Tag Archive "transport-policy-punjab"

ਬਾਦਲਾਂ ਦੇ 75 ਰੂਟਾਂ ਸਣੇ ਕੁੱਲ 12,210 ਬੱਸਾਂ ਦੇ ਰੂਟ ਰੱਦ, ਨਵੀਂਆਂ ਏ.ਸੀ. ਬੱਸਾਂ ਚਲਾਏਗੀ ਸਰਕਾਰ

ਪੰਜਾਬ ਸਰਕਾਰ ਦੀ ਨਵੀਂ ਟਰਾਂਸਪੋਰਟ ਨੀਤੀ ਤਹਿਤ ਬਾਦਲ ਪਰਿਵਾਰ ਦੀਆਂ 75 ਇੰਟੈਗਰਲ ਲਗਜ਼ਰੀ ਬੱਸਾਂ, ਡਿੰਪੀ ਢਿੱਲੋਂ ਦੀ ‘ਦੀਪ ਬੱਸ ਕੰਪਨੀ’, ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਝ ਹੋਰ ਰਾਜਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ ਕਰ ਦਿੱਤੇ ਗਏ ਹਨ। ਸੂਬੇ ਵਿੱਚ ਕੁੱਲ 12,210 ਬੱਸਾਂ ਦੇ ਰੂਟ ਰੱਦ ਕਰ ਦਿੱਤੇ ਗਏ ਹਨ ਜਿਹੜੇ ਅਗਲੇ ਛੇ ਮਹੀਨਿਆਂ ਵਿੱਚ ਮੁੜ ਤੋਂ ਪਰਮਿਟ ਦੇ ਕੇ ਸੁਰਜੀਤ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੀ ਬਾਬਾ ਬੁੱਢਾ ਟਰਾਂਸਪੋਰਟ, ਕਾਂਗਰਸੀ ਆਗੂ ਡਿੰਪਾ ਦੀ ਪਿਆਰ ਬੱਸ ਕੰਪਨੀ ਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੀ ਕਰਤਾਰ ਬੱਸ ਸਰਵਿਸ ਸਮੇਤ ਕਈ ਹੋਰ ਰਾਜਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ ਹੋ ਗਏ ਹਨ।

ਬਾਦਲ ਦਲ ਅਤੇ ਕਾਂਗਰਸ ਦੋਵਾਂ ਦੀ ਹਮਾਇਤ ਹਾਸਲ ਟਰਾਂਸਪੋਰਟ ਮਾਫੀਆ ਪੰਜਾਬ ‘ਚ ਹਾਲੇ ਵੀ ਸਰਗਰਮ: ਫੂਲਕਾ

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕੇ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਪੰਜਾਬ 'ਚ ਸੱਤਾ ਤਬਦੀਲੀ ਦੇ ਬਾਵਜੂਦ ਵੀ ਟਰਾਂਸਪੋਰਟ ਮਾਫੀਆ 'ਤੇ ਕੋਈ ਅਸਰ ਨਹੀਂ ਪਿਆ।