
ਹਜ਼ੂਰ ਸਾਹਿਬ ਦੀ ਸੰਗਤ ਨੂੰ ਕਿਉਂ ਬਦਨਾਮ ਕੀਤਾ ਗਿਆ; ਨਵੇਂ ਖੁਲਾਸਿਆਂ ਨੇ ਕੋਝੀ ਸਿਆਸਤ ਤੋਂ ਪਰਦਾ ਚੁੱਕਿਆ (ਪੂਰਾ ਸੱਚ)
ਜਦੋਂ ਕਿ ਇੱਕ ਬੰਨੇ ਭਾਰਤੀ ਮੀਡੀਆ ਦੇ ਕਈ ਹਿੱਸਿਆਂ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੀ ਸਿੱਖ ਸੰਗਤ ਖਿਲਾਫ ਕੂੜ ਪ੍ਰਚਾਰ ਤੇ ਨਫਰਤ ਦੀ ਮੁਹਿੰਮ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ ਤਾਂ ਉਸ ਮੌਕੇ ਕੁਝ ਅਜਿਹੀ ਨਵੀਂ ਤੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਜਿਸ ਰਾਹੀਂ ਪੰਜਾਬ ਵਿੱਚ ਕਰੋਨੇ ਦੀ ਲਾਗ ਵਾਲੇ ਮਾਮਲਿਆਂ ਦੀ ਗਿਣਤੀ ਵਧਣ ਨਾਲ ਜੁੜੀ ਗੁੱਥੀ ਸੁਲਝਾਉਣ ਵਿੱਚ ਕਾਫੀ ਮਦਦ ਮਿਲ ਸਕਦੀ ਹੈ।
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ ਪੰਜਾਬ ਵਾਪਸੀ ਨੂੰ ਵੇਖਦਿਆਂ ਹਰ ਧਿਰ (ਉਹ ਸਰਕਾਰੀ ਹੋਵੇ ਜਾਂ ਮੀਡੀਆ) ਇਸਦਾ ਠੀਕਰਾ ਸਿੱਖ ਯਾਤਰੂਆਂ ਸਿਰ ਭੰਨਣਾ ਸ਼ੁਰੂ ਕਰ ਦਿੱਤਾ।
ਤਖਤ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਦੇ ਪ੍ਰਬੰਧ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਮਹਾਂਰਾਸ਼ਟਰ ਸਰਕਾਰ ਦੀ ਦਖਲਅੰਦਾਜ਼ੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ)-ਭਾਜਪਾ ਗਠਜੋੜ ਦੇ ਸਾਂਝੇ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਭਾਜਪਾ ਖਿਲਾਫ ਵਿੱਢੀ ਸਿਆਸੀ ਦੂਸ਼ਣਬਾਜ਼ੀ ਦੇ ਡਰਾਮੇ ਦਾ ਬੀਤੇ ਕਲ੍ਹ ਨਾਟਕੀ ਅੰਤ ਹੋ ਗਿਆ।
ਇਹ ਸਵਾਲ ਬੀਤੇ ਕਲ੍ਹ ਤੋਂ ਹੀ ਸਿਆਸੀ ਗਲਿਆਰਿਆਂ ਵਿੱਚ ਬੜੀ ਹੀ ਗੰਭੀਰਤਾ ਨਾਲ ਪੁੱਛਿਆ ਜਾ ਰਿਹਾ ਹੈ ਕਿ ਆਖਿਰ ਉਹ ਕਿਹੜੇ ਕਾਰਣ ਹਨ ਜੋ 40 ਸਾਲ ਪੁਰਾਣੇ ਦੱਸੇ ਜਾਂਦੇ ਨਹੁੰ ਮਾਸ ਅਤੇ ਪਤੀ ਪਤਨੀ ਦੇ ਰਿਸ਼ਤੇ ਨੂੰ ਚੂਰ ਚੂਰ ਕਰ ਰਹੇ ਹਨ?
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨਾਂਦੇੜ ਦੇ ਪ੍ਰਧਾਨ ਦੀ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਨਿਯੁਕਤੀ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦਵਿੰਦਰਾ ਫੜਨਵੀਸ ਨੂੰ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕੀਤਾ ਹੈ।
ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਉਪਰ ਕਬਜਾ ਕਰਨ ਦੀਆਂ ਮਹਾਂਰਾਸ਼ਟਰ ਦੀ ਭਾਜਪਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸਿੱਖਾਂ ਨੇ ਮੁਹਾਜ ਖੋਹਲ ਦਿੱਤਾ ਹੈ।
ਏਅਰ ਇੰਡੀਆ ਵੱਲੋਂ ਅੱਜ (23 ਦਸੰਬਰ, 2017) ਅੰਮਿਤਸਰ ਅਤੇ ਹਜ਼ੂਰ ਸਾਹਿਬ, ਨਾਂਦੇੜ ਵਿਚਕਾਰ ਹਵਾਈ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਹੋਏ ਇਕ ਸਾਦਾ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸਿੱਖਾਂ ਦੀ ਕੇਂਦਰੀ ਸੰਸਥਾ ਹੋਣ ਦੇ ਮਾਣ ਨੂੰ ਹਰਿਆਣਾ ਵਿੱਚ ਵੱਖਰੀ ਕਮੇਟੀ ਬਨਣ ਤੋਂ ਬਾਅਦ ਅੱਜ ਇੱਕ ਹੋਰ ਝਟਕਾ ਲੱਗ ਗਿਆ ਹੈ। ਮਹਾਰਾਸ਼ਟਰ ਮੰਤਰੀ ਮੰਡਲ ਵਲੋਂ ਭਾਟੀਆ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨਗੀ ਦੇਣ ਨਾਲ ਨਾਂਦੇੜ ਵਿਖੇ ਤਖ਼ਤ ਹਜ਼ੂਰ ਸਾਹਿਬ ਬੋਰਡ ਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਤੀਨਿਧਤਾ ਘੱਟ ਜਾਵੇਗੀ।