Tag Archive "virsa-singh-valtoha"

ਨਸ਼ੇ ਦੇ ਮੁੱਦੇ ‘ਤੇ ਵਲਟੋਹਾ ਵਲੋਂ ਦਾਇਰ ਮਾਣਹਾਨੀ ਕੇਸ ਵਿਚ ਸਾਬਕਾ ਡੀਜੀਪੀ ਸ਼ਸ਼ੀਕਾਂਤ ਨੂੰ ਸੰਮਨ ਜਾਰੀ

ਸਾਬਕਾ ਡੀ.ਜੀ.ਪੀ. ਸ਼ਸ਼ੀ ਕਾਂਤ ਵੱਲੋਂ ਨਸ਼ਿਆਂ ਸਬੰਧੀ ਖ਼ੁਲਾਸੇ ਕਰਨ ਤੋਂ ਬਾਅਦ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਪੱਟੀ ਦੀ ਅਦਾਲਤ ਵਿੱਚ ਸ਼ਸ਼ੀ ਕਾਂਤ ਖ਼ਿਲਾਫ਼ ਮਾਣਹਾਨੀ ਦਾ ਕੇਸ ਕੀਤਾ ਸੀ। ਇਸ ਬਾਰੇ ਵਲਟੋਹਾ ਦੇ ਵਕੀਲ ਕਵੰਲਜੀਤ ਸਿੰਘ ਬਾਠ ਨੇ ਦੱਸਿਆ ਕਿ ਮਾਮਲੇ ਸਬੰਧੀ ਗਵਾਹ ਅੱਜ ਅਦਾਲਤ ਵਿੱਚ ਪੇਸ਼ ਹੋਏ ਤੇ ਅਦਾਲਤ ਨੇ ਸਾਬਕਾ ਡੀ.ਜੀ.ਪੀ. (ਜੇਲ੍ਹ) ਸ਼ਸ਼ੀ ਕਾਂਤ ਨੂੰ ਸੰਮਨ ਜਾਰੀ ਕਰ ਕੇ 27 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ਼ਸ਼ੀ ਕਾਂਤ ਨੇ ਨਸ਼ਿਆਂ ਸਬੰਧੀ ਖ਼ੁਲਾਸਾ ਕੀਤਾ ਸੀ, ਜਿਸ ਵਿੱਚ ਪੰਜਾਬ ਦੇ ਕਈ ਸਿਆਸੀ ਆਗੂਆਂ ਦੇ ਨਾਮ ਉਨ੍ਹਾਂ ਲਏ ਸਨ। ਇਸ ਖ਼ੁਲਾਸੇ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਆ ਗਿਆ ਸੀ।

“ਜੇ ਅੱਗੇ ਤੋਂ ਕੋਈ ਦਲਿਤ ਨੂੰ ਇਸ ਤਰ੍ਹਾਂ ਗਾਲ੍ਹਾਂ ਦੇਵੇਗਾ ਤਾਂ 100 ਜੁੱਤੇ ਮਾਰਾਂਗੇ”: ਵਿਧਾਇਕ ਚੰਨੀ

ਕਾਂਗਰਸ ਦੇ ਬੰਗਾ ਤੋਂ ਵਿਧਾਇਕ ਤਰਲੋਚਨ ਸਿੰਘ ਸੂੰਢ ਨੇ ਸਫ਼ਾਈ ਦਿੱਤੀ ਹੈ ਕਿ ਉਸ ਨੇ ਵਿਧਾਨ ਸਭਾ ਵਿੱਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਾਂ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਸਗੋਂ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲ ਜੁੱਤਾ ਸੁੱਟਿਆ ਸੀ ਕਿਉਂਕਿ ਵਲਟੋਹਾ ਨੇ ਉਸ ਲਈ ਜਾਤੀਸੂਚਕ ਸ਼ਬਦ ਵਰਤੇ ਸਨ।

ਵਿਧਾਨ ਸਭਾ ‘ਚ ਸ਼ਰਾਬ, ਕਾਂਗਰਸੀ ਵਿਧਾਇਕ ਵਲੋਂ ਮਜੀਠੀਆ ‘ਤੇ ਜੁੱਤਾ ਸੁਟਣਾ ਨਿੰਦਣਯੋਗ: ਅਕਾਲੀ ਦਲ

ਕਾਂਗਰਸੀ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਵਿਚ ਰਾਤ ਗੁਜ਼ਾਰਨ ਸਮੇਂ ਸਕਾਚ ਵਿਸਕੀ ਦਾ ਸੇਵਨ, ਮੀਟ ਖਾਣ ਅਤੇ ਅੰਤਾਕਸ਼ਰੀ ਖੇਡਣ ਦੀ ਘਟਨਾ ਨੂੰ ਬਹੁਤ ਹੀ ਸ਼ਰਮਨਾਕ ਅਤੇ ਗੈਰ-ਜ਼ਿੰਮੇਵਰਾਨਾ ਗਰਦਾਨਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਸਪੀਕਰ ਕੋਲੋਂ ਇਸ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ।

ਅਜ਼ਾਦੀ ਪਸੰਦ ਆਗੂਆਂ ਵਲੋਂ ਭਾਈ ਸੁਖਦੇਵ ਸਿੰਘ ਬੱਬਰ ਨੂੰ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ

ਅਖੰਡ ਕੀਰਤਨੀ ਜਥੇ ਵਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਧਾਰਮਿਕ, ਰਾਜਨੀਤਕ ਅਤੇ ਅਜ਼ਾਦੀ ਪਸੰਦ ਆਗੂਆਂ ਵਲੋਂ ਬੱਬਰ ਖ਼ਾਲਸਾ ਦੇ ਜਥੇਦਾਰ ਭਾਈ ਸੁਖਦੇਵ ਸਿੰਘ ਬੱਬਰ ਨੂੰ ਉਨ੍ਹਾਂ ਦੇ 24ਵੇਂ ਸ਼ਹੀਦੀ ਦਿਹਾੜੇ 'ਤੇ ਜੱਦੀ ਪਿੰਡ ਦਾਸੂਵਾਲ ਵਿਖੇ ਸ਼ਰਧਾਂਜਲੀ ਭੇਟ ਕੀਤੀ ਗਈ।

ਡਾ. ਭੀਮ ਰਾਓ ਅੰਬੇਡਕਰ ‘ਤੇ ਜਾਤ-ਪਾਤ ਫੈਲਾਉਣ ਦਾ ਦੋਸ਼ ਲਗਾਉਣ ਵਾਲੇ ਵਿਰਸਾ ਸਿੰਘ ਵਲਟੋਹਾ ਮੰਗਣ ਮਾਫੀ: ਆਪ

ਅੰਮ੍ਰਿਤਸਰ ਵਿਖੇ ਇਕ ਨਿੱਜੀ ਚੈਨਲ ਦੁਆਰਾ ਜਾਤ-ਪਾਤ 'ਤੇ ਕਰਵਾਈ ਚਰਚਾ ਦੌਰਾਨ ਬਾਦਲ ਦਲ ਦੇ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਵਲੋਂ ਸਮਾਜ ਨੂੰ ਜਾਤ-ਪਾਤ ਵਿੱਚ ਵੰਡਣ ਦਾ ਜੋ ਇਲਜਾਮ ਡਾ. ਭੀਮ ਰਾਓ ਅੰਬੇਦਕਰ ਜੀ ਤੇ ਲਗਾਇਆ ਗਿਆ ਹੈ, ਨਿਰਾਧਾਰ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਐਸਸੀ/ਐਸਟੀ ਵਿੰਗ ਦੇ ਪੰਜਾਬ ਮੁੱਖੀ ਦੇਵ ਮਾਨ ਨੇ ਨਿਖੇਧੀ ਕਰਦੇ ਕਿਹਾ ਕਿ ਆਪ ਦੀ ਸਮੁੱਚੀ ਲੀਡਰਸ਼ਿਪ ਇਸ ਦੀ ਨਿੰਦਾ ਕਰਦੀ ਹੈ ਅਤੇ ਵਿਰਸਾ ਸਿੰਘ ਵਲਟੋਹਾ ਤੋਂ ਇਸ ਘਿਣੌਨੀ ਹਰਕਤ ਲਈ ਸਮੁਚੇ ਦਲਿਤ ਸਮਾਜ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ ਦੀ ਮੰਗ ਕਰਦੀ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੋਂ ਮੰਗ ਕਰਦੀ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਵਜ਼ਾਰਤ ਵਿਚੋਂ ਬਰਖਾਸਤ ਕੀਤਾ ਜਾਵੇ। ਜੇ ਵਿਰਸਾ ਸਿੰਘ ਵਲਟੋਹਾ ਨੇ ਜਨਤਕ ਤੌਰ 'ਤੇ ਇਕ ਹਫਤੇ ਦੇ ਅੰਦਰ ਮੁਆਫੀ ਨਾ ਮੰਗੀ ਅਤੇ ਮੁੱਖ ਮੰਤਰੀ ਪੰਜਾਬ ਨੇ ਵਲਟੋਹਾ ਨੂੰ ਬਰਖਾਸਤ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਆਪਣੀ ਇਸ ਸਬੰਧੀ ਅਗਲੀ ਰਣਨੀਤੀ ਤਹਿ ਕਰੇਗੀ।