Tag Archive "untied-states"

ਕਸ਼ਮੀਰ ਅਤੇ ਨਾਗਰਿਕਤਾ ਸੋਧ ਬਿਲ ਮਾਮਲਿਆਂ ’ਤੇ ਮੋਦੀ ਸਰਕਾਰ ਦੀਆਂ ਕੌਮਾਂਤਰੀ ਚਣੌਤੀਆਂ ਵਧੀਆਂ (ਖਾਸ ਪੜਚੋਲ)

ਭਾਵੇਂ ਕਿ ਭਾਰਤੀ ਉਪਮਹਾਂਦੀਪ ਦੀ ਸੱਤਾ ਉੱਤੇ ਕਾਬਜ਼ ਭਾਰਤੀ ਜਨਤਾ ਪਾਰਟੀ ਕੋਲ ਮੁਕਾਮੀ ਪੱਧਰ ਉੱਤੇ ਇੰਨੀ ਸਿਆਸੀ ਤਾਕਤ ਹੈ ਕਿ ਇਹ ਆਪਣੇ ਚਿਰਾਂ ਤੋਂ ਐਲਾਨੇ ਕਾਰਜਾਂ ਨੂੰ ਸਾਰੇ ਵਿਰੋਧਾਂ ਨੂੰ ਦਰਕਿਨਾਰ ਕਰਕੇ ਪੂਰਾ ਕਰਨ ਵੱਲ ਵਧ ਰਹੀ ਹੈ ਪਰ ਕੌਮਾਂਤਰੀ ਪੱਧਰ ਉੱਤੇ ਇਸ ਲਈ ਚਣੌਤੀਆਂ ਵਧਦੀਆਂ ਜਾ ਰਹੀਆਂ ਹਨ। ਰਾਜ ਸਭਾ ਅਤੇ ਲੋਕ ਸਭਾ ਵਿਚ ਲੋੜੀਂਦੀ ਗਿਣਤੀ ਹੋਣ ਕਾਰਨ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਸ਼ਮੀਰ ਦਾ ਖਾਸ ਸਿਆਸੀ ਰੁਤਬਾ ਖਤਮ ਕਰਨ ਤੋਂ ਬਾਅਦ ਹੁਣ ਮੁਸਲਮਾਨਾਂ ਖਿਲਾਫ ਪੱਖ-ਪਾਤ ਕਰਨ ਵਾਲਾ ਨਾਗਰਿਕਤਾ ਸੋਧ ਕਾਨੂੰਨ ਬਣਾਉਣ ਵਿਚ ਕਾਮਯਾਬ ਹੋ ਗਈ ਹੈ ਪਰ ਇਸ ਨੂੰ ਅਮਰੀਕਾ ਅਤੇ ਹੋਰਨਾਂ ਮੁਲਕਾਂ ਵਲੋਂ ਇਸ ਮਾਮਲੇ ਵਿਚ ਕਰੜੀ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੋਦੀ-ਉਬਾਮਾ ਮੁਲਾਕਾਤ ਸਮੇਂ “ਸਿੱਖਸ ਫਾਰ ਜਸਟਿਸ” ਲੋਕ ਅਦਾਲਤ ਰਾਹੀਂ ਮੁਸਲਿਮ ਕਤਲੇਆਮ ਅਤੇ ਮਨੁੱਖੀ ਹੱਕਾਂ ਦੇ ਘਾਣ ਲਈ ਮੋਦੀ ਨੂੰ ਦੋਸ਼ੀ ਕਰਾਰ ਦੇਣ ਲਈ ਕਰੇਗਾ ਕਾਰਵਾਈ

ਵਾਸ਼ਿੰਗਟਨ ਡੀ ਸੀ (23 ਸਤੰਬਰ, 2014): ਭਾਰਤ ਦੇ ਪ੍ਰਧਾਨ ਮੰਤਰੀ ਦੀ ਅਮਰੀਕੀ ਯਾਤਰਾ ਦੌਰਾਨ 30 ਸਤੰਬਰ ਨੂੰ ਜਦੋਂ ਰਾਸ਼ਟਰਪਤੀ ਉਬਾਮਾ ਵਾਈਟ ਹਾਊਸ ਵਿਖੇ ਮੋਦੀ ਦਾ ਬੜੇ ਉਤਸ਼ਾਹ ਨਾਲ ਸਵਾਗਤ ਕਰੇਗਾ, ਉੱਤੇ ਅਮਰੀਕਾ ਵਿੱਚ ਸਿੱਖ ਹਿੱਤਾਂ ਦੀ ਪਹਿਰੇਦਾਰੀ ਕਰਦੀ ਸਿੱਖ ਜੱਥੇਬੰਦੀ ਅਤੇ ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਟਿਸ ਵਲੋਂ ਬੁਲਾਈ ਲੋਕ ਅਦਾਲਤ ਭਾਰਤੀ ਪ੍ਰਧਾਨ ਮੰਤਰੀ ਖਿਲਾਫ ਦੋਸ਼ੀ ਕਰਾਰ ਦੇਣ ਦੀ ਕਾਰਵਾਈ ਕਰੇਗੀ। ਲੋਕ ਅਦਾਲਤ ਦੀ ਇਸ ਕਾਰਵਾਈ ਦਾ ਸਿਖਸ ਫਾਰ ਜਸਟਿਸ ਵਲੋਂ ਸਮੁੱਚੇ ਅਮਰੀਕਾ ਵਿਚ ਸਿੱਧੇ ਪ੍ਰਸਾਰਣ ਰਾਹੀਂ ਕੀਤਾ ਜਾਵੇਗਾ।