(ਹੈਲਮਟ) ਪਾਏ ਦੋ ਚੱਕਿਆਂ ਵਾਲੇ ਵਾਹਨ ਚਲਾਉਣ ਲਈ ਮਨਜੂਰੀ ਮਿਲ ਗਈ ਹੈ।
ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ‘ਚ ਸਿੱਖ ਭਾਈਚਾਰੇ ਲਈ ਅੰਤਮ ਸੰਸਕਾਰ ਦੀ ਜਗ੍ਹਾ ਦਾ ਨਾ ਹੋਣਾ ਮਾੜੀ ਗੱਲ ਹੈ ਅਤੇ ਇਹ ਪਾਕਿਸਤਾਨ ਅੰਦਰ ਵੱਸਦੇ ਘੱਟ ਗਿਣਤੀ ਸਿੱਖਾਂ ਨਾਲ ਨਾਇਨਸਾਫੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਗੁਰੂ ਅਰਜਨ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2018 ਵਿਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।
ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨ ਵਿੱਚ ਇਕ ਸਰਕਾਰੀ ਅਫਸਰ ਵੱਲੋਂ ਸਿੱਖਾਂ ਦੇ ਇਕ ਵਫਦ ਨੂੰ ਧਰਮ-ਬਦਲੀ ਲਈ ਕਹੇ ਜਾਣ ਦੀ ਖ਼ਬਰ ਕੁਝ ਦਿਨ ਪਹਿਲਾਂ ਸਾਹਮਣੇ ਆਈ ਸੀ। ਹੁਣ ਇਸ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲ ਦਲ (ਬਾਦਲ) ਦੇ ਆਗੂ ਬਿਆਨ ਦੇ ਕੇ ਪਾਕਿਸਤਾਨੀ ਸਿੱਖਾਂ ਲਈ ਚਿੰਤਾ ਪਰਗਟ ਕਰ ਰਹੇ ਹਨ।
Next Page »