
ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਇਕ ਵਿਚਾਰ ਗੋਸ਼ਟੀ ਰੱਖੀ ਗਈ ਹੈ, ਜਿਸ ਵਿਚ ਮੌਜੂਦਾ ਸਮੇਂ ਦੇ ਖੇਤੀਬਾੜੀ ਮਾਡਲ ਨੂੰ ਵਿਚਾਰਨ ਦੇ ਨਾਲ-ਨਾਲ ਖੇਤੀਬਾੜੀ ਦੀ ਹੰਢਣਸਾਰਤਾ ਵਿੱਚ ਤਕਨੀਕ ਕਿਵੇਂ ਸਹਾਇਤਾ ਕਰ ਸਕਦੀ ਹੈ?
ਪੰਜਾਬ ਵਿੱਚ ਮਾਰਚ ਮਹੀਨੇ ਵਾਪਰੇ ਦਮਨ ਚੱਕਰ ਤੋਂ ਬਾਅਦ ਇੱਥੇ ਸਮਾਜਿਕ, ਧਾਰਮਿਕ, ਰਾਜਨੀਤਿਕ, ਆਰਥਿਕ ਹਲਾਤ ਦਿਨ ਬ ਦਿਨ ਬਦਲਦੇ ਜਾ ਰਹੇ ਹਨ। ਉੱਥੇ ਨਾਲ ਅੰਤਰਰਾਸ਼ਟਰੀ ਰਾਜਨੀਤੀ ਦੀ ਸਮਝ ਰੱਖਣ ਵਾਲੇ ਲੋਕ ਕਹਿ ਰਹੇ ਹਨ ਕਿ ਦੱਖਣੀ ਏਸ਼ੀਆ ਦੇ ਪੂਰੇ ਖਿੱਤੇ ਦੇ ਹਾਲਾਤ ਵੀ ਲਗਾਤਾਰ ਬਦਲ ਰਹੇ ਹਨ। ਅਜਿਹੇ ਬਦਲ ਰਹੇ ਹਲਾਤਾਂ ਦਾ ਵਿਸ਼ਲੇਸ਼ਣ ਅਤੇ ਭਵਿੱਖ ਦੇ ਪੈਂਤੜੇ ਤਹਿ ਕਰਨ ਲਈ ਗੋਸਟਿ ਸਭਾ ਵੱਲੋਂ ਮਿਤੀ 19-04-2023, ਦਿਨ ਬੁੱਧਵਾਰ ਨੂੰ ਸ਼ਾਮ 5:00 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਵਿਖੇ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ
ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਛੇਵੀਂ, ਇਯਾਲੀ ਕਲਾਂ, ਲੁਧਿਆਣਾ ਵਿਖੇ ਰੱਖੀ ਗਈ ਵੀਚਾਰ ਗੋਸ਼ਟਿ ਦੌਰਾਨ ਆਏ ਭਾਈ ਗੁਰਦੇਵ ਸਿੰਘ (ਢਾਡੀ ਜਥਾ) ਨੇ ਪੱਤਰਕਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਾਂਝੇ ਤੌਰ ਤੇ ਪ੍ਰੋਫੈਸਰ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਚਾਰ ਗੋਸਟੀ ਕਰਵਾਈ ਗਈ।
ਗੁਰੂ ਖਾਲਸਾ ਪੰਥ ਦੀ ਆਪਸੀ ਵਿਚਾਰ-ਵਟਾਂਦਰੇ ਦੀ ਰਿਵਾਇਤ ਨੂੰ ਮੁਖ ਰੱਖਦਿਆਂ ਹੋਇਆਂ ੨੧ ਅਕਤੂਬਰ ੨੦੨੨ ਨੂੰ ਬੰਦੀ ਛੋੜ ਦਿਵਸ ਅਤੇ ਗੁਰੂ ਗ੍ਰੰਥ-ਗੁਰੂ ਪੰਥ ਗੁਰਿਆਈ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕ ਵਿਚਾਰ-ਗੋਸ਼ਟੀ ਕਰਵਾਈ ਗਈ ਸੀ,
ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਵਿਦਵਾਨਾਂ ਅਤੇ ਵਿਚਾਰਵਾਨਾਂ ਦਾ ਇੱਕ ਇਜਲਾਸ 14 ਨਵੰਬਰ,2022 ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ।