Tag Archive "takhat-sri-patna-sahib"

ਪਟਨਾ ਸਾਹਿਬ ਦੇ ਨਵੇਂ ਜਥੇਦਾਰ ਬਾਬਤ ਸਿੱਖ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਰਾਏ ਲੈਣ ਲਈ 5 ਮੈਂਬਰੀ ਕਮੇਟੀ ਬਣਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸਿੰਘ ਸਾਹਿਬਾਨ ਵਲੋਂ ਕੀਤੀ ਗਈ ਇੱਤਰਤਾ ਅਮਨ-ਆਮਨ ਨਾਲ ਨੇਪਰੇ ਚੜ੍ਹ ਗਈ।

ਬੰਗਲਾਦੇਸ਼ ਦੇ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ-ਸੰਭਾਲ ਲਈ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਅੱਗੇ ਆਈ

ਉਹਨਾਂ ਕਿਹਾ ਕਿ " ਡਾ ਪਰਮਵੀਰ ਸਿੰਘ ਜੀ ਇਹਨਾਂ ਗੁਰਦੁਆਰਾ ਸਾਹਿਬਾਨਾਂ ਦੀ ਸੁਚੱਜੀ ਸੇਵਾ ਸੰਭਾਲ ਦੀ ਵਿੳਂਤ ਲਈ ਲੇਖਾ ਜਮ੍ਹਾ ਕਰਵਾਉਣਗੇ। 1960 ਤੀਕ ਬੰਗਲਾਦੇਸ਼ ਵਿਚ ਕੁਲ 18 ਗੁਰਦੁਆਰਾ ਸਾਹਿਬਾਨ ਸਨ। 1971 ਤੋਂ ਬਾਅਦ ਸਿਰਫ ਪੰਜ ਬਚੇ, ਜਿਨ੍ਹਾਂ ਵਿਚੋਂ 2 ਢਾਕਾ ਵਿਚ, ਦੋ ਚਿੱਟਾਗੋਂਗ ਵਿਚ, ਅਤੇ 1 ਮਿਮਨਸਿੰਘ ਵਿਚ ਢਾਕਾ ਤੋਂ 120 ਕਿਲੋਮੀਟਰ ਦੂਰ ਹੈ।

ਅਰਦਾਸ ਵਿਚਲੇ ਸ਼ਬਦ ਨਿਤਿਸ਼ ਕੁਮਾਰ ਲਈ ਵਰਤਣ ਤੇ ਅਕਾਲੀ ਆਗੂ ਭਾਈ ਹਰਪ੍ਰੀਤ ਸਿੰਘ ਵਲੋਂ ਤਲਬ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਖਿਲਾਫ ਪੁੱਜੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਅਵਤਾਰ ਸਿੰਘ ਹਿੱਤ ਨੂੰ ਸਪਸ਼ਟੀਕਰਨ ਦੇਣ ਲਈ 28 ਜਨਵਰੀ ਨੂੰ ਸੱਦਿਆ ਹੈ।

ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ: ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਗਠਨ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ ਫੂਲ ਸਿੰਘ ਨੇ ਚੋਣ ...

ਅਵਤਾਰ ਸਿੰਘ ਮੱਕੜ ਵਲੋਂ ਪਟਨਾ ਸਾਹਿਬ ਕਮੇਟੀ ਦੀ ਪ੍ਰਧਾਨਗੀ ਸਾਂਭਦਿਆਂ ਸਰਨਾ ਦੇ ਸਾਰੇ ਫੈਸਲੇ ਰੱਦ

ਅਦਾਲਤ ਦੇ ਹੁਕਮਾਂ ਨਾਲ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਜੋਂ ਕੰਮ-ਕਾਜ ਸੰਭਾਲਣ ਉਪਰੰਤ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ ਪਹਿਲੀ ਮੀਟਿੰਗ ਵਿੱਚ ਹਰਵਿੰਦਰ ਸਿੰਘ ਸਰਨਾ ਵੱਲੋਂ ਲਏ ਸਾਰੇ ਫ਼ੈਸਲਿਆਂ ਨੂੰ ਰੱਦ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਤੰਬਰ ਮਹੀਨੇ ਵਿੱਚ ਪ੍ਰਬੰਧਕੀ ਕਮੇਟੀ ਦੇ ਹੋਏ ਸਾਲਾਨਾ ਇਜਲਾਸ ਵਿੱਚ ਅਵਤਾਰ ਸਿੰਘ ਮੱਕੜ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਂਦਿਆਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ।

ਅਦਾਲਤ ਵਲੋਂ ਸਰਨਾ ਦੀ ਅਗਵਾਈ ਵਾਲੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਭੰਗ, ਚੋਣਾਂ ਕਰਾਉਣ ਦੇ ਹੁਕਮ

ਪਟਨਾ ਦੀ ਇਕ ਅਦਾਲਤ ਵਲੋਂ ਮੰਗਲਵਾਰ (7 ਨਵੰਬਰ, 2017) ਨੂੰ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੰਗ ਕਰਕੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਵਾਲੀ ਕਮੇਟੀ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਮ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

ਹਰਵਿੰਦਰ ਸਿੰਘ ਸਰਨਾ ਬਣੇ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ

ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਕਮੇਟੀ ਉੱਤੇ ਇੱਕ ਵਾਰ ਮੁੜ ਸਰਨਾ ਧੜੇ ਦਾ ਮੁਕੰਮਲ ਕਬਜ਼ਾ ਹੋ ਗਿਆ ਹੈ।

ਬਿਹਾਰ ਸਰਕਾਰ ਵਲੋਂ ਪਟਨਾ ਸਾਹਿਬ ’ਚ ਕੌਮਾਂਤਰੀ ਸਿੱਖ ਸੰਮੇਲਨ 22 ਤੋਂ 24 ਸਤਬੰਰ ਤਕ

ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ਸਬੰਧੀ 22 ਤੋਂ 24 ਸਤੰਬਰ ਤੱਕ ਪਟਨਾ ਸਾਹਿਬ ਵਿੱਚ ਕੌਮਾਂਤਰੀ ਸਿੱਖ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਧਾਰਮਿਕ, ਸਿਆਸੀ, ਸਮਾਜਿਕ, ਸੱਭਿਆਚਾਰਕ ਅਤੇ ਖੇਡ ਜਗਤ ਦੀਆਂ 200 ਦੇ ਕਰੀਬ ਸਿੱਖ ਸ਼ਖਸੀਅਤਾਂ ਸ਼ਾਮਲ ਹੋ ਰਹੀਆਂ ਹਨ।

ਗਿਆਨੀ ਇਕਬਾਲ ਸਿੰਘ ਜੱਥੇਦਾਰ ਦੇ ਅਹੁਦੇ ‘ਤੇ ਬਹਾਲ, ਸਰਨਾ ਸਮੇਤ 6 ਮੈਂਬਰਾਂ ਨੇ ਕੀਤਾ ਵਿਰੋਧ

ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਗਿਆਨੀ ਇਕਬਾਲ ਸਿੰਘ ਨੂੰ ਮੁੜ ਜਥੇਦਾਰ ਦੇ ਅਹੁਦੇ ’ਤੇ ਬਹਾਲ ਕਰ ਦਿੱਤਾ ਗਿਆ ਹੈ।ਤਖ਼ਤ ਸ੍ਰੀ ਪਟਨਾ ਸਾਹਿਬ ਬੋਰਡ ਦੇ ਮੈਂਬਰਾਂ ਦੀ ਹੋਈ ਮੀਟਿੰਗ ਵਿੱਚ ਇਕਬਾਲ ਸਿੰਘ ਨੂੰ ਬਹਾਲ ਕੀਤੇ ਜਾਣ ਦੀ ਕਾਰਵਾਈ ਦਾ ਸਰਨਾ ਧੜੇ ਦੇ ਮੈਂਬਰਾਂ ਨੇ ਸਖ਼ਤ ਵਿਰੋਧ ਕੀਤਾ ਹੈ।