Tag Archive "teja-singh-samundari-hall"

“ਭਾਈ ਤੇਜਾ ਸਿੰਘ ਸਮੁੰਦਰੀ” ਜਨਮ ਦਿਹਾੜੇ ‘ਤੇ ਖਾਸ

ਤੇਜਾ ਸਿੰਘ ਸਮੁੰਦਰੀ ਦਾ ਨਾਂ ਉਨ੍ਹਾਂ ਸਿਰਮੌਰ ਸਿੱਖ ਸ਼ਖਸੀਅਤਾਂ ਵਿਚ ਬੜੀ ਇੱਜ਼ਤ ਅਤੇ ਮਾਣ ਨਾਲ ਲਿਆ ਜਾਂਦਾ ਹੈ, ਜਿਨ੍ਹਾਂ ਦਾ ਸਾਰਾ ਜੀਵਨ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸਮਰਪਣ ਕਰ ਦਿੱਤਾ। ਉਹ ਸੂਝਵਾਨ, ਨਿਧੜਕ, ਸਿਦਕੀ ਦੂਰ-ਅੰਦੇਸ਼ੀ ਪੂਰਨ ਗੁਰਸਿੱਖ ਸਨ। ਉਨ੍ਹਾਂ ਨੇ ਸਿੱਖ ਕੌਮ ਨੂੰ ਚੁਣੌਤੀਆਂ ਵਾਲੇ ਸਮੇਂ ਆਪਣੀ ਸਿਆਣਤ ਅਤੇ ਠਰ੍ਹਮੇ ਨਾਲ ਕਾਮਯਾਬੀ ਦੀਆਂ ਮੰਜ਼ਲਾਂ ਵੱਲ ਵਧਣ ਵਿਚ ਯੋਗ ਅਗਵਾਈ ਦਿੱਤੀ।

ਜੂਨ 1984 ‘ਚ ਫੌਜੀ ਹਮਲੇ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ ‘ਚ ਲੱਗੇ ਗੋਲੀਆਂ ਦੇ ਨਿਸ਼ਾਨ ਸੰਭਾਲੇ ਜਾਣਗੇ

ਭਾਰਤੀ ਫੌਜ ਵਲੋਂ ਜੂਨ 1984 'ਚ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਹਮਲੇ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ’ਤੇ ਲੱਗੀਆਂ ਗੋਲੀਆਂ ਦੇ ਨਿਸ਼ਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਯਾਦਾਂ ਵਜੋਂ ਸੰਭਾਲ ਲਿਆ ਹੈ। ਇੱਥੇ ਲੱਗੀਆਂ ਗੋਲੀਆਂ ਦੇ ਨਿਸ਼ਾਨਾਂ ਦੇ ਆਲੇ-ਦੁਆਲੇ ਸਟੀਲ ਦੇ ਫਰੇਮ ਲਾ ਦਿੱਤੇ ਗਏ ਹਨ, ਜਿਸ ਨਾਲ ਇਹ ਨਿਸ਼ਾਨ ਹੋਰ ਵੀ ਉੱਭਰ ਕੇ ਦਿਖਾਈ ਦੇਣਗੇ। ਸੰਨ 1937 ਵਿੱਚ ਬਣੀ ਇਸ ਇਮਾਰਤ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਜੋਂ ਵਰਤਿਆ ਜਾਂਦਾ ਹੈ।

ਕਾਰ ਸੇਵਾ ਵਾਲੇ ਬਾਬਿਆਂ ਦੇ ਜ਼ਰੀਏ ਤੇਜਾ ਸਿੰਘ ਸਮੁੰਦਰੀ ਹਾਲ ‘ਚ ਰੰਗ ਰੋਗਨ ਦਾ ਕੰਮ ਸ਼ੁਰੂ

ਜੂਨ 1984 ਵਿੱਚ ਭਾਰਤੀ ਫੌਜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਤੋਂ ਬਾਅਦ ਨੁਕਸਾਨੇ ਗਏ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਨੂੰ 32 ਸਾਲ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਰੰਗ ਰੋਗਨ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਲਗਭਗ ਇੱਕ ਮਹੀਨੇ ਵਿੱਚ ਇਸ ਦਾ ਨਵਾਂ ਰੂਪ ਦਿਖਾਈ ਦੇਵੇਗਾ। ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਫ਼ੌਜੀ ਹਮਲੇ ਸਮੇਂ ਇਮਾਰਤ ਨੂੰ ਲੱਗੀਆਂ ਗੋਲੀਆਂ ਦੇ ਨਿਸ਼ਾਨ ਯਾਦਗਾਰ ਵਜੋਂ ਸੰਭਾਲ ਕੇ ਰੱਖੇ ਜਾਣਗੇ।

ਤੇਜਾ ਸਿੰਘ ਸਮੁੰਦਰੀ ਹਾਲ ਦੀ ‘ਕਾਰ ਸੇਵਾ’ ਅੱਜ ਤੋਂ

ਦਰਬਾਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਦੀ ਸਾਂਭ-ਸੰਭਾਲ ਤੇ ਰੰਗ ਰੋਗਨ ਦਾ ਕੰਮ ਲਗਭਗ ਸਾਢੇ ਤਿੰਨ ਦਹਾਕਿਆਂ ਮਗਰੋਂ 2 ਜੁਲਾਈ ਨੂੰ ਸ਼ੁਰੂ ਹੋਣਾ ਹੈ। ਜੂਨ 1984 ਵਿੱਚ ਵਾਪਰੇ ਘੱਲੂਘਾਰੇ ਸਮੇਂ ਅੱਗ ਲੱਗਣ ਅਤੇ ਗੋਲੀਬਾਰੀ ਨਾਲ ਪ੍ਰਭਾਵਿਤ ਹੋਈ ਇਸ ਇਮਾਰਤ ਨੂੰ ਸ਼੍ਰੋਮਣੀ ਕਮੇਟੀ ਨੇ ਯਾਦਗਾਰ ਵਜੋਂ ਸੰਭਾਲਿਆ ਹੋਇਆ ਹੈ।

ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੇ ਗਵਾਹ ਤੇਜਾ ਸਿੰਘ ਸਮੁੰਦਰੀ ਹਾਲ ਦੀ ਮੁਰੰਮਤ ਸਮੇਂ ਗੋਲੀਆਂ ਦੇ ਨਿਸ਼ਾਨ ਮਿਟਣ ਦਾ ਖਦਸ਼ਾ

ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਵਿਖੇ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ 'ਤੇ ਭਾਰਤੀ ਫੌਜਾਂ ਵੱਲੋਂ ਜੁਂ 1984 ਵਿੱਚ ਹਮਲਾ ਕਰਕੇ ਸਿੱਖ ਪ੍ਰਭੁਸਤਾ ਦੇ ਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਨਾਲ ਨਾਲ ਸ਼੍ਰੀ ਦਰਬਾਰ ਸਾਹਿਬ ਸਮੂਹ ਦੀਆਂ ਹੋਰ ਇਮਾਰਤਾਂ ਨੂੰ ਵੀ ਭਾਰੀ ਨੁਕਸਾਨ ਪਹੁਚਾਇਆ ਸੀ।