ਇਸ ਲਾਸਾਨੀ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਂਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਜਥੇਬੰਦੀਆਂ ਅਤੇ ਹਰੇਕ ਮਾਈ ਭਾਈ 28 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਦਸ ਮਿੰਟ “ਵਾਹਿਗੁਰੂ” ਸ਼ਬਦ ਦਾ ਸਿਮਰਨ ਕਰਨ ਦਾ ਉਪਰਾਲਾ ਕਰੇ, ਅਤੇ ਆਪਣੇ ਬੱਚੇ-ਬੱਚੀਆਂ ਖਾਸ ਕਰਕੇ ਨੌਜਵਾਨ ਪੀੜੀ ਨੂੰ ਅਜਿਹੇ ਸ਼ਹੀਦੀ ਦਿਹਾੜਿਆਂ ਤੇ ਸ਼ਹੀਦਾਂ ਦੀਆਂ ਗਾਥਾਵਾਂ ਤੋਂ ਜਾਣੂੰ ਕਰਵਾਉਣ ਤਾਂ ਕਿ ਉਹ ਨਸ਼ਿਆਂ ਤੇ ਪੱਤਿਤ-ਪੁਣੇ ਦਾ ਤਿਆਗ ਕਰਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਹੋਣ। ਇਹ ਹੀ ਉਹਨਾਂ ਮਹਾਨ ਸ਼ਹੀਦਾਂ ਨੂੰ ਸੱਚੀ-ਸੁੱਚੀ ਸਰਧਾਂਜਲੀ ਹੋਵੇਗੀ।
ਅੱਜ ਸ਼੍ਰੋਮਣੀ ਕਮੇਟੀ ਵਲੋਂ ਹਾਲ ਹੀ ਵਿੱਚ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਪਿਛਲੇ ਦਿਨੀਂ ਮੱਧ-ਪ੍ਰਦੇਸ਼ ਦੀ ਪੁਲਿਸ ਵੱਲੋਂ ਪਿੰਡ ਸਿੰਦੂਰ ਜਿਲ੍ਹਾ ਖਰਗੋਨ ਦੇ ਸਿਕਲੀਗਰ ਸਿੱਖਾਂ ਨਾਲ ਪੁਲਸ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵੱਲ੍ਹ ਧਿਆਨ ਦਿੰਦਿਆਂ ਇਹ ਬਿਆਨ ਜਾਰੀ ਕੀਤਾ ਹੈ ਕਿ ਸਿਕਲੀਗਰ ਸਿੱਖਾਂ ਦਾ ਸਾਥ ਦੇਣ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਨੁਮਾਇੰਦਾ ਜਥੇਬੰਦੀਆਂ ਅੱਗੇ ਆਉਣ ਅਤੇ ਭਾਰਤ ਸਰਕਾਰ ਨਾਲ ਗੱਲ ਕਰਕੇ ਸਿਕਲੀਗਰ ਸਿੱਖਾਂ ਉੱਤੇ ਕੀਤੇ ਜਾ ਰਹੇ ਅਣਮਨੁੱਖੀ ਤਸ਼ੱਦਦ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕਰਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ 22 ਅਕਤੂਬਰ ਨੂੰ ਸੱਦੀ ਗਈ ਹੰਗਾਮੀ ਬੈਠਕ ਨੇ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਵਾਧੂ ਜਥੇਦਾਰ ਲਾ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣ ਦੇ ਨਾਲ-ਨਾਲ ਆਰਜੀ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਵੀ ਹੋਣਗੇ ।
ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਧਾਮਾਂ ਤੇ ਵਿਸ਼ੇਸ਼ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਢਾਡੀ ਪ੍ਰੰਪਰਾ ਦੀ ਸੇਵਾ ਨਿਭਾਅ ਰਹੇ ਢਾਡੀਆਂ ਦੀ ...
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਬੀਤੇ ਸਮੇਂ ਦੌਰਾਨ ਗੁਰੂ ਦੀ ਗੋਲਕ ਅਤੇ ਗੁਰ ਸੰਸਥਾਵਾਂ ਦੀ ਦੁਰਵਰਤੋਂ ਪ੍ਰਤੀ ਵਰਤੀ ਚੱੁਪ ਬਦਲੇ ਨਵੀਂ ਬਣੀ ਸਿੱਖ ਸੰਸਥਾ ਦਰਬਾਰ-ਏ–ਖਾਲਸਾ ਨੇ ...
ਅੰਮ੍ਰਿਤਸਰ: ਜੂਨ 1984 ਵਿਚ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਗਏ ਹਮਲੇ ਦੌਰਾਨ ...
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਢਾਡੀ ਦੀਵਾਨ ਸਜਾਉਣ ਦੇ ਸਮੇਂ ਨੂੰ ਲੈ ਕੇ ਢਾਡੀ ਸਭਾਵਾਂ ਵਿਚ ਚਲ ਰਹੇ ਵਿਵਾਦ ਦਾ ਮਾਮਲਾ ਅੱਜ ਉਦੋਂ ...