Tag Archive "struggling-nations"

ਸਾਡੇ ਮਰਨ ਵਰਤ ਕਦੋਂ ਤੱਕ ਜਾਰੀ ਰਹਿਣਗੇ?

ਭ੍ਰਿਸ਼ਟਾਚਾਰ ਵਿਰੋਧੀ ਲੋਕਪਾਲ ਬਿੱਲ ਨੂੰ ਲੈ ਕੇ ਅੰਨਾ ਹਜ਼ਾਰੇ ਵੱਲੋਂ ਰੱਖੇ ਮਰਨ ਵਰਤ ਨੂੰ ਮਿਲੀ ਕਾਮਯਾਬੀ ’ਤੇ ਦੇਸ਼ ਵਿਚ ਖੁਸ਼ੀ ਮਨਾਈ ਜਾ ਰਹੀ ਹੈ। ਅਜਿਹਾ ਖੁਸ਼ੀ ਵਾਲਾ ਮਾਹੌਲ ਸੁਭਾਵਿਕ ਵੀ ਹੈ ਕਿਉਂਕਿ ਪੂਰੇ ਦੇਸ਼ਵਾਸੀ ਅੱਜ ਭ੍ਰਿਸ਼ਟਾਚਾਰ, ਜੋ ਹਰ ਖੇਤਰ ’ਚ ਅਮਰ ਵੇਲ ਵਾਂਗ ਵਧਦਾ ਜਾ ਰਿਹਾ ਹੈ, ਤੋਂ ਡਾਢੇ ਤੰਗ ਆ ਚੁੱਕੇ ਹਨ। ਇਸ ਲਈ ਹਜ਼ਾਰੇ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੀ ਪਹਿਲਕਦਮੀ ਨਾਲ ਸਰਕਾਰ ਲੋਕਪਾਲ ਬਿੱਲ ’ਚ ਲੋੜੀਂਦੀਆਂ ਸੋਧਾਂ ਕਰਨਾ ਮੰਨੀ ਹੈ। ਸਰਕਾਰ ਨੂੰ ਅੰਨਾ ਹਜ਼ਾਰੇ ਅੱਗੇ ਝੁਕਾਉਣ ਤੇ ਇਸ ਦੇ ਹੱਕ ’ਚ ਲੋਕ ਲਹਿਰ ਬਣਾਉਣ ’ਚ ਮੀਡੀਆ ਨੇ ਵੀ ਆਪਣਾ ਭਰਪੂਰ ਯੋਗਦਾਨ ਪਾਇਆ। ਉਸ ਨੇ ਇਸ ਮਰਨ ਵਰਤ ਦਾ ਖੂਬ ਪ੍ਰਚਾਰ ਕੀਤਾ।

ਉਹ ਜਵਾਹਰ ਲਾਲ ਨਹਿਰੂ ਖਿਲਾਫ਼ ਵੀ ਮਰਨ ਉਪਰੰਤ ਦੋਸ਼ ਆਇਦ ਕਰ ਸਕਦੇ ਨੇ: ਅਰੁੰਧਤੀ ਰਾਏ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਭੇਜੀ ਇਕ ਟੈਲੀਗਰਾਮ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਕਿਹਾ ਸੀ, ‘ਮੈਂ ਇਹ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਹੰਗਾਮੀ ਹਾਲਤ ਵਿਚ ਕਸ਼ਮੀਰ ਦੀ ਮਦਦ ਕਰਨ ਦਾ ਮਤਲਬ ਇਹ ਨਹੀਂ ਹੈ ਕਿ ਏਸ ਉਪਰ ਭਾਰਤ ਨਾਲ ਰਲੇਵੇਂ ਲਈ ਕੋਈ ਪ੍ਰਭਾਵ ਪਾਉਣਾ ਹੈ।