ਸ੍ਰੀ ਦਰਬਾਰ ਸਾਹਿਬ 'ਤੇ ਜੂਨ1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਤੋਂ ਬਾਅਦਭਾਰਤ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ 'ਤੇ ਦਬਾਅ ਪਾ ਕੇ ਅਤੇ ਗਲਤ ਜਾਣਕਾਰੀਆਂ ਦੇ ਕੇ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਸਦਕਾ ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ 'ਤੇ ਵੀ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਅਜਿਹੀ ਜਾਣਕਾਰੀ ਬਰਤਾਨੀਆਂ ਦੇ ਲੀਕ ਹੋਏ ਦਸਤਾਵੇਜ਼ਾਂ ਤੋਂ ਪ੍ਰਾਪਤ ਹੋਈ ਹੈ, ਇਹ ਵੀ ਸਾਹਮਣੇ ਆਇਆ ਹੈ।
ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਨ ਤੋਂ ਬਾਅਦ ਬਰਤਾਨੀਆ ਸਰਕਾਰ ਅੰਦਰਖਾਤੇ ਭਾਰਤ ਸਰਕਾਰ ਦੇ ਪ੍ਰਭਾਵ ਹੇਠ ਹੈ, ਜਿਸ ਤੋਂ ਦਿਨੋ-ਦਿਨ ਪਰਦਾ ਉੱਠਦਾ ਜਾ ਰਿਹਾ ਹੈ।