Tag Archive "stop-dastan-e-sirhind"

ਕੈਨੇਡਾ ਦੇ ਸਿਨੇਮਿਆਂ ਵਿੱਚ ਨਹੀਂ ਲੱਗੇਗੀ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ; ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ

ਕੈਨੇਡਾ ਵਿਚਲੇ ਸਿੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਉੱਦਮ ਸਦਕਾ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ ਕਨੇਡਾ ਦੇ ਸਿਨੇਮਿਆਂ ਵੱਲੋਂ ਨਹੀਂ ਚਲਾਈ ਜਾਵੇਗੀ।

ਦਾਸਤਾਨ ਏ ਸਰਹਿੰਦ ਫਿਲਮ ਬੰਦ ਕਰਵਾਉਣੀ ਕਿਉਂ ਜ਼ਰੂਰੀ ਹੈ? (ਭਾਗ ੨)

ਸਿੱਖ ਇਤਿਹਾਸ ਅਤੇ ਸਿਧਾਂਤ ਉੱਪਰ ਬਣਨ ਵਾਲੀਆਂ ਫੀਚਰ, ਦਸਤਾਵੇਜ਼ੀ, ਵਪਾਰਕ ਅਤੇ ਐਨੀਮੇਸ਼ਨ ਫ਼ਿਲਮ ਬਣਾਉਣ ਵਾਲੇ ਜਾਂ ਉਨ੍ਹਾਂ ਦੇ ਸਹਿਯੋਗੀ ਆਮ ਤੌਰ ਤੇ ਪਰਚਾਰ ਅਤੇ ਭਾਵਕਤਾ ਦਾ ਵਾਸਤਾ ਪਾਉਂਦੇ ਹਨ। ਪ੍ਰੰਤੂ ਅਸਲ ਵਿਚ ਉਨ੍ਹਾਂ ਦੀ ਮਨਸ਼ਾ ਸਿੱਖ ਸਮੱਗਰੀ ਪ੍ਰਤੀ ਸ਼ਰਧਾ ਅਤੇ ਭਾਵਨਾਂ ਤੋਂ ਮਾਲੀਆ ਉਗਰਾਉਣਾ ਹੁੰਦਾ ਹੈ।

ਵਿਵਾਦਤ ਫ਼ਿਲਮ ‛ਦਾਸਤਾਨ-ਏ-ਸਰਹਿੰਦ’ ਨੂੰ ਬੰਦ ਕਰਵਾਉਣ ਲਈ ਮਸਤੂਆਣਾ ਸਾਹਿਬ ਵਿਖੇ ਸੰਕੇਤਕ ਰੋਸ

ਸਿੱਖ ਜਥਾ ਮਾਲਵਾ ਅਤੇ ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਸੰਗਰੂਰ ਵੱਲੋਂ ਆਉਣ ਵਾਲੀ ਫਿਲਮ 'ਦਾਸਤਾਨ-ਏ-ਸਰਹਿੰਦ' ਨੂੰ ਬੰਦ ਕਰਵਾਉਣ ਸਬੰਧੀ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਸੰਕੇਤਕ ਰੋਸ ਬਿਨਾਂ ਕਿਸੇ ਨਾਹਰੇ ਤੋਂ ਹੱਥਾਂ ਵਿੱਚ ਵੱਖ-ਵੱਖ ਇਸਤਿਹਾਰ ਫੜ੍ਹ ਕੇ ਕੀਤਾ ਗਿਆ।

ਸਾਹਿਬਜ਼ਾਦਿਆਂ ਦਾ ਸਵਾਂਗ ਰਚਕੇ ਸਿੱਖੀ ਸਿਧਾਂਤਾਂ ਦੀ ਉਲੰਘਣਾ ਕਰਦੀ ਫਿਲਮ ਉੱਤੇ ਰੋਕ ਲੱਗੇਃ ਕਰਨੈਲ ਸਿੰਘ ਪੰਜੌਲੀ

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨਾਲ ਮੁਲਾਕਾਤ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦਾਸਤਾਨ-ਏ-ਸਰਹੰਦ ਫਿਲਮ ਉੱਤੇ ਪੱਕੀ ਰੋਕ ਲਾਉਣ ਲਈ ਕਿਹਾ ਗਿਆ।

ਦਾਸਤਾਨ ਏ ਸਰਹਿੰਦ ਫਿਲਮ ਬੰਦ ਕਰਵਾਉਣੀ ਕਿਉਂ ਜ਼ਰੂਰੀ ਹੈ?

ਆਧੁਨਿਕਤਾ ਅਤੇ ਤਰਕਸ਼ੀਲਤਾ ਕਾਰਨ ਕਈ ਵਾਰ ਇਹ ਦਲੀਲ ਦਿੱਤੀ ਜਾਂਦੀ ਹੈ ਕਿ ਸਾਨੂੰ ਆਪਣਾ ਪ੍ਰਚਾਰ ਸਮੇਂ ਦਾ ਹਾਣੀ ਬਣਾਉਣ ਲਈ ਨਵੀਆਂ ਜੁਗਤਾਂ ਅਪਣਾਉਣੀਆਂ ਚਾਹੀਦੀਆਂ ਹਨ। ਨਵੀਆਂ ਜੁਗਤਾਂ ਅਪਨਾਉਣ ਵਿੱਚ ਕੋਈ ਹਰਜ ਨਹੀਂ ਹੈ ਪਰ ਜੇਕਰ ਉਹ ਕੇਵਲ ਮਨ ਦੀ ਉਡਾਰੀ ਉੱਤੇ ਕੇਂਦ੍ਰਿਤ ਹਨ ਅਤੇ ਉਸ ਨੂੰ ਪਹਿਲ ਦਿੰਦੀਆਂ ਹਨ ਤਾਂ ਇਹ ਜੁਗਤਾਂ ਇਕ ਬੱਚੇ ਨੂੰ ਦੂਜੇ, ਤੀਜੇ ਦਰਜੇ ਦੀ ਧਾਰਮਿਕਤਾ ਤੋਂ ਵੱਧ ਹੋਰ ਕੁਝ ਨਹੀਂ ਦੇ ਸਕਦੀਆਂ।

ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਤੁਰੰਤ ਬੰਦ ਕਰਨ ਸਬੰਧੀ ਸੰਗਰੂਰ ਜ਼ਿਲ੍ਹੇ ਦੇ ਕਈ ਗੁਰਦੁਆਰਾ ਸਾਹਿਬਾਨਾਂ ਨੇ ਪਾਏ ਮਤੇ

ਵਿਵਾਦਤ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਬੰਦ ਕਰਨ ਸਬੰਧੀ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਸਮਾਜਿਕ ਸੰਸਥਾਵਾਂ ਵੱਲੋਂ ਲਗਾਤਾਰ ਮਤੇ ਪੈਣੇ ਸ਼ੁਰੂ ਹੋ ਗਏ ਹਨ। ਜਿਸ ਵਿੱਚ ਇਸ ਫਿਲਮ ਨੂੰ ਤੁਰੰਤ ਬੰਦ ਕਰਨ ਲਈ ਕਿਹਾ ਜਾ ਰਿਹਾ ਹੈ। ਇਹ ਫਿਲਮ ਆਉਂਦੀ 2 ਤਰੀਕ ਨੂੰ ਜਾਰੀ ਹੋਣ ਜਾ ਰਹੀ ਹੈ। ਜਿਕਰਯੋਗ ਹੈ ਕਿ ਸੰਗਤ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਵੀ ਅਜਿਹੀਆਂ ਫ਼ਿਲਮਾਂ ਬਣ ਰਹੀਆਂ ਹਨ, ਕਈ ਦਫ਼ਾ ਸੰਗਤ ਅਜਿਹੀਆਂ ਫ਼ਿਲਮਾਂ ਬੰਦ ਕਰਵਾਉਣ ’ਚ ਕਾਮਯਾਬ ਵੀ ਰਹੀ ਹੈ।

ਸਿੱਖ ਜਥਾ ਮਾਲਵਾ ਵੱਲੋਂ ਵਿਵਾਦਤ ਫਿਲਮ ‘ਦਾਸਤਾਨ-ਏ-ਸਰਹਿੰਦ’ ‘ਤੇ ਮੁਕੰਮਲ ਪਬੰਦੀ ਲਾਉਣ ਸਬੰਧੀ ਮਤਾ ਪਾਸ

ਆਉਣ ਵਾਲੀ 2 ਦਸੰਬਰ ਨੂੰ ਜਾਰੀ ਹੋਣ ਜਾ ਰਹੀ ਵਿਵਾਦਤ ਫਿਲਮ 'ਦਾਸਤਾਨ-ਏ-ਸਰਹਿੰਦ' 'ਤੇ ਮੁਕੰਮਲ ਪਬੰਦੀ ਲਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਪੇਸ਼ਕਾਰੀਆਂ/ਪਰਦੇਕਾਰੀਆਂ 'ਤੇ ਪੱਕੇ ਤੌਰ 'ਤੇ ਰੋਕ ਲਾਉਣ ਸਬੰਧੀ ਮਤਾ ਪਾਸ ਕੀਤਾ ਗਿਆ। ਮਤੇ ਵਿੱਚ ਲਿਖਿਆ ਗਿਆ ਹੈ ਕਿ ਗੁਰਮਤਿ ਰਵਾਇਤ ਅਨੁਸਾਰ ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਮੂਰਤਾਂ ਬਣਾਉਣੀਆਂ ਜਾਂ ਉਨ੍ਹਾਂ ਦੀਆਂ ਨਕਲਾਂ ਲਾਹੁਣ, ਸਵਾਂਗ ਰਚਣ ਅਤੇ ਗੁਰੂ ਬਿੰਬ ਦੀ ਪੇਸ਼ਕਾਰੀ ਦੀ ਸਖਤ ਮਨਾਹੀ ਹੈ।

ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਫਿਲਮ ਦਾਸਤਾਨ-ਏ-ਸਰਹੰਦ ਬੰਦ ਹੋਵੇ; ਸਿੱਖ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਸਿੱਖ ਵਿਦਿਆਰਥੀਆਂ ਨੇ ਦਾਸਤਾਨ-ਏ-ਸਰਹਿੰਦ ਫਿਲਮ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਕਿਉਂਕਿ ਇਸ ਫਿਲਮ ਵਿਚ ਸਾਹਿਬਜ਼ਾਦਿਆਂ ਦਾ ਸਵਾਂਗ ਰਚ ਕੇ ਸਿੱਖ ਪਰੰਪਰਾ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਪ੍ਰਦਰਸ਼ਨ 18 ਨਵੰਬਰ 2022 ਨੂੰ ਹੋਇਆ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉੱਤੇ ਦਾਸਤਾਨ-ਏ-ਸਰਹਿੰਦ ਫਿਲਮ ਦਾ ਵਿਰੋਧ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉੱਤੇ ਸਿੱਖ ਵਿਦਿਆਰਥੀਆਂ ਵੱਲੋਂ ਦਾਸਤਾਨ-ਏ-ਸਰਹੰਦ ਫਿਲਮ ਦਾ ਵਿਰੋਧ ਕਰਦਿਆਂ ਫਿਲਮ ਬੈਨ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਯੂਨੀਵਰਸਿਟੀ ਖੋਜਾਰਥੀ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਗੁਰਮਤਿ ਰਵਾਇਤ ਅਨੁਸਾਰ ਗੁਰੂ ਸਾਹਿਬਾਨ ਦੀਆਂ ਮੂਰਤਾਂ ਬਣਾਉਣੀਆਂ ਜਾਂ ਉਨ੍ਹਾਂ ਦੀਆਂ ਨਕਲਾਂ ਲਾਹੁਣ ਤੇ ਸਵਾਂਗ ਰਚਣ ਦੀ ਸਖਤ ਮਨਾਹੀ ਹੈ।

ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਦਾਸਤਾਨ-ਏ-ਸਰਹੰਦ ਫਿਲਮ ਬੰਦ ਹੋਵੇ

“ਦਾਸਤਾਨ-ਏ-ਸਰਹਿੰਦ” ਨਾਮੀ ਫਿਲਮ ਇਸ ਸਿਧਾਂਤਕ ਕੁਰਾਹੇ ਦਾ ਅਗਲਾ ਪੜਾਅ ਲੈ ਕੇ ਆਈ ਹੈ। ਫਿਲਮ ਦੇ ਪ੍ਰਸ਼ੰਸਕਾਂ ਵੱਲੋਂ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਸਾਂਝੀ ਕੀਤੀ ਗਈ ਜਾਣਕਾਰੀ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਫਿਲਮ ਵਿੱਚ ਮਾਸੂਮ ਬਾਲ ਅਦਾਕਾਰਾਂ ਕੋਲੋਂ ਸਾਹਿਬਜ਼ਾਦਿਆਂ ਦੀਆਂ ਨਕਲਾਂ ਲਾਹੁਣ ਦਾ ਬੱਜਰ ਗੁਨਾਹ ਕੀਤਾ ਗਿਆ ਹੈ।

« Previous Page