Tag Archive "sikhs-in-delhi"

ਕਾਂਗਰਸੀ ਮੁੱਖ ਮੰਤਰੀ ਦਾ ਸਲਾਹਕਾਰ ਸਰਨਾ ਕਿਵੇਂ ਆਪਣੇ ਆਪ ਨੂੰ ਪੰਥਕ ਆਗੂ ਕਹਿ ਸਕਦਾ ਹੈ: ਦਿੱਲੀ ਕਮੇਟੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਆਪਣੇ ਆਪ ਨੂੰ ਕਾਂਗਰਸ ਦਾ ਨਹੀਂ ਸਗੋਂ ਕੈਪਟਨ ਦਾ ਸਲਾਹਕਾਰ ਦੱਸਣ ਦੇ ਦਿੱਤੇ ਗਏ ਬਿਆਨ ’ਤੇ ਬਾਦਲ ਦਲ ਦੀ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਦੇ ਬਿਆਨ ਨੂੰ ਦੋਹਰੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ।

ਅੰਬਾਲਾ ਵਿਖੇ ਕੁੱਟਮਾਰ ਦਾ ਸ਼ਿਕਾਰ ਹੋਏ ਸਿੱਖ ਹਰਜੀਤ ਸਿੰਘ ਨੂੰ ਦਿੱਲੀ ਕਮੇਟੀ ਨੇ ਦਿੱਤੀ ਨੌਕਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਅੰਬਾਲਾ ਵਿਖੇ ਕੁੱਟਮਾਰ ਦਾ ਸ਼ਿਕਾਰ ਹੋਏ ਹਰਜੀਤ ਸਿੰਘ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਡਰਾਈਵਰ ਨਿਯੁਕਤ ਕੀਤਾ ਹੈ। ਅੱਜ (21 ਜੁਲਾਈ) ਕਮੇਟੀ ਦਫ਼ਤਰ ਵਿਖੇ ਪਰਿਵਾਰ ਸਹਿਤ ਪੁੱਜੇ ਹਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ।

ਜਿਨ੍ਹਾਂ ਝੂਠੇ ਮੁਕਾਬਲਿਆਂ ਦੇ ਗੁਨਾਹਗਾਰਾਂ ਨੂੰ ਬਚਾਇਆ, ਕੀ ਉਹ ਦਿਵਾਉਣਗੇ ਇਨਸਾਫ?: ਖਾਲੜਾ ਮਿਸ਼ਨ

ਅਖੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ ਇਕੱਠੇ ਝੂਠੇ ਮੁਕਾਬਲਿਆਂ ਦੇ ਅੰਕੜੇ। ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਜੱਥੇਬੰਧਕ ਸਕੱਤਰ ਕਾਬਲ ਸਿੰਘ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਬਾਦਲਕਿਆਂ ਵੱਲੋਂ ਧਰਮ ਪ੍ਰਚਾਰ, ਯਾਦਗਾਰਾਂ ਬਣਾਉਣ ਅਤੇ ਝੂਠੇ ਮੁਕਾਬਲਿਆਂ ਦਾ ਨਿਆਂ ਦਿਵਾਉਣ ਦੀਆਂ ਖਬਰਾਂ ਚਰਚਾ ਵਿੱਚ ਹਨ।

1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਜ਼ਮਾਨਤ ਸਬੰਧੀ ਸੁਣਵਾਈ ਤੋਂ ਜਸਟਿਸ ਪਾਠਕ ਨੇ ਕੀਤਾ ਆਪਣੇ ਆਪ ਨੂੰ ਵੱਖ

ਦਿੱਲੀ ਹਾਈ ਕੋਰਟ ਦੇ ਜੱਜ ਏ.ਕੇ. ਪਾਠਕ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਵਿੱਚ ਹੇਠਲੀ ਅਦਾਲਤ ਵੱਲੋਂ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਤੀ ਜ਼ਮਾਨਤ ਨੂੰ ਚੁਣੌਤੀ ਦਿੰਦੀ

ਮਨਜੀਤ ਸਿੰਘ ਜੀ.ਕੇ. ਨੇ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਹੇਠ 7 ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪਾਰਟੀ ਦੇ 7 ਆਗੂਆਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਖਿਲਾਫ਼ ਕਾਰਜ ਕਰਨ ਦੇ ਦੋਸ਼ ’ਚ 6 ਆਗੂਆਂ ਨੂੰ ਅਤੇ 1 ਆਗੂ ਨੂੰ ਜ਼ਾਬਤੇ ਦੀ ਉਲੰਘਣਾ ਕਰਕੇ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ।

ਦਿੱਲੀ ਗੁਰਦੁਆਰਾ ਚੋਣਾਂ: ਗ਼ੈਰ-ਰਜਿਸਟਰਡ ਜਥੇਬੰਦੀਆਂ ਨੂੰ ਚੋਣ ਨਿਸ਼ਾਨ ਦੇਣ ਸਬੰਧੀ ਅਗਲੀ ਤਰੀਕ 29 ਜੁਲਾਈ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਗ਼ੈਰ ਰਜਿਸਟਰਡ ਦਲਾਂ ਤੇ ਜਥੇਬੰਦੀਆਂ ਨੂੰ ਚੋਣ ਨਿਸ਼ਾਨ ਜਾਰੀ ਕਰਨ ਦੇ ਮਾਮਲੇ ਵਿੱਚ ਸਮੇਂ ਸਿਰ ਜਵਾਬ ਨਾ ਦੇਣ ਉਤੇ ਤੀਸ ਹਜ਼ਾਰੀ ਅਦਾਲਤ ਨੇ ਗੁਰਦੁਆਰਾ ਚੋਣ ਡਾਇਰੈਕਟੋਰੇਟ ਨੂੰ ਝਾੜ ਪਾਈ। ਇਸ ਕੇਸ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।

ਦਿੱਲੀ ਗੁਰਦੁਆਰਾ ਕਮੇਟੀ ਦੇ 4 ਅਹੁਦੇਦਾਰ ਭਾਜਪਾ ਟਿਕਟਾਂ ‘ਤੇ ਨਗਰ ਨਿਗਮ ਚੋਣਾਂ ਜਿੱਤੇ

ਦਿੱਲੀ ਨਗਰ ਨਿਗਮ ਚੋਣਾਂ ਵਿਚ 270 ਸੀਟਾਂ 'ਤੇ ਹੋਈਆਂ ਚੋਣਾਂ ’ਚ ਭਾਜਪਾ 185 ਸੀਟਾਂ ਜਿੱਤਣ ਵਿਚ ਕਾਮਯਾਬ ਰਹੀ ਹੈ। ਬਾਦਲ ਦਲ ਦੀ ਦਿੱਲੀ ਇਕਾਈ ਵਲੋਂ ਜਾਰੀ ਬਿਆਨ 'ਚ ਦੱਸਿਆ ਗਿਆ ਕਿ ਉਨ੍ਹਾਂ ਦੇ ਕੋਟੇ ਦੇ 5 ਉਮੀਦਵਾਰਾਂ ਵਿਚੋਂ 4 ਜਿੱਤ ਪ੍ਰਾਪਤ ਕਰਨ ’ਚ ਕਾਮਯਾਬ ਰਹੇ ਹਨ।

ਦਿੱਲੀ ਵਿਧਾਨ ਸਭਾ ਨੇ 30 ਜੂਨ, 2015 ਨੂੰ 1984 ਸਿੱਖ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਦਿੱਤੀ ਸੀ ਮਾਨਤਾ

ਭਾਰਤੀ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਦਾਅਵਾ ਕੀਤਾ ਸੀ ਕਿ ਕੈਨੇਡਾ ਦੇ ਓਂਟਾਰੀਓ ਸੂਬੇ ਦੀ ਪਾਰਲੀਮੈਂਟ ਨੇ 1984 ਸਿੱਖ ਕਤਲੇਆਮ ਨੂੰ 'ਨਸਲਕੁਸ਼ੀ' ਵਜੋਂ ਮਾਨਤਾ ਦੇਣਾ ਗੱਲ ਨੂੰ ਵਧਾ ਚੜ੍ਹਾ ਕੇ ਪੇਸ਼ ਕਰਨ ਦੇ ਬਰਾਬਰ ਹੈ। ਜਦਕਿ ਦਿੱਲੀ ਵਿਧਾਨ ਸਭਾ ਨੇ 30 ਜੂਨ, 2015 ਨੂੰ ਸਰਬਸੰਮਤੀ ਨਾਲ 1984 ਕਤਲੇਆਮ ਨੂੰ 'ਨਸਲਕੁਸ਼ੀ' ਮੰਨਿਆ ਹੈ।

1984 ਸਿੱਖ ਕਤਲੇਆਮ: ਕਾਂਗਰਸ ਆਗੂ ਜਗਦੀਸ਼ ਟਾਈਟਲਰ ਵਲੋਂ ਝੂਠ ਫੜਨ ਵਾਲੇ ਟੈਸਟ ਤੋਂ ਇਨਕਾਰ

ਕਾਂਗਰਸ ਆਗੂ ਜਗਦੀਸ਼ ਟਾਈਟਰ ਨੇ ਵੀਰਵਾਰ (30 ਮਾਰਚ) ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਉਹ ਲਾਈ ਡਿਟੈਕਟਰ ਟੈਸਟ (ਝੂਠ ਫੜਨ ਵਾਲਾ ਟੈਸਟ) ਕਰਵਾਉਣ ਲਈ ਤਿਆਰ ਨਹੀਂ ਹੈ। ਟਾਈਟਲਰ ਨੇ ਕਿਹਾ ਕਿ ਇਹ ਟੈਸਟ ਕਰੂਰਤਾ ਦੇ ਬਰਾਬਰ ਹੈ।

1984 ਸਿੱਖ ਕਤਲੇਆਮ: ਦਿੱਲੀ ਹਾਈਕੋਰਟ ਵਲੋਂ 5 ਕੇਸ ਫਿਰ ਤੋਂ ਖੋਲ੍ਹਣ ਦੇ ਹੁਕਮ

ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਦੌਰਾਨ ਦਿੱਲੀ ਕੈਂਟ ਦੇ ਰਾਜਨਗਰ ਇਲਾਕੇ 'ਚ ਹੋਏ 25 ਸਿੱਖਾਂ ਦੇ ਕਤਲੇਆਮ ਨਾਲ ਸਬੰਧਿਤ ਐਫ.ਆਈ.ਆਰ. ਨੰਬਰ 416/84 'ਚ ਸ਼ਾਮਿਲ 5 ਕੇਸਾਂ ਨੂੰ ਮੁੜ ਤੋਂ ਖੋਲ੍ਹਣ ਦਾ ਹੁਕਮ ਦਿੱਤਾ ਹੈ। ਜਸਟਿਸ ਗੀਤਾ ਮਿੱਤਲ ਅਤੇ ਅਨੂ ਮਲਹੋਤਰਾ ਦੀ ਬੈਂਚ ਨੇ ਬੁੱਧਵਾਰ ਕੇਸ ਦੀ ਸੁਣਵਾਈ ਦੌਰਾਨ ਇਸ ਸਬੰਧੀ ਦਿੱਲੀ ਪੁਲਿਸ ਨੂੰ ਹੁਕਮ ਦਿੱਤਾ।

« Previous PageNext Page »