Tag Archive "united-akali-dal-uad"

ਭਾਈ ਹਵਾਰਾ ਦੇ ਪੱਤਰ ਬਾਰੇ ਦੁਵਿਧਾ ਬਰਕਰਾਰ: ਮਹਿੰਦਰਪਾਲ ਸਿੰਘ ਮੁਤਾਬਕ ਨਹੀਂ ਦਿੱਤਾ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਹਾਲੇ ਤਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਭਾਈ ਹਵਾਰਾ ਦੀ ਚਿੱਠੀ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਬਾਰੇ ਪੁੱਛਣ 'ਤੇ ਮਹਿੰਦਰਪਾਲ ਸਿੰਘ ਨੇ ਕਿਹਾ ਇਸ ਸਮੇਂ ਉਹ ਇਹ ਹੀ ਦੱਸ ਸਕਦੇ ਹਨ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਅਸਤੀਫਾ ਨਹੀਂ ਦਿੱਤਾ ਹੈ। ਮਾਨ ਦਲ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਚਿੱਠੀ ਬਾਰੇ ਨਹੀਂ ਪਤਾ ਕਿਉਂਕਿ ਉਹ ਪੰਜਾਬ ਤੋਂ ਬਾਹਰ ਸਨ।

ਭਾਈ ਹਵਾਰਾ ਨੇ ਜਥੇਦਾਰ ਵਜੋਂ ਅਸਤੀਫਾ ਦਿੱਤਾ; 8 ਦਸੰਬਰ ਦੇ ਇਕੱਠ ਤੋਂ ਆਪਣੇ ਆਪ ਨੂੰ ਦੂਰ ਕੀਤਾ

ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਲਿਖੇ ਪੱਤਰ 'ਚ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਖੰਡ ਕੀਰਤਨੀ ਜੱਥੇ ਦੇ ਭਾਈ ਆਰ.ਪੀ. ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀ ਚਿੱਠੀ ਸਹੀ ਹੈ।

ਕਾਰਜਕਾਰੀ ਜਥੇਦਾਰਾਂ ਨੇ 8 ਦਸੰਬਰ ਨੂੰ ਤਲਵੰਡੀ ਸਾਬੋ ਵਿਖੇ ਸਿੱਖ ਇਕੱਠ ਸੱਦਿਆ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਨੂੰ ਰੋਕਣ ਤੋਂ ਬਾਅਦ ਹੁਣ ਕਾਰਜਕਾਰੀ ਜਥੇਦਾਰਾਂ ਨੇ ਪਿੰਡ ਭਾਗੀ ਵਾਂਦਰ, ਨੇੜੇ ਤਲਵੰਡੀ ਸਾਬੋ ਵਿਖੇ 8 ਦਸੰਬਰ 2016 ਨੂੰ ਇਕੱਠ ਸੱਦਿਆ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਾਰਜਕਾਰੀ ਜਥੇਦਾਰਾਂ ਅਤੇ ਸਮਰਥਕ ਸਿਆਸੀ ਦਲਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਨੇ 8 ਦਸੰਬਰ ਦੀ ਤਰੀਕ ਇਸ ਲਈ ਚੁਣੀ ਹੈ ਕਿਉਂਕਿ 8 ਦਸੰਬਰ ਨੂੰ ਸੱਤਾਧਾਰੀ ਬਾਦਲ ਦਲ ਦੀ ਮੋਗਾ ਵਿਖੇ ਸੂਬਾ ਪੱਧਰੀ ਰੈਲੀ ਹੈ।

ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਲਈ ਪੰਜਾਂ ਸਿੰਘਾਂ ਨੇ 11 ਮੈਂਬਰੀ ਕਮੇਟੀ ਬਣਾਈ

ਕੱਲ੍ਹ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਦੇ ਸੈਕਟਰ 38-ਬੀ ਦੇ ਗੁਰਦੁਆਰਾ ਸਾਹਿਬ (ਸ਼ਾਹਪੁਰ) ਵਿਖੇ ਹੋਈ ਮੀਟਿੰਗ ਵਿਚ ਹਿੱਸਾ ਲਿਆ। ਇਨ੍ਹਾਂ ਜਥੇਬੰਦੀਆਂ 'ਚ ਅਖੰਡ ਕੀਰਤਨੀ ਜੱਥਾ, ਦਲ ਖ਼ਾਲਸਾ, ਕੇਂਦਰੀ ਸਿੰਘ ਸਭਾ, ਪੰਥਕ ਤਾਲਮੇਲ ਸੰਗਠਨ, ਸ਼੍ਰੋਮਣੀ ਅਕਾਲੀ ਦਲ (ਦਿੱਲੀ), ਯੂਨਾਇਟਿਡ ਸਿੱਖਸ ਅਤੇ ਸਥਾਨਕ ਧਾਰਮਕ ਸਮਾਜਕ ਜਥੇਬੰਦੀਆਂ ਸ਼ਾਮਲ ਹਨ। ਭਾਰਤੀ ਉਪਮਹਾਂਦੀਪ ਤੋਂ ਬਾਹਰ ਯੂਰੋਪ ਅਤੇ ਅਮਰੀਕਾ/ਕੈਨੇਡਾ ਰਹਿੰਦੇ ਕੁਝ ਸਿੱਖ ਨੁਮਾਇੰਦਿਆਂ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ 'ਚ ਹਿੱਸਾ ਲਿਆ।

ਯੁਨਾਇਟਿਡ ਦਲ, ਮਾਨ ਦਲ ਅਤੇ ਕਾਰਜਕਾਰੀ ਜਥੇਦਾਰਾਂ ਨੇ ਭਾਈ ਹਵਾਰਾ ਦੀ ਸਲਾਹ ਨੂੰ ਮੰਨਣੋ ਕੀਤਾ ਇਨਕਾਰ

5 ਅਕਤੂਬਰ ਨੂੰ ਬਠਿੰਡਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਇਟਿਡ ਅਕਾਲੀ ਦਲ ਅਤੇ ਕਾਰਜਕਾਰੀ ਜਥੇਦਾਰਾਂ ਦੀ ਮੀਟਿੰਗ ਵਿਚ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਦਿੱਤੀ ਗਈ ਸਲਾਹ, ਕਿ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਅੰਮ੍ਰਿਤ ਸੰਚਾਰ 'ਚ ਉਨ੍ਹਾਂ ਦੇ ਸਾਥੀ ਸਿੰਘ (ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ) 10 ਨਵੰਬਰ, 2016 ਨੂੰ ਹੋਣ ਵਾਲੇ 'ਸਰਬੱਤ ਖ਼ਾਲਸਾ' ਦੀ ਅਗਵਾਈ ਕਰਨਗੇ, ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਹੋਏ ਇਕੱਠ 'ਚ ਹੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਚੁਣਿਆ ਗਿਆ ਸੀ।

ਰਾਜਨੀਤਕ ਜਥੇਬੰਦੀਆਂ ਵਲੋਂ ਭਾਈ ਹਵਾਰਾ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੁਨਾਇਟਿਡ ਅਕਾਲੀ ਦਲ ਅਤੇ ਸੁਤੰਤਰ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ।

ਕਾਰਜਕਾਰੀ ਜਥੇਦਾਰਾਂ ਦੇ ਖਿਲਾਫ ਪੁਲਸੀਆ ਕਾਰਵਾਈ : ਭਾਈ ਅਜਨਾਲਾ ਗ੍ਰਿਫਤਾਰ

ਮਿਲੀਆਂ ਰਿਪੋਰਟਾਂ ਮੁਤਾਬਕ 10 ਨਵੰਬਰ 2015 ਦੇ ਪੰਥਕ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਨੇ ਛਾਪੇਮਾਰੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੁਨਾਇਟਿਡ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਫੜ੍ਹਨ ਲਈ ਵੀ ਛਾਪੇਮਾਰੀ ਕੀਤੀ ਗਈ ਹੈ।

« Previous Page