ਤੀਜੇ ਘੱਲੂਘਾਰੇ ਤੋਂ ਬਾਅਦ ਉੱਠੇ ਸੰਘਰਸ਼ ਦੀਆਂ ਆਗੂ, ਸਹਿਯੋਗੀ ਅਤੇ ਹਮਦਰਦ ਸਫਾ ਵਿਚ ਰਹੀਆਂ ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕੱਠੇ ਤੌਰ ਉੱਤੇ ਇਹ ਐਲਾਨ ਕੀਤਾ ਕਿ ਮੌਜੂਦਾ ਹਾਲਾਤ ਵਿਚੋਂ ਸਿੱਖਾਂ ਨੂੰ ਕੱਢਣ ਲਈ ਕੀਤੇ ਜਾ ਰਹੇ ਸਾਂਝੇ ਯਤਨਾਂ ਤਹਿਤ ਮੀਰੀ ਪੀਰੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਜਾਵੇਗੀ।