Tag Archive "sikligar-sikh"

ਮੱਧ ਪ੍ਰਦੇਸ਼: ਸਿਕਲੀਗਰ ਸਿੱਖਾਂ ਦੀ ਗ੍ਰਿਫਤਾਰੀਆਂ ਦੇ ਵਿਰੋਧ ‘ਚ ਇੰਦੌਰ ਵਿਖੇ ਹੋਈ “ਮਹਾਂ ਪੰਚਾਇਤ”

ਸਿਕਲੀਗਰ ਸਿੱਖਾਂ ਦੀ ਮਹਾਂਪੰਚਾਇਤ ਸ਼ੁੱਕਰਵਾਰ ਨੂੰ ਇੰਦੌਰ (ਮੱਧ ਪ੍ਰਦੇਸ਼) ਦੇ ਗੁਰੂਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਈ। ਇਸ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅਤੇ ਹੋਰ ਸਿੱਖ ਜਥੇਬੰਦੀਆਂ ਅਤੇ ਆਗੂਆਂ ਨੇ ਹਿੱਸਾ ਲਿਆ।

ਮਾਨ ਦਲ ਦਾ ਵਫਦ ਸਿਕਲੀਗਰ ਸਿੱਖਾਂ ਦੇ ਮਸਲਿਆਂ ਸਬੰਧੀ ਜਾਣਕਾਰੀ ਇਕੱਠੀ ਕਰਨ ਮੱਧ ਪ੍ਰਦੇਸ਼ ਜਾਏਗਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵਲੋਂ 4 ਮੈਂਬਰੀ ਜਾਂਚ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਭਜਨ ਸਿੰਘ ਕਸ਼ਮੀਰੀ, ਪ੍ਰਗਟ ਸਿੰਘ, ਬਲਵੀਰ ਸਿੰਘ ਬੱਛੋਆਣਾ ਸ਼ਾਮਲ ਹਨ। ਇਹ ਟੀਮ 17 ਮਈ ਨੂੰ ਮੱਧ ਪ੍ਰਦੇਸ਼ ਜਾਏਗੀ ਜੋ ਉਥੋਂ ਦੇ ਸਿਕਲੀਗਰ ਸਿੱਖਾਂ ਨਾਲ ਮੁਲਾਕਾਤ ਕਰਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸਿ਼ਵਰਾਜ ਚੌਹਾਨ ਅਤੇ ਸੰਬੰਧਤ ਜਿ਼ਲ੍ਹੇ ਦੀ ਅਫ਼ਸਰਸ਼ਾਹੀ ਨਾਲ ਵੀ ਮੁਲਾਕਾਤ ਕਰਕੇ ਆਪਣੀ ਰਿਪੋਰਟ ਤਿਆਰ ਕਰੇਗੀ ਅਤੇ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੂੰ ਸੌਂਪੇਗੀ।

ਸਿਕਲੀਗਰ ਸਿੱਖਾਂ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਬਣਾਈ ਗਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਸੂਬੇ ਅੰਦਰ ਵੱਸਦੇ ਸਿਕਲੀਗਰ ਸਿੱਖਾਂ ‘ਤੇ ਹੋ ਰਹੇ ਅੱਤਿਆਚਾਰ ਤੇ ਉਨ੍ਹਾਂ ਨੂੰ ਧਰਮ ਤਬਦੀਲ ਕਰਨ ਲਈ ਮਜ਼ਬੂਰ ਕਰਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿਕਲੀਗਰ ਸਿੱਖ ‘ਸਿੱਖ ਸਮਾਜ’ ਦਾ ਅਹਿਮ ਅੰਗ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਦੀ ਮਦਦ ਲਈ ਵਚਨਬੱਧ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ; ਸਿਕਲੀਗਰ ਸਿੱਖਾਂ ਖਿਲਾਫ ਹੋ ਰਹੇ ਅਤਿਆਚਾਰਾਂ ਦੀ ਜਾਂਚ ਹੋਵੇ

ਇਸ ਮਹੀਨੇ ਦੇ ਸ਼ੁਰੂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਸਿਕਲੀਗਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸੋਮਵਾਰ ਨੂੰ ਮੰਗ ਕੀਤੀ ਕਿ ਸਿਕਲੀਗਰ ਸਿੱਖਾਂ ਪ੍ਰਤੀ ਵਿਤਕਰੇਪੂਰਨ ਵਿਹਾਰ ਅਤੇ ਉਨ੍ਹਾਂ ਨਾਲ ਹੋ ਰਹੇ ਮਾੜੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।