Tag Archive "surjit-singh-barnala"

ਪੰਜਾਬ ਵਿਧਾਨ ਸਭਾ ਨੇ ਕਿਵੇਂ ਦਿੱਤੀ ਸੀ ਇੰਦਰਾ ਗਾਂਧੀ ’ਤੇ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ (ਲੇਖ)

ਜੂਨ 1984 ਦੇ ਘੱਲੂਘਾਰੇ, ਨਵੰਬਰ '84 ਦੇ ਸਿੱਖ ਕਤਲੇਆਮ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਇਜਲਾਸ ਲਗਭਗ ਦੋ ਵਰ੍ਹਿਆਂ ਮਗਰੋਂ 16 ਅਕਤੂਬਰ 1985 ਨੂੰ ਜੁੜਿਆ ਸੀ। ਇਸ ਵਿਚ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਇੰਦਰਾ ਗਾਂਧੀ ਸਮੇਤ ਹੋਰ ਅਹਿਮ ਹਸਤੀਆਂ ਨੂੰ ਸ਼ਰਧਾਂਜੀਲ ਭੇਂਟ ਕਰਨ ਵਾਲਾ ਇੱਕ ਮਤਾ ਰੱਖਿਆ ਜੀਹਦੀ ਲਿਸਟ ਵਿਚ ਪਹਿਲਾਂ ਮਾਰੇ ਗਏ 30 ਅਹਿਮ ਬੰਦਿਆਂ ਦੀ ਲਿਸਟ ਸਣੇ ਕੁੱਲ੍ਹ 31 ਆਈਟਮਾਂ ਸਨ।

ਮਾਨ ਦਲ ਵਲੋਂ 1 ਮਈ ਨੂੰ ‘ਅੰਮ੍ਰਿਤਸਰ ਐਲਾਨਨਾਮੇ’ ਦੀ 24ਵੀਂ ਵਰ੍ਹੇਗੰਢ ਮਨਾਉਣ ਦਾ ਐਲਾਨ

ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਵਿਚ ਸ਼ੁੱਕਰਵਾਰ ਨੂੰ ਹੋਈ ਪਾਰਟੀ ਦੀ ਮੀਟਿੰਗ ਵਿਚ ਬਰਤਾਨੀਆ ਅਤੇ ਅਮਰੀਕਾ ਦੇ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ। ਜਿਸ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ 1 ਮਈ 2017 ਨੂੰ 'ਅੰਮ੍ਰਿਤਸਰ ਐਲਾਨਨਾਮੇ' ਦੇ 24 ਵਰ੍ਹੇ ਪੂਰੇ ਹੋਣ 'ਤੇ ਇਕ ਪ੍ਰੋਗਰਾਮ ਕੀਤਾ ਜਾਏਗਾ।

ਬੀਤੇ ਸਮੇਂ ਦੇ ਮੁੱਖ ਮੰਤਰੀਆਂ ਨੇ ਸਿੱਖਾਂ ‘ਤੇ ਜ਼ੁਲਮ ਕਰਕੇ ਦੇਖ ਲਿਆ, ਨਤੀਜੇ ਉਲਟ ਹੀ ਨਿਕਲੇ : ਮਾਨ ਦਲ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਬਾਦਲ ਹਕੂਮਤ ਵਲੋਂ ਸਿੱਖ ਕੌਮ ਉਤੇ ਢਾਹੇ ਜਾ ਰਹੇ ਜ਼ੁਲਮਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਸ. ਮਾਨ ਨੇ ਕਿਹਾ ਇਨ੍ਹਾਂ ਜ਼ੁਲਮਾਂ ਦੇ ਸਮਾਜਿਕ ਤੌਰ 'ਤੇ ਨਤੀਜੇ ਭੁਗਤਨ ਲਈ ਜ਼ਿੰਮੇਵਾਰ ਤਾਕਤਾਂ ਤਿਆਰ ਰਹਿਣ। ਉਨ੍ਹਾਂ ਪਟਨਾ ਸਾਹਿਬ ਪਹੁੰਚਣ ਵਾਲੀਆਂ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬਾਦਲ ਪਰਿਵਾਰ ਤੇ ਉਹਨਾਂ ਨਾਲ ਪਹੁੰਚਣ ਵਾਲੇ ਅਖੌਤੀ ਧਾਰਮਿਕ ਆਗੂਆਂ ਤੇ ਅਹੁਦੇਦਾਰਾਂ ਨੂੰ ਸਿੱਖ ਸੰਗਤ ਜਨਤਕ ਤੌਰ 'ਤੇ ਪੰਡਾਲ ਵਿਚੋਂ ਪੁੱਛਣ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਉਹਨਾਂ ਨੂੰ ਬਣਦੀਆਂ ਸਜ਼ਾਵਾਂ ਕਿਉਂ ਨਹੀਂ ਦਿੱਤੀਆਂ ਗਈਆਂ?