Tag Archive "sri-guru-garnth-sahib-ji-satkar-committee"

ਸਤਿਕਾਰ ਕਮੇਟੀ ਵੱਲੋਂ ਗੁਰਬਾਣੀ ਦਾ ਗਲਤ ਉਚਾਰਨ ਕਰਨ ‘ਤੇ ਗੋਬਿੰਦ ਸਿੰਘ ਲੌਂਗੋਵਾਲ ਵਿਰੁੱਧ ਪੁਲੀਸ ਨੂੰ ਸ਼ਿਕਾਇਤ

ਸਤਿਕਾਰ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਿਰੁੱਧ ਗੁਰਬਾਣੀ ਦੀ ਤੁਕ ਨੂੰ ਤੋੜ-ਮਰੋੜ ਕੇ ਬੋਲਣ ਦੇ ਮਾਮਲੇ ਸਬੰਧੀ ਜਲੰਧਰ ਪੁਲੀਸ ਨੂੰ ਸ਼ਿਕਾਇਤ ਦਰਜ਼ ਕਰਵਾਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਆਈ.ਪੀ.ਸੀ ਦੀ ਧਾਰਾ 295 ਏ ਤਹਿਤ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

ਸਿਆਸੀ ਕਾਨਫਰੰਸਾਂ: ਸਤਿਕਾਰ ਕਮੇਟੀ ਮੈਂਬਰਾਂ ਨੂੰ ਪੁਲੀਸ ਨੇ ਮਾਰਚ ਕਰਨ ਤੋਂ ਰੋਕਿਆਂ

ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਬਾਦਲ ਤੇ ਅਕਾਲੀ ਦਲ ਮਾਨ ਵੱਲੋਂ ਮਾਘੀ ਮੇਲੇ 'ਤੇ ਸਿਆਸੀ ਕਾਨਫਰੰਸਾਂ ਕਰਨ ਨੂੰ ਲੈ ਕੇ ਸਤਿਕਾਰ ਕਮੇਟੀ ਵੱਲੋਂੇ ਰੋਸ ਕਾਰਨ ਕਮੇਟੀ ਮੈਂਬਰਾਂ ਤੇ ਪੁਲੀਸ ਵਿਚਾਲੇ ਤਣਾਅ ਬਣਿਆ ਰਿਹਾ।

ਸ਼ਿਵ ਸੈਨਿਕਾਂ ਅਤੇ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਕੀਤੀ ਜਾਵੇ: ਸਿੱਖ ਜੱਥੇਬੰਦੀਆਂ

ਪਿਛਲੇ ਦਿਨੀ ਇੱਕ ਸ਼ਿਵ ਸੈਨਾ ਆਗੂ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਸ਼ਿਵ ਸੈਨਿਕਾਂ ਵੱਲੋਂ ਗੁੰਡਾਗਰਦੀ ਕਰਦੇ ਹੋਏ ਸਿੱਖ ਰਾਹਗੀਰਾਂ ਦੀ ਕੁੱਟਮਾਰ ਕਰਕੇ ਗਾਲੀਗਲੋਚ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਨ ਲਈ ਸਿੱਖ ਜੱਥੇਬੰਦੀਆਂ ਨੇ ਕਾਰਵਾਈ ਦੀ ਮੰਗ ਕੀਤੀ ਹੈ।

ਸਤਿਕਾਰ ਕਮੇਟੀ ਨੇ ਸਿੱਖ ਤੇ ਗੈਰ ਸਿੱਖ ਲੜਕੀਆਂ ਦੇ ਯੂ.ਪੀ. ਬਿਹਾਰ ਦੇ ਭਈਆਂ ਨਾਲ ‘ਅਨੰਦ ਕਾਰਜ’ਕਰਵਾਏ ਜਾਣ ਦਾ ਪਰਦਾਫਾਸ਼ ਕੀਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੱਕ ਹੇਠ ਇੱਕ ਨਿੱਜੀ ਡੇਰਾ ਰੂਪੀ ਮਕਾਨ ਵਿੱਚ ਗੁਮਰਾਹ ਹੋਈਆਂ ਸਿੱਖ ਤੇ ਗੈਰ ਸਿੱਖ ਲੜਕੀਆਂ ਦੇ ਯੂ.ਪੀ. ਬਿਹਾਰ ਦੇ ਭਈਆਂ ਨਾਲ 'ਅਨੰਦ ਕਾਰਜ'ਕਰਵਾਏ ਜਾਣ ਦਾ ਸੰਗੀਨ ਮਾਮਲਾ ਸਾਹਮਣੇ ਆਇਆ ਹੈ ।

ਸਤਿਕਾਰ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਖੋਸਾ ਅਤੇ ਉਸ ਦੇ ਸਾਥੀ ਗੁਰਮੀਤ ਸਿੰਘ ਸੋਢੀ ਨੂੰ ਭੇਜਿਆ ਜੇਲ

ਗ੍ਰੰਥੀ ਸਿੰਘਾਂ ਦੀ ਕੁੱਟਮਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਤਿਕਾਰ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਖੋਸਾ ਅਤੇ ਉਸ ਦੇ ਸਾਥੀ ਗੁਰਮੀਤ ਸਿੰਘ ਸੋਢੀ ਨੂੰ ਸ਼ਨਿਚਰਵਾਰ ਨੂੰ ਨੂਰਪੁਰ ਦੋਨਾਂ ਸਥਿਤ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਇੰਦੂ ਬਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਅਤੇ ਗੁਰਮੀਤ ਸਿੰਘ ਸੋਢੀ ਗ੍ਰਿਫਤਾਰ

ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨ ਦੇ ਕੇਸ ਵਿੱਚ ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਅਤੇ ਗੁਰਮੀਤ ਸਿੰਘ ਸੋਢੀ ਵਾਸੀ ਕਬੀਰਪੁਰ ਨੂੰ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।