ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ ਰਾਜਨੀਤੀ ਦਾ ਘੇਰਾ ਬਹੁਤ ਵਿਸ਼ਾਲ ਹੈ ਤੇ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਉਸ ਦਾ ਇੱਕ ਹਿੱਸਾ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ ਦੀ ਹਾਮੀ ਭਰਨੀ ਚਾਹੀਦੀ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਥ ਸੇਵਕ ਸਖਸ਼ੀਅਤਾਂ ਨੇ ਆਪਸੀ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਹੈ।
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ ਖੁੱਸੇਗਾ ਅਤੇ ਨਤੀਜਿਆਂ ਤੋਂ ਬਾਅਦ ਸੁਖਬੀਰ ਬਾਦਲ ਦੀ ਅਗਵਾਈ ਵਿਰੁਧ ਬਗਾਵਤ ਹੋਵੇਗੀ ਤੇ ਪਾਰਟੀ ਵਿਚੋਂ ਇਕ ਵੱਖਰਾ ਧੜਾ ਉੱਭਰੇਗਾ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਿੱਖ ਵੋਟ ਰਾਜਨੀਤੀ ਦੀ ਮੌਜੂਦਾ ਹਾਲਾਤ ਬਾਰੇ ਇਕ ਸਾਂਝਾ ਨੀਤੀ ਬਿਆਨ ਜਾਰੀ ਕੀਤਾ ਹੈ।