Tag Archive "sunam"

ਤਿੰਨ ਰੋਜਾ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਗੱਤਕਾ ਮੁਕਾਬਲਿਆਂ ਦੀ ਸ਼ੁਰੂਆਤ

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਣ ਲਈ ਪਿੰਡ ਪੱਧਰ 'ਤੇ ਗੱਤਕੇਬਾਜ਼ੀ ਦੇ ਵਿਰਾਸਤੀ ਮੁਕਾਬਲੇ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਸਮੂਹ ਨੌਜਵਾਨਾਂ ਖਾਸ ਕਰਕੇ ਲੜਕੀਆਂ ਨੂੰ ਇਹ ਸਵੈ-ਰੱਖਿਆ ਦੀ ਮਾਣਮੱਤੀ ਖੇਡ ਅਪਨਾਉਣ ਚਾਹੀਦਾ ਹੈ।

ਸੁਨਾਮ ਰੇਲਵੇ ਸਟੇਸ਼ਨ ਦਾ ਨਾਮ ਪੰਜਾਬੀ ਵਿੱਚ ਸਿਖ਼ਰ ’ਤੇ, ਰੇਲਵੇ ਪੰਜਾਬ ਦੇ ਸਾਰੇ ਸਟੇਸ਼ਨਾਂ ਦੇ ਨਾਮ ਪੰਜਾਬੀ ਵਿੱਚ ਕਰੇਗਾ

ਸੁਨਾਮ ਰੇਲਵੇ ਸਟੇਸ਼ਨ ਦਾ ਨਾਮ ਪੰਜਾਬੀ ਵਿੱਚ ਸਿਖ਼ਰ ’ਤੇ ਲਿਖ ਕੇ ਰੇਲਵੇ ਨੇ ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿੱਤਾ ਹੈ। ਆਰਟੀਆਈ ਪਾਉਣ ਵਾਲੇ ਜਤਿੰਦਰ ਜੈਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਇਸ ਕੰਮ ਲਈ ਕਾਫੀ ਸੰਘਰਸ਼ ਕਰਨਾ ਪਿਆ ਹੈ।

ਸ਼ਹੀਦ ਊਧਮ ਸਿੰਘ ਦੀਆਂ ਨਿਸ਼ਾਨੀਆਂ ਦੇਣ ਤੋਂ ਮੁੱਕਰੀ ਬਰਤਾਨੀਆ ਸਰਕਾਰ: ਵਿਦੇਸ਼ ਮੰਤਰਾਲਾ

1919 ਦੀ ਵਿਸਾਖੀ ਵਾਲੇ ਦਿਨ ਵਾਪਰੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸੁਨਾਮ ਦੇ ਸ਼ਹੀਦ ਊਧਮ ਸਿੰਘ ਨੂੰ 77 ਸਾਲ ਪਹਿਲਾਂ ਅੱਜ ਹੀ ਦੇ ਦਿਨ ਫ਼ਾਂਸੀ ਦੇ ਕੇ ਸ਼ਹੀਦ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਮੌਕੇ ਅਤੇ ਪੁਲੀਸ ਵੱਲੋਂ ਬਾਅਦ ’ਚ ਉਸ ਦੀ ਰਿਹਾਇਸ਼ ਤੋਂ ਜੋ ਸਾਮਾਨ ਬਰਾਮਦ ਕੀਤਾ ਗਿਆ ਸੀ, ਉਹ ਸਾਰਾ ਸਾਮਾਨ ਬਰਤਾਨਵੀ ਸਰਕਾਰ ਨੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।