Tag Archive "tript-bajwa"

ਪੰਜਾਬ ਦੇ 1000 ਪਿੰਡਾਂ ਨੂੰ ਹਰ ਸਾਲ 10 ਘੰਟੇ ਪਾਣੀ ਸਪਲਾਈ ਨਾਲ ਜੋੜਿਆ ਜਾਵੇਗਾ,ਪੰਚਾਇਤਾਂ ਨੂੰ ਮਾਈਨਿੰਗ ਤੋਂ ਹੋਵੇਗੀ 100 ਕਰੋੜ ਦੀ ਆਮਦਨ: ਤ੍ਰਿਪਤ ਬਾਜਵਾ

ਅੱਜ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹਰ ਸਾਲ 1000 ਨਵੇਂ ਪਿੰਡਾਂ ਨੂੰ 10 ਘੰਟੇ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਇਆ ਕਰੇਗੀ ਅਤੇ ਇਸ ਸਕੀਮ ਤਹਿਤ ਹੁਣ ਤੱਕ 1852 ਪਿੰਡਾਂ ਨੂੰ 10 ਘੰਟੇ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ।