Tag Archive "sikhs-in-london"

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਾਰੀ ਕੀਤਾ ਸੁਨੇਹਾ

ਇਸ ਸਾਲ ਨਵੰਬਰ 2019 ਦੇ ਮਹੀਨੇ  ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਵਰਲਡ ਸਿੱਖ ਪਾਰਲੀਮੈਂਟ ਇਸ ਮੌਕੇ ਸਿੱਖ ਭਾਈਚਾਰੇ ਨੂੰ ਅਤੇ ਵਿਸ਼ਵ ਭਾਈਚਾਰੇ ਨੂੰ ਵਧਾਈ ਦਿੰਦੀ ਹੈ। ਵਰਲਡ ਸਿੱਖ ਪਾਰਲੀਮੈਂਟ ਵਿਦੇਸ਼ਾਂ ਵਿਚਲੇ ਸਿੱਖਾਂ ਨੂੰ ਆਪਣੇ ਗੁਆਂਢੀਆਂ ਨੂੰ ਸਥਾਨਕ ਗੁਰਦੁਆਰਿਆਂ ਵਿਚ ਬੁਲਾਉਣ ਲਈ ਉਤਸ਼ਾਹਿਤ ਕਰਦੀ ਹੈ ਤਾਂ ਕਿ  ਉਨ੍ਹਾਂ ਨੂੰ ਸਿੱਖ ਧਰਮ ਦੀਆਂ ਪਰੰਪਰਾਵਾਂ ਬਾਰੇ ਦੱਸਿਆ ਜਾ ਸਕੇ ਕਿ ਕਿਸ ਤਰ੍ਹਾਂ ਇਸ ਧਰਮ ਵਿਚ  ਸਾਰਿਆਂ ਲਈ ਪਿਆਰ, ਦਿਆਲਤਾ ਅਤੇ ਨਿਆਂ ਦਾ  ਸੰਦੇਸ਼ ਦਿੱਤਾ ਗਿਆ  ਹੈ।

ਲੰਡਨ ਦੀਆਂ 13 ਯੁਨੀਵਰਸਿਟੀਆਂ ਦੇ ਸਿੱਖ ਵਿਦਿਆਰਥੀਆਂ ਨੇ ਜੱਗੀ ਮਾਮਲੇ ਵਿੱਚ ਭਾਰਤ ਸਰਕਾਰ ਦੀ ਨਿੰਦਾ ਕੀਤੀ

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਲੰਘੇ ਸਾਲ 4 ਨਵੰਬਰ ਨੂੰ ਜਲੰਧਰੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਉਸ ਉੱਤੇ ਕਈ ਮਾਮਲੇ ਦਰਜ਼ ਕੀਤੇ ਗਏ ਤੇ ਇਹਨਾਂ ਮਾਮਲਿਆਂ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਗਈ । ਇੱਕ ਸਾਲ ਲੰਘ ਜਾਣ ਉੱਤੇ ਵੀ ਇਹਨਾਂ ਮਾਮਲਿਆਂ ਦੀ ਸੁਣਵਾਈ ਵਿੱਚ ਕੋਈ ਜ਼ਿਕਰਯੋਗ ਕਾਰਵਾਈ ਨਹੀਂ ਹੋ ਸਕੀ ਤੇ ਮੌਜੂਦਾ ਹਾਲਾਤ ਇਹ ਹੈ ਕਿ ਐਨ.ਆਈ.ਏ. ਨੇ ਭਾਰਤੀ ਸੁਪਰੀਮ ਕੋਰਟ ਕੋਲ ਪਹੁੰਚ ਕਰਕੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਉੱਤੇ ਰੋਕ ਲਵਾ ਲਈ ਹੈ। ਅਸਲ ਵਿੱਚ ਐਨ.ਆਈ.ਏ. ਇਹਨਾਂ ਮੁਕਦਮਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣੀ ਚਾਹੁੰਦੀ ਹੈ ਤੇ ਗ੍ਰਿਫਤਾਰ ਨੌਜਵਾਨਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ।

ਲੰਡਨ ’ਚ ਨੈਸ਼ਨਲ ਸਿੱਖ ਵਾਰ ਮੈਮੋਰੀਅਲ ਲਈ ਬਣਾਉਣ ਲਈ ਮਨਜ਼ੂਰੀ ਮਿਲੀ: ਤਨਮਨਜੀਤ ਸਿੰਘ ਢੇਸੀ

ਲੰਡਨ ਵਿੱਚ ਨੈਸ਼ਨਲ ਸਿੱਖ ਵਾਰ ਮੈਮੋਰੀਅਲ ਬਣਾਉਣ ਲਈ ਸੱਦੀ ਗਈ ਪਹਿਲੀ ਮੀਟਿੰਗ ਵਿੱਚ ਹੀ 3.75 ਲੱਖ ਪੌਂਡ ਇਕੱਠੇ ਹੋ ਗਏ ਹਨ। ਪਰਵਾਸੀ ਸਿੱਖਾਂ ਵੱਲੋਂ ਭਰੇ ਇਸ ਹੁੰਗਾਰੇ ਨਾਲ ਪ੍ਰਬੰਧਕਾਂ ਦਾ ਹੌਸਲਾ ਵਧਿਆ ਹੈ ਕਿ ਇਹ ਜੰਗੀ ਯਾਦਗਾਰ ਉਸਾਰਨ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਨੈਸ਼ਨਲ ਸਿੱਖ ਵਾਰ ਮੈਮੋਰੀਅਲ ਬਣਾਉਣ ਲਈ ਮਨਜ਼ੂਰੀ ਮਿਲ ਗਈ ਹੈ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਦਾ ਖਾਸ ਜਨਰਲ ਇਜਲਾਸ ਸੁੱਖ-ਸ਼ਾਂਤੀ ਨਾਲ ਨੇਪਰੇ ਚੜ੍ਹਿਆ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾ ਜਨਰਲ ਇਜਲਾਸ (ਈ. ਜੀ. ਐਮ.) ਸੁੱਖ-ਸ਼ਾਂਤੀ ਨਾਲ ਨੇਪਰੇ ਚੜ੍ਹਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲ੍ਹੀ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ, ਜਿਸ ਵਿਚ ਜਨਰਲ ਸਕੱਤਰ ਦੀ ਰਿਪੋਰਟ ਤੇ ਖਜ਼ਾਨਚੀ ਦੀ ਰਿਪੋਰਟ ਤੋਂ ਇਲਾਵਾ ਗੁਰੂ ਘਰ ਦੀ ਜਾਇਦਾਦ ਨੂੰ ਵੇਚਣ ਬਾਰੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਭਾਈ ਸ਼ਾਮ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸ਼ਾਮ ਸਿੰਘ ਦੀ ਮੌਤ ਨਾਲ ਸਿੱਖ ਕੌਮ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।ਜਿਹਨਾਂ ਨੇ ਆਪਣੀ ਜਿੰਦਗੀ ਦਾ ਲੰਬਾ ਅਰਸਾ ਪਾਕਿਸਤਾਨ ਸਥਿਤ ਗੁਰਦਵਾਰਾ ਸਹਿਬਾਨ ਦੀ ਸੇਵਾ ,ਸੰਭਾਲ ਅਤੇ ਪ੍ਰਬੰਧ ਵਿੱਚ ਖਾਸ ਯੋਗਦਾਨ ਪਾਇਆ ਹੈ । ਪਾਕਿਸਤਾਨ ਵਿੱਚ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨ ਲਈ ਸਖਤ ਮਿਹਨਤ ਕੀਤੀ । ਅਖੀਰ ਅਕਾਲ ਪੁਰਖ ਵਾਹਿਗੁਰੂ ਵਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਖਰਚ ਕਰਦੇ ਹੋਏ ਅਕਾਲ ਚਲਾਣਾ ਕਰ ਗਏ ।

ਭਾਈ ਪਰਮਜੀਤ ਸਿੰਘ ਪੰਮੇ ਦੀ ਬਰਤਾਨੀਆ ਵਾਪਸੀ ਲਈ ਪੁਰਤਗਾਲ ਦੂਤਾਘਰ ਲੰਡਨ ਅੱਗੇ ਰੋਸ ਪ੍ਰਦਰਸ਼ਨ

ਬਰਤਾਨੀਆ ਦੇ ਸਿੱਖਾਂ ਨੇ ਪੁਰਤਾਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਭਾਈ ਪਰਮਜੀਤ ਸਿੰਘ ਪੰਮੇ ਦੀ ਰਿਹਾਈ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੁਰਤਗਾਲ ਦੇ ਦੂਤਾਘਰ ਅੱਗੇ ਰੋਸ ਮੁਜ਼ਾਹਰਾ ਕੀਤਾ।

ਭਾਈ ਪਰਮਜੀਤ ਸਿੰਘ ਪੰਮੇ ਦੀ ਭਾਰਤ ਹਵਾਲਗੀ ਵਿਰੁੱਧ ਪੁਰਤਗਾਲ ਦੂਤਾਘਰ ਅੱਗੇ ਰੋਸ ਮੁਜ਼ਾਹਰਾ ਅੱਜ

ਭਾਰਤ ਸਰਕਾਰ ਦੀ ਅਰਜ਼ੀ ‘ਤੇ ਇੰਟਰਪੋਲ ਵੱਲੋਂ ਪੁਰਤਗਾਲ ਵਿਚ ਗ੍ਰਿਫ਼ਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਰੋਕਣ ਲਈ ਇੰਗਲੈਂਡ ਦੇ ਸਿੱਖਾਂ ਵੱਲੋਂ ਭਾਈ ਪੰਮਾ ਦੀ ਧਰਮ ਪਤਨੀ ਬੀਬੀ ਪਿੰਕੀ ਕੌਰ ਦੀ ਅਗਵਾਈ ਵਿੱਚ ਲੰਡਨ ਵਿਚ ਪੁਰਤਗਾਲ ਦੇ ਦੂਤਾਘਰ ਅੱਗੇ ਰੋਸ ਮੁਜ਼ਹਰਾ ਕੀਤਾ ਜਾ ਰਿਹਾ ਹੈ।

ਭਾਰਤੀ ਸੰਵਿਧਾਨ ਨੂੰ ਰੱਦ ਕਰਦਿਆਂ ਸਿੱਖ ਜੱਥੇਬੰਦੀਆਂ ਨੇ ਲੰਡਨ ਵਿੱਚ ਕੀਤਾ ਰੋਸ ਮੁਜ਼ਾਹਰਾ

ਬਰਤਾਨੀਆ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਭਾਰਤ ਦੇ ਗਣਤੰਤਰ ਦਿਵਸ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਲੰਡਨ ਸਥਿਤ ਭਾਰਤੀ ਦੂਤਘਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ । ਇਸ ਰੋਸ ਮੁਜ਼ਾਹਰੇ ਵਿੱਚ ਸਿੱਖਾਂ ਤੋਂ ਇਲਾਵਾ ਕਸ਼ਮੀਰੀ ਅਜ਼ਾਦੀ ਦੀਆਂ ਸਮਰਥਕਾਂ ਕਸ਼ਮੀਰੀ ਜੱਥੇਬੰਦੀਆਂ ਨੇ ਵੀ ਹਿੱਸਾ ਲਿਆ।

ਲੰਡਨ ਵਿੱਚ ਸਿੱਖ ਦੇ ਘਰ ਨੂੰ ਅੱਗ ਲਾ ਕੇ ਮਾਰਨ ਦੇ ਕੇਸ ਵਿੱਚ ਦੋ ਗ੍ਰਿਫਤਾਰ

ਲ਼ੰਡਨ ਵਿੱਚ ਕ੍ਰਿਸਮਿਸ ਵੱਲੇ ਦਿਨ ਕੁਝ ਲੋਕਾਂ ਵੱਲੋਂ ਇੱਕ ਸਿੱਖ ਹਰਭਜਨ ਸਿੰਘ ਦੇ ਘਰ ਨੂੰ ਅੱਗ ਲਾ ਦਿੱਤੀ, ਜਿਸ ਵਿੱਚ ਹਰਭਜਨ ਸਿੰਘ ਦੀ ਮੌਤ ਹੋ ਗਈ ਹੈ।

ਗੁਰੂ ਨਾਨਕ ਸਿੱਖ ਅਕੈਡਮੀ ਹੇਜ਼ ਵਿਖੇ ਪੰਜਾਬੀ ਦੀ ਪੜਾਈ ਬਾਰੇ ਹੋਈ ਕਾਨਫਰੰਸ

ਗੁਰੂ ਨਾਨਕ ਸਿੱਖ ਅਕੈਡਮੀ ਹੇਜ਼ ਵਿਖੇ ਪੰਜਾਬੀ ਦੀ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬੀ ਅਧਿਆਪਕਾਂ ਦੀ ਕਾਨਫਰੰਸ ਹੋਈ। ਪੰਜਾਬੀ ਅਤੇ ਧਾਰਮਿਕ ਸਿੱਖਿਆ ਵਿਭਾਗ ਦੇ ਮੁਖੀ ਜਸਕਮਲ ਸਿੰਘ ਸਿੱਧੂ ਅਨੁਸਾਰ ਕਾਨਫਰੰਸ ਦਾ ਉਦੇਸ਼ ਪੰਜਾਬੀ ਦੀ ਪੜ੍ਹਾਈ ਨੂੰ ਹੋਰ ਬੋਲੀਆਂ ਦੇ ਬਰਾਬਰ ਦੇ ਪੱਧਰ ਤੱਕ ਲਿਆਉਣਾ ਹੈ।

Next Page »