Tag Archive "sultanpur-lodhi"

ਜੂਨ 1984 ਦੇ ਹਮਲੇ-1: ਭੋਰਾ ਸਾਹਿਬ ਵਿੱਚ ਫੌਜੀ ਸਿਗਰਟਾਂ ਪੀ ਰਹੇ ਸਨ… (ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ‘ਤੇ ਹਮਲਾ ਚਸ਼ਮਦੀਦ ਗਵਾਹਾਂ ਦੀ ਜ਼ੁਬਾਨੀ)

3 ਜੂਨ ਦੀ ਰਾਤ ਨੂੰ ਜਿਸ ਤਰ੍ਹਾਂ ਦੁਸ਼ਮਣ ਤੇ ਹਮਲਾ ਕਰੀਦਾ ਇਸ ਤਰ੍ਹਾਂ ਫੌਜ ਨੇ ਗੁਰਦੁਆਰਾ ਬੇਰ ਸਾਹਿਬ ਦੇ ਪਿਛਲੇ ਪਾਸਿਓਂ ਹਮਲਾ ਕੀਤਾ, ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਟੈਂਕ ਲਾ ਦਿੱਤੇ ਗਏ। ਤਕਰੀਬਨ ਸਾਰੇ ਹੀ ਫੌਜੀ ਪੰਜਾਬ ਤੋਂ ਬਾਹਰ ਦੇ ਸਨ। ਇਕ ਅਫਸਰ ਸਪੀਕਰ ਵਿੱਚ ਬੋਲਿਆ “ਅਸੀਂ ਗੁਰਦੁਆਰਾ ਸਾਹਿਬ ਨੂੰ ਘੇਰਾ ਪਾ ਲਿਆ ਹੈ ਸੋ ਜੋ ਕੋਈ ਵੀ ਅੰਦਰ ਹੈ ਸਭ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦਰਵਾਜ਼ੇ ਤੇ ਆ ਜਾਣ। ਕੋਈ ਵੀ ਕਮਰਾ ਬੰਦ ਨਹੀਂ ਕਰਨਾ, ਖੁੱਲੇ ਛੱਡ ਕੇ ਆ ਜਾਓ।” 

ਸੁਲਤਾਨਪੁਰ ਲੋਧੀ ਵਿਖੇ ਉਸਾਰਿਆ ਜਾ ਰਿਹਾ ਮੂਲ ਮੰਤਰ ਸਥਾਨ ਵਿਲੱਖਣ ਹੋਵੇਗਾ: ਸ਼੍ਰੋ.ਗੁ.ਪ੍ਰ.ਕ ਦਾ ਦਾਅਵਾ

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੀ ਚਰਨ ਛੋਹ ਵਾਲੀ ਧਰਤ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ‘ਮੂਲ ਮੰਤਰ’ ਸਥਾਨ ਉਸਾਰਿਆ ਜਾ ਰਿਹਾ ਹੈ ਜੋ ਨਵੰਬਰ 2019 ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ।

2019 ‘ਚ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸੁਲਤਾਨਪੁਰ ਲੋਧੀ ਨੂੰ ਨਵਿਆਇਆ ਜਾਏਗਾ

ਪੰਜਾਬ ਸਰਕਾਰ ਨੇ ਵੀਰਵਾਰ (15 ਜੂਨ) ਨੂੰ ਐਲਾਨ ਕੀਤਾ ਕਿ 2019 'ਚ ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸੁਲਤਾਨਪੁਰ ਲੋਧੀ ਨੂੰ ਨਵੀਆਇਆ ਜਾਏਗਾ।