Tag Archive "sikhs-in-italy"

ਭਾਰਤੀ ਦੂਤਾਘਰ ਦੀ ਰਿਪੋਰਟ ਸਦਕਾ ਇਟਲੀ ਨੇ ਕਈ ਸਿੱਖਾਂ ਨੂੰ ਨਾਗਰਿਕਤਾ ਦੇਣ ਤੋਂ ਕੀਤਾ ਇਨਕਾਰ

ਇਟਲੀ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਇਟਲੀ ਸਰਕਾਰ ਨੇ ਇਸ ਕਰਕੇ ਨਾਗਰਿਕਤਾ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਇਟਲੀ ਸਥਿਤ ਭਾਰਤੀ ਦੂਤਾਘਰ ਆਪਣੀ ਰਿਪੋਰਟ ਵਿੱਚ ਉਨ੍ਹਾਂ ਦੇ ਵਧੀਆਂ ਚਰਿੱਤਰ ਦੀ ਹਾਮੀ ਨਹੀਂ ਭਰਦਾ।

ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਵੱਲੋਂ ਪਾਰਲੀਮੈਂਟ ਮੈਂਬਰਾਂ ਨਾਲ ਮੀਟਿੰਗ

ਇਟਲੀ ਵਿੱਚ ਨਵੀਂ ਬਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਟਲੀ 'ਚ ਪੰਥਕ ਮਸਲਿਆਂ ਨੂੰ ਹੱਲ ਕਰਵਾਉਣ ਲਈ ਅਹਿਮ ਉਪਰਾਲਾ ਕਰਦਿਆਂ ਬੀਤੇ ਦਿਨ ਰੋਮ ਵਿਖੇ ਇਟਾਲੀਅਨ ਪਾਰਲੀਮੈਂਟ ਮੈਂਬਰਾਂ ਨਾਲ਼ ਵਿਸ਼ੇਸ਼ ਮੀਟਿੰਗ ਕਰਕੇ ਇੱਥੇ ਵੱਸਦੇ ਵਿਦੇਸ਼ੀਆਂ ਦੇ ਇੰਮੀਗ੍ਰੇਸ਼ਨ ਸਬੰਧੀ ਤੇ ਸਬੰਧਿਤ ਮੁਸ਼ਕਿਲਾਂ ਦੇ ਹੱਲ ਕਰਵਾਉਣ ਲਈ ਕੋਸ਼ਿਸ਼ ਕੀਤੀ ਹੈ।

ਗਿਆਨੀ ਗੁਰਬਚਨ ਸਿੰਘ ਨੂੰ ਇਟਲੀ ਵਿੱਚ ਸੂਰਤ ਸਿੰਘ ਖਾਲਸਾ ਦੇ ਮੁੱਦੇ ‘ਤੇ ਸਿੱਖ ਸੰਗਤਾਂ ਦੇ ਵਿਰੋਧ ਦਾ ਸਾਹਮਣਾ ਕਰਨ ਪਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਟਲੀ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਸੂਰਤ ਸਿੰਘ ਖਾਲਸਾ ਦੇ ਮੁੱਦੇ ਉਤੇ ਸਿੱਖ ਸੰਗਤਾਂ ਦੇ ਵਿਰੋਧ ਦਾ ਸਾਹਮਣਾ ਕਰਨ ਪਿਆ। ਗਿਆਨੀ ਗੁਰਬਚਨ ਸਿੰਘ ਇਟਲੀ ਦੇ ਦੌਰੇ ਉੱਤੇ ਹਨ ਪਰ ਜਿਵੇਂ ਹੀ ਉਹ ਗੁਰਦੁਆਰਾ ਸਾਹਿਬ ਵਿੱਚ ਆਏ ਤਾਂ ਉੱਥੇ ਮੌਜੂਦ ਸਿੱਖਾਂ ਨੇ ਗਿਆਨੀ ਗੁਰਬਚਨ ਸਿੰਘ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਟਲੀ ਦੇ ਸਿੱਖਾਂ ਦਾ ਕਹਿਣਾ ਹੈ ਕਿ ਗਿਆਨੀ ਗੁਰਬਚਨ ਸਿੰਘ ਬਜ਼ੁਰਗ ਸੂਰਤ ਸਿੰਘ ਖ਼ਾਲਸਾ ਦੇ ਮੁੱਦੇ ਉੱਤੇ ਬਿਲਕੁਲ ਚੁੱਪ ਹਨ।

ਸ਼ਹੀਦ ਭਾਈ ਜਗਜੀਤ ਸਿੰਘ ਦੇ ਪਰਿਵਾਰ ਨੂੰ ਇਟਲੀ ਦੀ ਸੰਗਤਾਂ ਨੇ ਆਰਥਿਕ ਮੱਦਦ ਭੇਜੀ

ਘੱਲੂਘਾਰਾ ਜੂਨ 1984 ਦੀ 31ਵੀਂ ਵਰੇਗੰਢ ਮੌਕੇ ਜੰਮੂ ਵਿਖੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਨ ਉਪਰੰਤ ਸ਼ੁਰੂ ਹੋਏ ਵਿਵਾਦ ਤੋਂ ਬਾਅਦ ਸ਼ਾਂਤਮਈ ਧਰਨਾ ਦੇ ਰਹੇ ਸਿੱਖ ਨੌਜਵਾਨਾਂ 'ਤੇ ਪੁਲਿਸ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਜਗਜੀਤ ਸਿੰਘ ਦੀ ਮੌਤ 'ਤੇ ਇਟਲੀ ਦੇ ਸਿੱਖਾਂ ਵਿਚ ਭਾਰੀ ਰੋਸ ਹੈ।

ਇਟਲੀ ਵਿੱਚ ਨਵੀਂ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇਟਲੀ ਦਾ ਹੋਇਆ ਗਠਨ

ਬਰੇਸ਼ੀਆ ਦੇ ਗੁਰਦੁਆਰਾ ਸਿੰਘ ਸਭਾ ਫ਼ਲੇਰੋ ਵਿਚ ਸਿੱਖਾਂ ਦੀ ਹੋਈ ਇਸ ਮੀਟਿੰਗ ਵਿਚ ਗੁਰਦੁਆਰਾ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਕੋਈ 200 ਦੇ ਕਰੀਬ ਅਹੁਦੇਦਾਰਾਂ ਨੇ ਭਾਗ ਲਿਆ ਅਤੇ ਇਕਮੁਠਤਾ ਦਿਖਾਉਂਦੇ ਹੋਏ ਨਵੀਂ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇਟਲੀ ਦੇ ਗਠਨ ਦਾ ਐਲਾਨ ਕੀਤਾ, ਜੋ ਕਿ ਇਟਲੀ ਵਿਚ ਗੁਰਦੁਆਰਿਆਂ ਦੀ ਸਾਂਭ-ਸੰਭਾਲ ਅਤੇ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਹਿੱਤ ਕੰਮ ਕਰੇਗੀ ।

ਵਪਾਰ ਮੇਲੇ ਵਿੱਚ ਸ਼੍ਰੀ ਦਰਬਾਰ ਸਾਹਿਬ ਦੀ ਤਸਵੀਰ ਦੀ ਬੇਅਬਦੀ ਕਰਨ ‘ਤੇ ਸਿੱਖਾਂ ‘ਚ ਰੋਸ

ਵਾਪਾਰ ਮੇਲੇ ਵਿੱਚ ਮੈਕ ਡੌਨਲਡ ਰੈਸਟੋਰੈਂਟ ਵਿੱਚ ਐਕਸਪੋ ਦੀ ਮਸ਼ਹੂਰੀ ਲਈ ਸ਼੍ਰੀ ਦਰਬਾਰ ਸਾਹਿਬ ਦੀ ਤਸਵੀਰ ਦੀ ਕੀਤੀ ਜਾ ਰਹੀ ਕੁ ਵਰਤੋਂ ਕਰਕੇ ਇਟਲੀ ਦੀਆਂ ਸਿੱਖ ਸੰਗਤਾਂ ਵਿੱਚ ਰੋਸ ਪੈਦਾ ਹੋ ਗਿਆ ਹੈ।

ਸੰਤ ਜਰਨੈਲ ਸਿੰਘ ਭਿੰਡਰਾਂਵਲਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 5 ਜੁਨ ਤੋਂ ਹੋਵੇਗਾ

ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਹੋਏ ਫੌਜੀ ਹਮਲੇ (ਤੀਜੇ ਘੱਲੂਘਾਰੇ) ਦੇ ਸ਼ਹੀਦਾਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ ਅਤੇ ਸ਼ਹੀਦ ਜਨਰਲ ਸ਼ੁਬੇਗ ਸਿੰਘ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਬਰੇਸ਼ੀਆ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨਜਾਕੋਮੋ ਵਲੋਂ 5,6 ਅਤੇ 7 ਜੂਨ ਨੂੰ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਫਿਲਮ ਪੱਤਾ ਪੱਤਾ ਸਿੰਘਾਂ ਦਾ ਵੈਰੀ ਇਟਾਲੀ ਵਿੱਚ ਵਿਖਾਉਣ ਲਈ ਨੌਜਵਾਨਾਂ ਨੇ ਕੀਤਾ ਉਪਰਾਲਾ

ਸਿੱਖੀ ਸੇਵਾ ਸੁਸਾਇਟੀ ਇਟਲੀ ਵਲੋ ਪੰਜਾਬੀ ਫ਼ਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ ਇਟਾਲੀ ਵਿਚ ਦਰਸ਼ਕਾਂ ਨੂੰ ਦਿਖਾਉਣ ਲਈ ਨੌਜਵਾਨਾਂ ਨੇ ਉਪਰਾਲਾ ਕੀਤਾ। 25 ਅਪ੍ਰੈਲ 15:30 ਵਜੇ ਵੀਲਾਜੀਉ ਸੇਰੇਨੋ (ਬਰੇਸ਼ੀਆਂ) 25 ਅਪ੍ਰੈਲ 14:00 ਵਜੇ ਸੁਜਾਰਾ (ਮਾਨਤੋਵਾ) 26 ਅਪ੍ਰੈਲ 15:00 ਵਜੇ ਕੋਰਤੇਨੋਵਾਂ (ਬੈਰਗਾਮੋ) ਵਿਖੇ ਪੱਤਾ ਪੱਤਾ ਸਿੰਘਾ ਦਾ ਵੈਰੀ ਫਿਲਮ ਦਿਖਾਈ ਜਾਵੇਗੀ।

ਇਟਲੀ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ

ਸਿੱਖ ਧਰਮ ਦੇ ਇਤਿਹਾਸਿਕ ਦਿਹਾੜਿਆਂ ਨੂੰ ਇਕਸੁਰਤਾ ਪ੍ਰਦਾਨ ਕਰਨ ਵਾਲੇ ਭਾਈ ਪਾਲ ਸਿੰਘ ਪੁਰੇਵਾਲ ਵੱਲੋਂ ਤਿਆਰ ਕੀਤੇ ਗਏ ਨਾਨਕਸ਼ਾਹੀ ਕੈਲੰਡਰ-2003 ਦੀ ਮਹੱਤਤਾ ਨੂੰ ਬਰਕਰਾਰ ਰੱਖਦਿਆ ਇਟਲੀ ਦੀਆਂ ਸੰਗਤਾਂ ਵੱਲੋਂ ਪ੍ਰਵਾਨ ਕਰਦਿਆਂ ਉਸ ਕੈਲੰਡਰ ਨੂੰ ਇਟਲੀ ਦੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ(ਵਿਰੋਨਾ) ਵਿਖੇ ਬੀਤੇ ਜਾਰੀ ਕੀਤਾ ਗਿਆ।

ਇਟਲੀ ਵਿੱਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜ਼ਾਇਆ ਗਿਆ

ਗੁਰੂਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਸ਼ਾ ) ਵੱਲੋ ਸਮੂਹ ਸੰਗਤ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦੂਜਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਿੱਖੀ ਪ੍ਰੰਪਰਾਵਾਂ ਤੇ ਪੂਰਨ ਗੁਰ ਮਰਿਯਾਦਾ ਅਨੁਸਾਰ ਆਰੰਭ ਹੋਏ, ਇਸ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਗਈ।

« Previous PageNext Page »