Tag Archive "sri-guru-granth-sahib-world-university"

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਅਕਸ ਨੂੰ ਸਾਜਿਸ਼ ਤਹਿਤ ਵਿਗਾੜਿਆ ਜਾ ਰਿਹਾ ਹੈ: ਰਜਿਸਟਰਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ਆਯੋਜਿਤ 12ਵੇਂ ਖ਼ਾਲਸਾਈ ਖੇਡ ਉਤਸਵ ਦੇ ਉਦਘਾਟਨੀ ਸਮਾਗਮ ਵਿਚ ਪਤਿਤ ਨੌਜਵਾਨਾਂ ਦੀ ਸ਼ਮੁਲੀਅਤ ਨੂੰ ਲੈਕੇ ਯੁਨੀਵਰਸਿਟੀ ਅਤੇ ਸ਼੍ਰੋਮਣੀ ਕਮੇਟੀ ਖਿਲਾਫ ਕੀਤੀ ਨਾਹਰੇਬਾਜ਼ੀ ਦੀ ਘਟਨਾ ‘ਤੇ ਯੁਨੀਵਰਸਿਟੀ ਨੇ ਸਪੱਸ਼ਟੀ ਕਰਨ ਦਿੰਦਿਆਂ ਕਿਹਾ ਕਿ ਇਕ ਗੁੰਮਰਾਹਕੁਨ ਨੌਜਵਾਨ ਵੱਲੋਂ ਕੀਤੀ ਨਾਹਰੇਬਾਜ਼ੀ ਨੂੰ ਪ੍ਰੈੱਸ ਦੇ ਇੱਕ ਹਿੱਸੇ ਵੱਲੋਂ ਵਧਾ ਚੜ੍ਹਾ ਕੇ ਪੇਸ਼ ਕਰਨ ਦਾ ਦੋਸ਼ ਲਾਇਆ।

ਖਾਲਸਾਈ ਖੇਡਾਂ ਦੌਰਾਨ ਸ਼੍ਰੋਮਣੀ ਕਮੇਟੀ ਖਿਲਾਫ ਨਾਅਰੇ ਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਚੱਲ ਰਹੀਆਂ 12ਵੀਆਂ ਤਿੰਨ ਰੋਜ਼ਾ ਖ਼ਾਲਸਾਈ ਖੇਡਾਂ ਦੌਰਾਨ ਮਾਰਚ ਪਾਸਟ ਵਿੱਚ ਪਤਿਤ ਵਿਦਿਆਰਥੀਆਂ ਨੂੰ ਸ਼ਾਮਲ ਕਰਨ ਤੋਂ ਨਰਾਜ਼ ਨਿਹੰਗ ਬਾਣੇ ਵਿੱਚ ਸਜ਼ੇ ਇੱਕ ਵਿਦਿਆਰਥੀ ਵੱਲੋਂ ਸ਼੍ਰੋਮਣੀ ਕਮੇਟੀ ਖਿਲਾਫ ਨਾਅਰੇਬਾਜ਼ੀ ਕਰਨ ‘ਤੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ‘ਚ 12ਵਾਂ ਖ਼ਾਲਸਾਈ ਖੇਡ ਉਤਸਵ ਸ਼ਾਨੋ ਸ਼ੌਕਤ ਨਾਲ ਅਰੰਭ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ਅੱਜ ਖ਼ਾਲਸਾਈ ਖੇਡ ਉਤਸਵ ਸ਼ਾਨੋ^ਸ਼ੌਕਤ ਨਾਲ ਅਰੰਭ ਹੋ ਗਿਆ ਹੈ। ਇਸ ਤਿੰਨ ਰੋਜ਼ਾ ਖੇਡ ਉਤਸਵ ਵਿਚ ਸ ਸੁਖਦੇਵ ਸਿੰਘ ਢੀਂਡਸਾ, ਮੈਂਬਰ ਪਾਰਲੀਮੈਂਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ, ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਅਤੇ ਪ੍ਰਧਾਨ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੇ ਕੀਤੀ ਅਤੇ ਪ੍ਰੋ ਕਿਰਪਾਲ ਸਿੰਘ ਬਡੂੰਗਰ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।

ਸ੍ਰੀ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਨੇ ਬਰਤਾਨੀਆਂ ਅਤੇ ਪੰਜਾਬ ਦੇ ਸਿੱਖ ਕੈਦੀਆਂ ਨੂੰ ਧਾਰਮਿਕ ਸਾਹਿਤ ਮੁਹੱਈਆਂ ਕਰਵਾਉਣ ਦਾ ਕੀਤਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵੱਲੋਂ ਬਰਤਾਨੀਆਂ ਦੀਆਂ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿੱਚ ਚੱਲ ਰਹੀ ਇਸ ਯੂਨੀਵਰਸਿਟੀ ਨੇ ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਵੀ ਇਹ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤੋਂ ਮਨਜ਼ੂਰੀ ਲੈਣ ਦਾ ਐੱਲਾਨ ਵੀ ਕੀਤਾ ਹੈ। ਇਹ ਫੈਸਲਾ ਸ਼ੁਕਰਵਾਰ ਨੂੰ ਯੂਨੀਵਰਸਿਟੀ ਦੀ ਹੋਈ ਮੀਟਿੰਗ ਵਿੱਚ ਲ਼ਿਆ ਗਿਆ ਹੈ।

ਸਿੱਖ ਵਿਦਵਾਨ, ਪਿਸ਼ੌਰਾ ਸਿੰਘ ਵੱਲੋਂ ਕਰਵਾਈ ਜਾ ਰਹੀ ਕਾਨਫਰੰਸ ਤੋਂ ਪਿੱਛੇ ਹਟੇ, ਵਿਚਾਰ ਚਰਚਾ ਲਈ ਏਜੰਡਾ ਕੀਤਾ ਤਿਆਰ

ਨਿਰਅਧਾਰ ਤੇ ਵਿਵਾਦਤ ਖੋਹ ਨਿਬੰਧ ਲਿਖ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਮਾਣਿਕਤਾ ਉੱਤੇ ਕਿੰਤੂ ਪ੍ਰੰਤੂ ਕਰਨ ਦੀ ਕੋਸ਼ਿਸ਼ ਕਰਨ ਕਰਕੇ ਬਦਨਾਮੀ ਖੱਟਣ ਵਾਲੇ ਡਾ. ਪਿਸ਼ੌਰਾ ਸਿੰਘ ਵੱਲੋਂ “ਵਿਦੇਸ਼ਾਂ ਵਿੱਚ ਰਹਿਕੇ ਸਿੱਖੀ ਕਮਾਉਣਾ” ਵਿਸ਼ੇ ‘ਤੇ ਮਿਤੀ 8 ਤੋਂ 10 ਮਈ, 2015 ਨੂੰ ਕਰਵਾਏ ਜਾ ਰਹੇ ਸੈਮੀਨਾਰ ਵਿੱਚ ਪਹੁੰਚਣ ਵਾਲੇ ਬੁਲਾਰਿਆਂ ਵਿੱਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਵੱਲੋਂ ਆਪਣਾ ਨਾਮ ਵਾਪਸ ਲੈਣ ਮਗਰੋਂ ਹੋਰਨਾਂ ਸਿੱਖ ਵਿਦਵਾਨਾਂ ਨੇ ਵੀ ਇਸ ਵਿਵਾਦਤ ਕਾਨਫਰੰਸ ਵਿੱਚ ਨਾ ਜਾਣ ਦਾ ਫੈਸਲਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੀ ਯੂਨੀਵਰਸਿਟੀ ਦਾ ਉੱਪ-ਕੁੱਲਪਤੀ, ਡਾ. ਪਿਸ਼ੌਰਾ ਸਿੰਘ ਵੱਲੋਂ ਕਰਵਾਈ ਜਾ ਰਹੀ ਵਿਵਾਦਤ ਕਾਨਫਰੰਸ ਨੂੰ ਕਰੇਗਾ ਸੰਬੋਧਨ

ਸਿੱਖ ਵਿਰੋਧੀ ਖੋਜ ਪੱਤਰ ਲਿਖਣ ਕਰਕੇ ਬਦਨਾਮੀ ਖੱਟਣ ਵਾਲੇ ਡਾ. ਪਿਸ਼ੌਰਾ ਸਿੰਘ ਵੱਲੋਂ “ਵਿਦੇਸ਼ਾਂ ਵਿੱਚ ਰਹਿਕੇ ਸਿੱਖੀ ਕਮਾਉਣਾ” ਵਿਸ਼ੇ ‘ਤੇ ਸੈਮੀਨਾਰ ਮਿਤੀ 8 ਤੋਂ 10 ਮਈ, 2015 ਨੂੰ ਯੂਨੀਵਰਸਿਟੀ ਆਫ ਕੈਲੇਫੌਰਨੀਆਂ, ਰੀਵਰਡੇਲ ਵਿੱਚ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਸਿੱਖਾਂ ਦੀ ਵਕਾਰੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ "ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਡ ਯੂਨੀਵਰਸਿਟੀ" ਫਤਿਹਗੜੂ ਸਾਹਿਬ ਦੇ ਉੱਪ-ਕੁੱਲਪਤੀ ਡਾ. ਗੁਰਮੋਹਨ ਸਿੰਘ ਵਾਲੀਆ ਇਸ ਵਿਵਾਦਤ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਜਾ ਰਹੇ ਹਨ।ਇਸ ਵਿਵਾਦਤ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਡਾ. ਵਾਲੀਆ ਅਮਰੀਕਾ ਵੱਲ ਰਵਾਨਾ ਹੋ ਗਏ ਹਨ।

« Previous Page