Tag Archive "supreme-court"

ਸੁਪਰੀਮ ਕੋਰਟ ਵੱਲੋਂ ਥਾਪੀ ਕਮੇਟੀ ਦੇ ਚਾਰੇ ਮੈਂਬਰ ਖੇਤੀ ਕਾਨੂੰਨਾਂ ਦੇ ਪੱਖੀ: ਕੇਂਦਰੀ ਸ੍ਰੀ ਗੁਰੂ ਸਿੰਘ ਸਭਾ

ਖੇਤੀ ਕਾਨੂੰਨਾਂ ਦੇ ਲਾਗੂ ਹੋਣ ਉਹ ਸੁਪਰੀਮ ਕੋਰਟ ਵੱਲੋਂ ਲਾਈ ਰੋਕ ਨਾਲ ਖੇਤੀ ਉੱਤੇ ਕਾਰਪੋਰੇਟ ਦੇ ਕਬਜ਼ੇ ਦੀ ਤਲਵਾਰ ਅਜੇ ਕਿਸਾਨ ਦੇ ਸਿਰ ਉੱਤੇ ਜਿਉਂ ਦੀ ਤਿਉਂ ਲਟਕ ਰਹੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੋਸ-ਮੁਜ਼ਾਹਰਾ ਕਰਦੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੁਪਰੀਮ ਕੋਰਟ ਵੱਲੋਂ ਥਾਪੀ ਕਮੇਟੀ ਦੇ ਚਾਰ ਮੈਂਬਰ ਪਹਿਲਾਂ ਹੀ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਨਿੱਤਰਕੇ ਆ ਚੁੱਕੇ ਹਨ।

ਬਿਪਰਵਾਦੀ ਹਕੂਮਤ ਪੱਖੀ ਫੈਸਲੇ ਸੁਣਾਉਣ ਵਾਲੇ ਸਾਬਕਾ ਮੁੱਖ ਜੱਜ ਰੰਜਨ ਗੋਗੋਈ ਨੂੰ ਰਾਜ ਸਭਾ ਮੈਂਬਰ ਬਣਾਇਆ

ਰੰਜਨ ਗੋਗੋਈ ਉੱਪਰ ਸਰੀਰਕ ਸ਼ੋਸ਼ਣ ਦੇ ਗੰਭੀਰ ਦੋਸ਼ ਲੱਗੇ ਸਨ ਪਰ ਇਸ ਜੱਜ ਵੱਲੋਂ ਆਪਣੇ ਮਾਮਲੇ ਦੀ ਆਪੇ ਹੀ ਸੁਣਵਾਈ ਕਰਦਿਆਂ ਇਹ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਕੋਈ ਵੀ ਜਾਂਚ ਕਰਨ ਦੀ ਲੋੜ ਨਹੀਂ ਹੈ।