
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਦੇ ਕਿਊਬੇਕ ਦੀ ਸੁਪਰੀਮ ਕੋਰਟ ਵੱਲੋਂ ਤਿੰਨ ਸਿੱਖ ਡਰਾਈਵਰਾਂ ਨੂੰ ਕੰਮ 'ਤੇ ਹੈਲਮਟ ਪਾ ਕੇ ਜਾਣ ਅਤੇ ਕਿਸੇ ਕਿਸਮ ਦੀ ਛੋਟ ਨਾ ਦੇਣ ਦੇ ਫੈਸਲੇ ਨੂੰ ਨਿਰਾਸ਼ਾਜਨਕ ਦੱਸਿਆ ਹੈ।
ਦਸਤਾਰ ਦੇ ਮਾਣ ਸਤਿਕਾਰ ਲਈ ਸਿੱਖ ਕੌਮ ਵੱਲੋਂ ਵਿਸ਼ੇਸ ੳਪਰਾਲੇ ਕਰਨ ਤੋਂ ਬਾਅਦ ਇੱਕ ਵਾਰ ਫਿਰ ਅਮਰੀਕਾ ਦੇ ਇੱਕ ਹਾਵਈ ਅੱਡੇ 'ਤੇ ਦਸਤਾਰ ਦੇ ਮਾਣ ਸਨਮਾਣ ਨੂੰ ਠੇਸ ਪਹੁਚਾਉਣ ਦਾ ਮਾਮਲਾ ਸਾਹਮਣੇ ਅਾਿੲਆ ਹੈ।
ਦਸਤਾਰ ਸਿੱਖੀ ਸਰੁਪ ਦਾ ਅਨਿੱਖੜਵਾਂ ਅੰਗ ਹੈ ਅਤੇ ਇਸਤੋਂ ਬਿਨ੍ਹਾਂ ਸਿੱਖ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਸਿੱਖ ਦੇ ਗੁਰੂ ਨਾਲ ਪਾਕ-ਪਵਿੱਤਰ ਰਿਸ਼ਤੇ ਦੀ ਜ਼ਾਮਣ ਵੀ ਹੈ ਅਤੇ ਸਿੱਖ ਨੂੰ ਗੁਰੂ ਸਾਹਿਬਾਨ ਵੱਲੋਂ ਉਸਦੀ ਨਿਰਧਾਰਤ ਕੀਤੀ ਜ਼ਿਮੇਵਾਰੀ ਦੀ ਵੀ ਯਾਦ ਦਵਾਉਂਦੀ ਹੈ।
ਦੁਨੀਆਂ ਭਰ ਵਿੱਚ ਵੱਸਦੇ ਸਿੱਖਾਂ ਦੇ ਲੱਖ ਯਤਨਾਂ ਦੇ ਬਾਵਜੂਦ ਸਿੱਖਾਂ ਨੂੰ ਆਪਣੀ ਨਿਵੇਕਲੀ ਪਛਾਣ ਕਾਰਨ ਆਏ ਦਿਨ ਕਿਤੇ ਨਾ ਕਿਤੇ ਨਸਲੀ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹਵਾਈ ਅੱਡਿਆਂ ‘ਤੇ ਦਸਤਾਰ ਸਬੰਧੀ ਮਾਮਲਿਆਂ ਨੂੰ ਸਤਿਕਾਰ ਸਾਹਿਤ ਨਜਿੱਠਣ ਲਈ ਸੰਸਾਰ ਭਰ ਦੇ ਹਵਾਈ ਅੱਡਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਅਮਰੀਕੀ ਸਿੱਖ ਅਦਾਕਾਰ ਤੇ ਡਿਜ਼ਾਈਨਰ ਵਾਰਿਸ ਸਿੰਘ ਆਹਲੂਵਾਲੀਆ ਨੂੰ ਉਸ ਦੀ ਦਸਤਾਰ ਕਾਰਨ ਜਹਾਜ ਚੜਨ ਤੋਂ ਰੋਕਣ ਲਈ ਸਿੱਖਾਂ ਵੱਲੋਂ ਆਲੋਚਨਾ ਦਾ ਸ਼ਿਕਾਰ ਹੋ ਰਹੀ ਮੈਕਸੀਕੋ ਦੀ ਏਅਰੋਮੈਕਸੀਕੋ ਏਅਰਲਾਈਨਜ਼ ਨੇ ਮੁਆਫੀ ਮੰਗੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਹੋਣ ਵਾਲੀ 26 ਜਨਵਰੀ ਨੂੰ ਭਾਰਤੀ ਗਣਤੰਤਰਤਾ ਦਿਵਸ ਦੀ ਪਰੇਡ ਸਮੇਂ ਫਰਾਂਸ ਦੇ ਰਾਸ਼ਟਰਪਤੀ ਸਾਹਮਣੇ ਦਸਤਾਰਧਾਰੀ ਸਿੱਖ ਫੌਜੀਆਂ ਦੀ ਰੈਜੀਮੈਂਟ ਨੂੰ ਸ਼ਾਮਿਲ ਨਾ ਕਰਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਰੋਸ ਪੱਤਰ ਲਿਖਾਂਗੇ।
ਅਮਰੀਕਾ ਵਿੱਚ ਜਿੱਥੇ ਇੱਕ ਪਾਸੇ ਇੱਕ ਸਿੱਖ ਕੈਪਟਨ ਨੂੰ ਅਮਰੀਕੀ ਫੌਜ ਵਿੱਚ ਡਿਊਟੀ ਦੌਰਾਨ ਦਸਤਾਰ ਸਜ਼ਾਉਣ ਦੀ ਇਜ਼ਾਜਤ ਦਿੱਤੀ ਗਈ ਹੈ, ਉੱਥੇ ਦੂਸਰੇ ਪਾਸੇ ਫੁੱਟਬਾਲ ਦਾ ਮੈਚ ਵੇਖਣ ਆਏ ਸਿੱਖ ਨੌਜਵਾਨਾਂ ਨੂੰ ਦਸਤਾਰ ਸਾਜ਼ਾਈ ਹੋਣ ਕਰਕੇ ਸੁਰੱਖਿਆ ਸਟਾਫ ਵੱਲੋਂ ਪ੍ਰੇਸ਼ਾਨ ਕਰਨ ਦਾ ਸਮਾਚਾਰ ਮਿਲਿਆ ਹੈ।
ਦਸਤਾਰ ਅਤੇ ਕੇਸ ਸਿੱਖੀ ਪਰਿਹਾਵੇ ਦਾ ਅਨਿੱਖੜਵਾਂ ਅੰਗ ਹੈ। ਦਸਤਾਰ ਅਤੇ ਕੇਸਾਂ ਤੋਂ ਬਿਨਾਂ ਸਿੱਖ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਇਹ ਸਿੱਖ ਦੀ ਪਹਿਚਾਣ ਵੀ ਹੈ ਅਤੇ ਗੁਰੂਆਂ ਵੱਲੋਂ ਬਖਸ਼ਿਸ਼ ਕੀਤੀ ਅਮੋਲਕ ਦਾਤ ਵੀ।ਸਿੱਖਾਂ ਨੇ ਵੱਖ-ਵੱਖ ਮੁਲਕਾਂ, ਸਭਿਆਚਾਰਾਂ ਵਿੱਚ ਰਹਿੰਦਿਆਂ ਦਸਤਾਰ ਸਜ਼ਾਉਣ ਅਤੇ ਕੇਸਾਂ ਦੇ ਸਤਿਕਾਰ ਅਤੇ ਇਸਦੀ ਸ਼ਾਨ ਬਰਕਰਾਰ ਰੱਖਣ ਲਈ ਤਕੜੀ ਘਾਲਣਾ ਘਾਲੀ ਹੈ ਜੋ ਨਿਰੰਤਰ ਜਾਰੀ ਹੈ।ਸਿੱਖ ਪਛਾਣ ਖਾਸ ਕਰਕੇ ਦਸਤਾਰ ਸਜ਼ਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਜਦੋਜਹਿਦ ਕਰ ਰਹੇ ਸਿੱਖਾਂ ਲਈ ਸੁਖਾਵੀਂ ਖਬਰ ਅਮਰੀਕਾ ਦੇ ਫੌਜ ਮਹਿਕਮੇ ਤੋਂ ਆਈ ਹੈ, ਜਿੱਥੇ ਫੌਜ ਨੇ ਇੱਕ ਸਿੱਖ ਕੈਪਰਨ ਨੂੰ ਦਸਤਾਰ ਸਜ਼ਾਉਣ ਅਤੇ ਕੇਸ ਰੱਖਣ ਦੀ ਇਜ਼ਾਜ਼ਤ ਦੇ ਦਿੱਤੀ ਹੈ।
ਦਸਤਾਰ ਸਿੱਖ ਧਰਮ, ਸਿੱਖ ਪਹਿਰਾਵੇ ਅਤੇ ਸਿੱਖ ਸੱਭਿਆਚਾਰ ਦਾ ਅਨਿੱੜਵਾਂ ਅੰਗ ਹੈ। ਦਸਤਾਰ ਤੋਂ ਬਿਨਾਂ ਸਿੱਖ ਅਧੂਰਾ ਹੀ ਨਹੀਂ, ਸਗੋਂ ਇਸ ਤੋਂ ਬਿਨਾਂ ਸਿੱਖ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਸੰਸਾਰ ਵਿੱਚ ਸਿੱਖ ਨੂੰ ਨਿਵੇਕਲੀ ਪਛਾਣ ਪ੍ਰਤੀ ਅਨਜਾਣਤਾ ਕਰਕੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨ ਪੈਂਦਾ ਹੈ। ਇਨ੍ਹਾਂ ਮੁਸ਼ਕਲਾਂ ਵਿੱਚੋਂ ਸਿੱਖ ਵਿਦਿਆਰਥੀਆਂ ਨੂੰ ਸਕੁਲ਼ਾਂ ਵਿੱਚ ਦਸਤਾਰ ਸਜ਼ਾਉਣ ‘ਤੇ ਸਮੇਂ ਸਮੇਂ ਲਾਈ ਜਾਂਦੀ ਪਾਬੰਦੀ ਕਾਰਣ ਸਿੱਖ ਵਿਦਿਆਰਥੀਆਂ ਦੇ ਸਵੈਮਾਨ ਨੂੰ ਬਹੁਤ ਸੱਟ ਵੱਜਦੀ ਹੈ। ਭਾਰਤ ਸਮੇਤ ਸੰਸਾਰ ਵਿੱਚ ਵਿਦਆਿਰਥੀਆਂ ਨੂੰ ਦਸਤਾਰ ਸਜ਼ਾਉਣ ਸਬੰਧੀ ਸਕੂਲ਼ਾਂ ਵਿੱਚ ਆਏ ਦਿਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Next Page »