ਦਿੱਲੀ ਭਾਰਤ ਦੀ ਰਾਜਧਾਨੀ ਹੈ, ਬਾਦਸ਼ਾਹ ਸ਼ਾਹਜਹਾਨ ਦੇ ਸਮੇਂ ਤੋਂ ਇਸ ਨੂੰ ਸ਼ਾਹਜ਼ਹਾਨਾਬਾਦ ਵੀ ਕਿਹਾ ਜਾਂਦਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਇਸ ਨਗਰ ਦਾ ਸੰਬੰਧ ਸਿੱਖ ਧਰਮ ਨਾਲ ਜੁੜਦਾ ਹੈ। ਸੋਲ੍ਹਵੀਂ ਸਦੀ ਦੇ ਅਰੰਭ ਵਿਚ ਪੂਰਬ ਦੀ ਉਦਾਸੀ ਸਮੇਂ ਗੁਰੂ ਜੀ ਇਸ ਨਗਰ ਵਿਖੇ ਪੁੱਜੇ ਸਨ।