Tag Archive "sri-guru-granth-sahib-ji"

ਪਾਵਨ ਸਰੂਪ ਅਗਨ ਭੇਟ ਹੋਣ ਦਾ ਮਾਮਲਾ, ਗੁਰਦੁਆਰਾ ਪ੍ਰਬੰਧਕਾਂ ਖਿਲਾਫ ਪਰਚਾ ਦਰਜ਼ ਕਰਵਾਉਣਾ ਗਲਤ: ਸ਼੍ਰੋਮਣੀ ਕਮੇਟੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਤੇ 150 ਗੁਰਬਾਣੀ ਦੇ ਗੁਟਕੇ ਸਾਹਿਬ ਅਗਨ ਭੇਟ ਹੋਣ ਵਾਲੀ ਵਾਪਰੀ ਘਟਨਾ ਨੂੰ ਬੇਹੱਦ ਦੁਖਦਾਈ ਘਟਨਾ ਦਸਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਤਿਕਾਰ ਕਮੇਟੀ ਤੇ ਕੁਝ ਜਥੇਬੰਦੀਆਂ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਖ਼ਿਲਾਫ਼ ਬਿਨਾਂ ਤੱਥ ਜਾਣੇ ਪਰਚਾ ਦਰਜ ਕਰਵਾਉਣਾ ਗਲਤ ਹੈ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਟਕੇ ਅਗਨ ਭੇਟ ਹੋਏ

ਨੇੜਲੇ ਪਿੰਡ ਸੁੱਚੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਗੁਰਦੁਆਰਾ ਸਾਹਿਬ ਵਿਖੇ ਅਚਾਨਕ ਲੱਗੀ ਅੱਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਅਗਨਭੇਟ ਹੋਣ ਦਾ ਦੂਖਦ ਸਮਾਚਾਰ ਪ੍ਰਾਪਤ ਹੋਇਆ ਹੈ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠਣ ਸਮੇਂ ਗ੍ਰੰਥੀ ਸਿੰਘ ਫੋਨ ਕੋਲ ਨਾ ਰੱਖਣ: ਜੱਥੇਦਾਰ

ਅੱਜ ਇੱਥੇ ਪੰਜ ਸਿੰਘ ਸਾਹਿਬਾਨਾਂ ਦੀ ਹੋੲੀ ਇਕੱਤਰਤਾ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਸ਼ਾਮਲ ਹੋਏ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਮਾਮਲਾ: ਜੱਥੇਦਾਰ ਸ਼੍ਰੀ ਅਕਾਲ ਤਖਤ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕੀਤੀ ਤਾੜਨਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੇ ਮਾਮਲੇ ਵਿੱਚ ਅੱਕ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲ਼ਿਆਂ ਦਾ ਸਾਥ ਨਾ ਦਿੱਤਾ ਜਾਵੇ।

ਸਤਿਕਾਰ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਖੋਸਾ ਅਤੇ ਉਸ ਦੇ ਸਾਥੀ ਗੁਰਮੀਤ ਸਿੰਘ ਸੋਢੀ ਨੂੰ ਭੇਜਿਆ ਜੇਲ

ਗ੍ਰੰਥੀ ਸਿੰਘਾਂ ਦੀ ਕੁੱਟਮਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਤਿਕਾਰ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਖੋਸਾ ਅਤੇ ਉਸ ਦੇ ਸਾਥੀ ਗੁਰਮੀਤ ਸਿੰਘ ਸੋਢੀ ਨੂੰ ਸ਼ਨਿਚਰਵਾਰ ਨੂੰ ਨੂਰਪੁਰ ਦੋਨਾਂ ਸਥਿਤ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਇੰਦੂ ਬਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਅਤੇ ਗੁਰਮੀਤ ਸਿੰਘ ਸੋਢੀ ਗ੍ਰਿਫਤਾਰ

ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨ ਦੇ ਕੇਸ ਵਿੱਚ ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਅਤੇ ਗੁਰਮੀਤ ਸਿੰਘ ਸੋਢੀ ਵਾਸੀ ਕਬੀਰਪੁਰ ਨੂੰ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਰਾਜਸੀ ਆਗੂਆਂ ਨੇ ਸਾਧ ਦੇ ਕਹਿਣ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਤਿਲਕ ਲਾਕੇ ਗੁਰਮਤਿ ਮਰਿਆਦਾ ਦੀ ਕੀਤੀ ਉਲੰਘਣਾ

ਸ਼ੋਸ਼ਲ ਮੀਡੀਆ 'ਤੇ ਚਰਚਿਤ ਹੋਈ ਇੱਕ ਵੀਡੀਓੁ ਵਿੱਚ ਬਾਦਲ ਦਲ ਦੇ ਆਗੂਆਂ ਅਤੇ ਹੋਰ ਪ੍ਰਮੁਖ ਵਿਅਕਤੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਤਿਲਕ ਲਗਾ ਕੇ ਗੁਰਮਰਿਯਾਦਾ ਦੀ ਉਲੰਘਣਾ ਕੀਤੀ ਹੈ ਜਿਸ ਦਾ ਖੁਲਾਸਾ ਅੱਜ ਸੋਸ਼ਲ ਮੀਡੀਆ 'ਤੇ ਚਰਚਿਤ ਹੋਈ ਵੀਡਿਓ ਰਾਹੀਂ ਹੋਇਆ ਜਿਸ ਵਿਚ ਇਕ ਗੁਰਦੁਆਰਾ ਸਾਹਿਬ ਵਿਖੇ ਇਕ ਸਮਾਰੋਹ ਦੌਰਾਨ ਇਹ ਆਗੂ ਗੁਰਮਤਿ ਦੇ ਉਲਟ ਜਾ ਕੇ ਤਿਲਕ ਲਗਾ ਰਹੇ ਹਨ।

ਦਿੜਬਾ ਨੇੜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋਏ

ਇੱਥੋਂ ਨੇੜਲੇ ਪਿੰਡ ਢੰਡੋਲੀ ਕਲਾਂ ਤੋਂ ਇਕ ਅਤਿ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਥੋਂ ਦੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦੀਆਂ ਤਾਰਾਂ ਜੁੜਨ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਂਟ ਹੋ ਗਏ ਹਨ।

ਸ਼੍ਰੋਮਣੀ ਬੀ ਸੀ (ਕੈਨੇਡਾ) ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕਰੇਗੀ ਛਪਾਈ

ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ 'ਚ ਹੋਈ । ਇਕੱਤਰਤਾ 'ਚ ਲਏ ਗਏ ਫੈਸਲਿਆਂ ਸਬੰਧੀ ਅਵਤਾਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਤਨਾਮ ਐਜ਼ੂਕੇਸ਼ਨ ਟਰੱਸਟ ਬੀ ਸੀ (ਕੈਨੇਡਾ) ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰੇਗੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕੰਨਟੇਨਰਾਂ ਰਾਹੀਂ ਭੇਜਣ ਦੇ ਮਾਮਲੇ ‘ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੇ ਹਾਈਕੋਰਟ ‘ਚ ਉਠਾਏ ਇਤਰਾਜ਼ਯੋਗ ਨੁਕਤੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੀਨ ਤੋਂ ਛਪਵਾਕੇ ਉਨ੍ਹਾਂ ਨੂੰ ਕੋਰੀਅਰ ਅਤੇ ਕੰਨਟੇਨਰਾਂ ਰਾਹੀਂ ਅਮਰੀਕਾ ਅਤੇ ਕੈਨੇਡਾ ਭੇਜਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਮਰੀਕੀ ਨਾਗਰਿਕ ਥਮਿੰਦਰ ਸਿੰਘ ਅਨੰਦ ਪੁੱਤਰ ਹਰਭਜਨ ਸਿੰਘ ਆਨੰਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵੱਲੋਂ 'ਮਰਿਆਦਾ ਅਨੁਸਾਰ' ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਬਾਰੇ ਕਮੇਟੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਿੱਖ ਪ੍ਰੰਪਰਾਵਾਂ ਸਬੰਧੀ ਇਤਰਾਜ਼ਯੋਗ ਨੁਕਤੇ ਉਠਾਏ ਹਨ।

« Previous PageNext Page »