Tag Archive "social-media-communication-hub"

ਇੰਡੀਅਨ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਬਿਜਲ ਸੱਥ ਨੂੰ ਕਾਬੂ ‘ਚ ਕਰਨ ਲਈ ਕਿਹਾ

ਜਿੱਥੇ ਕਿ ਇੰਡੀਅਨ ਉਪਮਹਾਂਦੀਪ ਵਿਚ ਆਮ ਖਬਰ ਅਦਾਰੇ ਤਾਂ ਸਰਕਾਰੀ ਬੋਲੀ ਬੋਲ ਹੀ ਰਹੇ ਹਨ ਓਥੇ ਜਾਣਕਾਰੀ ਦੇ ਬਦਲਵੇਂ ਮੰਚ ਵਜੋਂ ਉੱਭਰੀ 'ਬਿਜਲ ਸੱਥ' (ਸੋਸ਼ਲ ਮੀਡੀਆ) ਨੂੰ ਵੀ ਸਰਕਾਰ ਕਾਬੂ ਹੇਠ ਰੱਖਣਾ ਚਾਹੁੰਦੀ ਹੈ। ਇਸੇ ਮਨੋਰਥ ਲਈ ਪਿਛਲੀ ਮੋਦੀ ਸਰਕਾਰ ਵੇਲੇ 'ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ' ਬਣਾਉਣ ਦਾ ਵਿਵਾਦਤ ਫੈਸਲਾ ਲਿਆ ਗਿਆ ਸੀ ਜੋ ਕਿ ਬਿਜਾਲ (ਇੰਟਰਨੈਟ) ਦੀ ਵਰਤੋਂ ਕਰਨ ਵਾਲਿਆਂ ਦੀ ਜਸੂਸੀ ਕਰਨ ਦਾ ਬੜਾ ਵੱਡਾ ਸਾਧਨ ਬਣਨਾ ਸੀ।

ਸੁਪਰੀਮ ਕੋਰਟ ਦੀਆਂ ਸਖਤ ਟਿੱਪਣੀਆਂ ਤੋਂ ਬਾਅਦ ਸਰਕਾਰ ਨੇ ‘ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ’ ਦੀ ਤਜਵੀਜ ਰੱਦ ਕੀਤੀ

ਨਵੀਂ ਦਿੱਲੀ: ਸੋਸ਼ਲ ਮੀਡੀਆ ਅਤੇ ਮੱਕੜਤੰਦਾਂ (ਵੈਬਸਾਈਟਾਂ ਅਤੇ ਬਲੌਗਾਂ) ‘ਤੇ ਲੋਕਾਂ ਵੱਲੋਂ ਪਾਈ ਜਾਣਕਾਰੀ ਦੀ ਜਾਸੂਸੀ ਕਰਨ ਲਈ ਭਾਰਤ ਸਰਕਾਰ ਵਲੋਂ ਬਣਾਏ ਜਾ ਰਹੇ ‘ਸੋਸ਼ਲ ...

ਭਾਰਤ ਸਰਾਕਾਰ ਦਾ ਤਜਵੀਜਸ਼ੁਦਾ ‘ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ’: ਦਾਅਵੇ, ਖਦਸ਼ੇ ਤੇ ਹਕੀਕਤ

ਸਰਕਾਰੀ ਇਸ਼ਤਿਹਾਰ ਮੁਤਾਬਕ 'ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ' ਸੋਸ਼ਲ ਮੀਡੀਆ ਅਤੇ ਮੱਕੜਤੰਦਾਂ (ਵੈਬਸਾਈਟਾਂ ਅਤੇ ਬਲੌਗਾਂ) 'ਤੇ ਲੋਕਾਂ ਵੱਲੋਂ ਪਾਈ ਜਾਣਕਾਰੀ ਨੂੰ ਇਕ ਥਾਂ ਤੇ ਕੱਠੀ ਕਰਕੇ ਹਰ ਵਰਤੋਂਕਾਰ ਬਾਰੇ 'ਸਰਬਪੱਖੀ' ਖਰੜਾ ਤਿਆਰ ਕਰੇਗੀ ਜਿਸ ਨੂੰ ਉਸ ਬੰਦੇ ਦਾ '੩੬੦ ਡਿਗਰੀ' ਵੇਰਵਾ ਕਿਹਾ ਜਾਵੇਗਾ। ਇਸ ਰਾਹੀਂ ਸਰਕਾਰ ਨੂੰ ਪਤਾ ਲੱਗੇਗਾ ਕਿ ਉਸ ਨੇ ਕਿਸ ਵੇਲੇ ਕਿਸ ਮਸਲੇ 'ਤੇ ਕਿੱਥੇ ਕੀ ਕਿਹਾ। ਇੰਝ ਲੱਗਦਾ ਹੈ ਕਿ ਸਰਕਾਰ ਇਸ ਜਾਣਕਾਰੀ ਰਾਹੀਂ ਹਰ ਕਿਸੇ ਦੀ ਵਿਚਾਰ-ਹਸਤੀ ਬਾਰੇ ਸ਼ਨਾਖਤ ਕਰਨਾ ਚਾਹੁੰਦੀ ਹੈ।