Tag Archive "sukhwinder-singh"

ਪੰਜਾਬ ਯੂਨੀਵਰਸਿਟੀ ਵਿੱਚ ਗੁਰਦਾਸ ਮਾਨ ਦੇ ਅਖਾੜੇ ਦਾ ਵਿਦਿਆਰਥੀਆਂ ਵੱਲੋਂ ਵਿਰੋਧ

ਜਦੋਂ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਵੱਲੋਂ ਪੰਜਾਬ ਵਿਚ ਅਖਾੜਿਆਂ ਰਾਹੀਂ ਨਸ਼ਿਆਂ ਦੀ ਅਲਾਮਤ ਨੂੰ ਵਡਿਆਉਣ ਅਤੇ ਸੱਭਿਆਚਰਕ ਪ੍ਰਦੂਸ਼ਣ ਫੈਲਾਉਣ ਦੀ ਮਾਰੂ ਨੀਤੀ ਅਮਲ ਵਿਚ ਲਿਆਂਦੀ ਜਾ ਰਹੀ ਸੀ ਤਾਂ ‘ਆਪਣਾ ਪੰਜਾਬ ਹੋਵੇ, ਘਰ ਦੀ ਸ਼ਰਾਬ ਹੋਵੇ’ ਜਿਹੇ ਗੀਤਾਂ ਨਾਲ ਗੁਰਦਾਸ ਮਾਨ ਵੱਲੋਂ ਇਸ ਧਾਰਾ ਦਾ ਮੁੱਢ ਬੰਨਿਆ ਗਿਆ ਸੀ।

ਦਲ ਖ਼ਾਲਸਾ ਵਲੋਂ ਅੰਮ੍ਰਿਤਸਰ ‘ਚ ਕਰਵਾਈ ਕਨਵੈਨਸ਼ਨ ‘ਚ ਸੁਖਵਿੰਦਰ ਸਿੰਘ ਦਾ ਭਾਸ਼ਣ (ਵੀਡੀਓ)

ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਸਿੱਖ ਯੂਥ ਆਫ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਹਫਤਾਵਾਰੀ ਖਬਰਾਂ ਦੀ ਪੜਚੋਲ (ਐਤਵਾਰ, 20/12/2015)

ਸਿੱਖ ਸਿਆਸਤ ਦੇ ਪੇਸ਼ਕਾਰ ਸੁਖਵਿੰਦਰ ਸਿੰਘ ਵੱਲੋਂ ਯੂ.ਐਨ.ਆਈ ਦੇ ਸੇਵਾਮੁਕਤ ਸੀਨੀਅਰ ਪੱਤਰਕਾਰ ਸ. ਜਸਪਾਲ ਸਿੰਘ ਸਿੱਧੂ ਨਾਲ ਬੀਤੇ ਹਫਤੇ ਦੌਰਾਨ ਘਟੀਆਂ ਪ੍ਰਮੁੱਖ ਘਟਨਾਵਾਂ ਜਿਵੇਂ 15 ਦਸੰਬਰ ਨੂੰ ਹੋਈਆਂ ਸਿਆਸੀ ਸਰਗਰਮੀਆਂ, ਅਬੋਹਰ ਕਤਲ ਕਾਂਢ, ਅਕਾਲੀ ਆਗੂ ਦੀ ਬੱਸ ਨਾਲ ਹੋਈ ਬੱਚੀਆਂ ਦੀ ਮੌਤ ਅਤੇ ਕੰਵਰ ਸੰਧੂ ਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੀਤੀ ਗਈ ਕੁੱਟਮਾਰ ਸੰਬੰਧੀ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਦੀ ਪੜਚੋਲ ਕੀਤੀ ਗਈ।