ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹਾਦਤ ਨੂੰ ਅੱਜ ਅਕਾਲ ਤਖ਼ਤ ਸਾਹਿਬ 'ਤੇ ਯਾਦ ਕੀਤਾ ਗਿਆ। ਸ਼ਹੀਦੀ ਸਮਾਗਮ 'ਚ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
10 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਸਾਝਾਂ ਅਤੇ ਹੋਰ ਜੱਥੇਬਮਦੀਆਂ ਵੱਲੋਂ ਸੱਦੇ ਜਾ ਰਹੇ ਸਰਬੱਤ ਖਾਲਸਾ ਵਿਰੁੱਧ ਬਾਦਲ ਦਲ ਦੇ ਆਗੂਆਂ ਨੇ ਸ਼ਬਦੀ ਜੰਗ ਤੇਜ਼ ਕਰ ਦਿੱਤੀ ਹੈ।ਸੱਤਾ ‘ਤੇ ਕਾਬਜ਼ ਬਾਦਲ ਦਲ ਵੱਲੋਂ ਇਸ ਇਕੱਠ ਨੂੰ ਅਸਫਲ ਕਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋ ਬੁਲਾਈ ਗਈ ਪੰਥਕ ਕਨਵੈਨਸ਼ਨ ਦੌਰਾਨ ਸੰਗਤਾਂ ਨੇ ਹੱਥ ਖੜੇ ਕਰੜੇ ਸੌਦਾ ਸਾਧ ਦੀ ਮੁਆਫੀ ਨੂੰ ਰੱਦ ਕਰਨ ਨੂੰ ਪ੍ਰਵਾਨਗੀ ਦੇਣ ਦੇ ਨਾਲ ਨਾਲ ਪੰਥਕ ਧਿਰਾਂ ਨੂੰ ਏਕਤਾ ਕਰਨ ਦੀ ਅਪੀਲ ਕਰਦਿਆ ਸਰਬੱਤ ਖਾਲਸਾ ਬੁਲਾ ਕੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ ਮੁਕਤੀ ਦਾ ਵਿਧੀ ਵਿਧਾਨ ਤਿਆਰ ਕਰਨ ਦੇ ਐਲਾਨ ਨੂੰ ਪਰਵਾਨਗੀ ਦਿੱਤੀ ਗਈ।
ਬਾਪੂ ਸੂਰਤ ਸਿੰਘ ਖਾਲਸਾ ਦੇ ਜਵਾਈ ਭਾਈ ਸਤਵਿੰਦਰ ਸਿੰਘ ਭੋਲਾ ਦੇ ਪਿੰਡ ਹਸਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਗਮ ’ਚ ਇਕੱਤਰ ਹੋਈਆਂ ਲੱਗਭਗ ਸਾਰੀਆਂ ਪੰਥਕ ਜੱਥੇਬੰਦੀਆਂ ਨੇ ਜਿੱਥੇ ਸਰਕਾਰ ਵੱਲੋਂ ਸਿੱਖਾਂ ’ਤੇ ਹੋ ਰਹੇ ਜਬਰ ਦਾ ਭਾਂਡਾ ਪ੍ਰਕਾਸ਼ ਸਿੰਘ ਬਾਦਲ ਸਿਰ ਭੰਨਿਆ, ਉਥੇ ਇਸ ਜਬਰ ਦਾ ਮੂੰਹ ਭੰਨਣ ਦੇ ਲਈ ਕੌਮੀ ਏਕੇ ਦੀ ਲੋੜ ’ਤੇ ਜ਼ੋਰ ਦਿੱਤਾ।
ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਜੂਝ ਰਹੇ ਪੰਥਕ ਆਗੂਆਂ ਅਤੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਭੁੱਖ ਹੜਤਾਲ ਨਾਲ ਜੁੜੀਆਂ ਸਿੱਖ ਸੰਸਥਾਵਾਂ ਦੇ ਆਗੂਆਂ ਦੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦੀ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਦੇ ਇੱਕ ਵਫਦ ਨੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਚੱਲ ਰਹੀ ਲਹਿਰ ਨਾਲ ਜੁੜੇ ਪੰਥਕ ਆਗੂਆਂ ਦੀਆਂ ਪੰਜਾਬ ਸਰਕਾਰ ਵੱਲੋਂ ਵਾਰਵਾਰ ਕੀਤੀਆਂ ਜਾ ਰਹੀਆਂ ਗ੍ਰਿਫਤਾਰਆਂ ਵਿਰੁੱਧ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਮੰਗ ਪੱਤਰ ਦਿੱਤਾ ।
ਜ਼ਾ ਪੁਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਅਤੇ ਪਿੰਡ ਨੂੰ ਅਰਧ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਿਸ ਵੱਲੋਂ ਪੂਰੀ ਤਰਾਂ ਘੇਰੇ ਵਿੱਚ ਲੈ ਲਿਆ ਅਤੇ ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਸਖਤ ਪਹਿਰਾ ਲਾ ਦਿੱਤਾ ਹੈ ਅਤੇ ਕਿਸੇ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾ ਰਿਹਾ।
ਬੰਦੀ ਸਿੰਘ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਸਿੱਖ ਜੱਥੇਬੰਦੀਆਂ ਵੱਲੋਂ ਲੁਧਿਆਣਾ ਸ਼ਹਿਰ ਨੂੰ ਸਫਲਤਾਪੂਰਨ ਬੰਦ ਕਰਵਾਇਆ ਗਿਆ। ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਾਰੇ ਲੁਧਿਆਣਾ ਸ਼ਹਿਰ ਨੂੰ ਪੂਰੀ ਤਰਾਂ ਬੰਦ ਕਰਵਾਉਣ ਲਈ ਵੱਖ-ਵੱਖ ਜੱਥੇ ਬਣਾਏ ਗਏ ਸਨ।
ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਾਜਬ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕਰਨਾ ਸੀ।
ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਾਜਬ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕਰਨਾ ਸੀ।
« Previous Page — Next Page »