Tag Archive "water-crisis"

ਗੰਭੀਰ ਹੁੰਦਾ ਜਾ ਰਿਹੈ ਪੰਜਾਬ ਦੇ ਜ਼ਮੀਨੀ ਪਾਣੀ ਦਾ ਸੰਕਟ (2)

ਬੇਸ਼ੱਕ ਪੰਜਾਬ ਵਿਧਾਨ ਸਭਾ ਦੀ ਕਮੇਟੀ ਵੱਲੋਂ ਪੰਜਾਬ ਦੇ ਜ਼ਮੀਨੀ ਪਾਣੀ ਦੀ ਗੰਭੀਰ ਸੰਕਟ ਨਾਲ ਜੁੜੇ ਹਾਲਾਤ ਨੂੰ ਮੋੜਾ ਪਾਉਣ ਲਈ ਸੁਝਾਅ ਦਿੱਤੇ ਗਏ ਹਨ ਅਤੇ ਇਹ ਕਿਹਾ ਜਾ ਰਿਹਾ ਹੈ ਕਿ ਆਉਂਦੇ ਸਮੇਂ ਵਿੱਚ ਇਹਨਾਂ ਸੁਝਾਵਾਂ ਉੱਤੇ ਅਮਲ ਕੀਤਾ ਜਾਵੇਗਾ ਪਰ ਅਸਲ ਵਿੱਚ ਹੋਵੇਗਾ ਕੀ? ਇਹ ਤਾਂ ਸਮਾਂ ਹੀ ਦੱਸੇਗਾ। ਬੀਤੇ ਉੱਤੇ ਝਾਤ ਮਾਰੀਏ ਤਾਂ ਸਰਕਾਰੀ ਯਤਨ ਹਾਲੀ ਤੱਕ ਤਾਂ ਜ਼ਮੀਨੀ ਹਾਲਾਤ ਬਦਲਣ ਵਿੱਚ ਨਾਕਾਮ ਹੀ ਰਹੇ ਹਨ।

ਗੰਭੀਰ ਹੁੰਦਾ ਜਾ ਰਿਹੈ ਪੰਜਾਬ ਦੇ ਜ਼ਮੀਨੀ ਪਾਣੀ ਦਾ ਸੰਕਟ (1)

ਪੰਜਾਬ ਵਿਧਾਨ ਸਭਾ ਵਿੱਚ 4 ਮਾਰਚ 2021 ਨੂੰ ਪੰਜਾਬ ਦੇ ਜ਼ਮੀਨੀ ਪਾਣੀ ਦੇ ਸੰਕਟ ਉੱਤੇ ਹੋਈ ਚਰਚਾ ਤੋਂ ਬਾਅਦ ਬਣਾਈ ਗਈ ਇੱਕ 6 ਮੈਂਬਰੀ ਖਾਸ ਕਮੇਟੀ ਨੇ ਬੀਤੇ ਦਿਨੀਂ ਆਪਣਾ ਲੇਖਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਸਲੇ ਗੰਭੀਰਤਾ ਨੂੰ ਤਸਦੀਕ ਕਰਦਿਆਂ ਇਸ ਕਮੇਟੀ ਨੇ ਇਹ ਗੱਲ ਮੰਨੀ ਹੈ ਕਿ ਪੰਜਾਬ ਵਿੱਚ ਜ਼ਮੀਨਦੋਜ਼ ਪਾਣੀ ਦਾ ਲਗਾਤਾਰ ਹੇਠਾਂ ਡਿੱਗ ਰਿਹਾ ਪੱਧਰ ਪੰਜਾਬ ਨੂੰ ਮਾਰੂਥਲ ਬਣਨ ਵੱਲ ਧੱਕ ਰਿਹਾ ਹੈ ਅਤੇ ਜੇਕਰ ਹਾਲਾਤ ਇੰਝ ਹੀ ਰਹੇ ਤਾਂ ਇਹ ਖਦਸ਼ਾ ਅਗਲੇ ਡੇਢ ਕੁ ਦਹਾਕੇ ਵਿੱਚ ਹਕੀਕੀ ਤਰਾਸਦੀ ਵਿੱਚ ਬਦਲ ਜਾਵੇਗਾ।

ਯਮੁਨਾ ਦੀ ਸਫਾਈ ਲਈ ਸੀਚੇਵਾਲ ਮਾਡਲ ਅਪਣਾਏਗੀ ਦਿੱਲੀ ਸਰਕਾਰ: ਕਪਿਲ ਮਿਸ਼ਰਾ

ਦਿੱਲੀ ਦੇ ਜਲ ਮੰਤਰੀ ਅਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਕਪਿਲ ਮਿਸ਼ਰਾ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਦਿੱਲੀ ਜਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੰਤ ਸੀਚੇਵਾਲ ਨੂੰ ਉਚੇਚੇ ਤੌਰ ’ਤੇ ਮਿਲਣ ਲਈ ਪਿੰਡ ਸੀਚੇਵਾਲ ਪਹੁੰਚੇ। ਇਥੇ ਸੰਤ ਸੀਚੇਵਾਲ ਨੇ ਉਨ੍ਹਾਂ ਨੂੰ ਕਾਲੀ ਵੇਈਂ ਦੀ ਸਫਾਈ ਅਤੇ ਇਲਾਕੇ ਵਿਚ ਘੱਟ ਕੀਮਤ ਉੱਤੇ ਵਾਟਰ ਟਰੀਟਮੈਂਟ ਪਲਾਂਟ ਲਾਗਵਾਉਣ ਬਾਰੇ ਵਿਸਥਾਰ ਵਿਚ ਦੱਸਿਆ।

ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ: ਪੰਜਾਬ ਵੱਲੋਂ ਪਾਣੀਆਂ ਦਾ ਸਮਝੌਤਾ ਰੱਦ ਕਰਨ ਖ਼ਿਲਾਫ਼ ਅੱਜ ਭਾਰਤੀ ਸੁਪਰੀਮ ਕੋਰਟ ਕਰੇਗੀ ਸੁਣਵਾਈ

ਪੰਜਾਬ ਦੇ ਪਾਣੀਆਂ ਦੇ ਚੱਲ ਰਹੇ ਵਿਵਾਦ ‘ਤੇ ਭਾਰਤੀ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ।ਹਰਿਆਣਾ ਵੱਲੋਂ ਪੰਜਾਬ ਤੋਂ ਪਾਣੀ ਲੈਣ ਲਈ ਚੱਲ ਰਹੇ ਮਾਮਲੇ ਸਬੰਧੀ ਪਿਛਲੇ ਹਫ਼ਤੇ ਹਰਿਅਾਣਾ ਦੇ ਸਹਾਇਕ ਐਡਵੋਕਟ ਜਨਰਲ ਅਨਿਲ ਗਰੋਵਰ ਨੇ ਛੇਤੀ ਸੁਣਵਾਈ ਦੀ ਅਪੀਲ ਕੀਤੀ ਸੀ, ਜਿਸ ੳੱਤੇ ਚੀਫ ਜਸਟਿਸ ਟੀਐਸ ਠਾਕੁਰ ਨੇ ਇਸ ਵਾਸਤੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਕਾਇਮ ਕਰ ਦਿੱਤਾ ਸੀ।

ਪਾਣੀ ਦਿਹਾੜੇ ‘ਤੇ ਖਾਸ: ਜਲ ਬਿਨੁ ਸਾਖ ਕੁਮਲਾਵਤੀ

ਪਾਣੀ ਇਸ ਧਰਤੀ ਉੱਤੇ ਮਨੁੱਖ ਦੀ ਹੀ ਨਹੀਂ ਬਲਕਿ ਸਮੁੱਚੇ ਜੀਵਨ ਦੀ ਹੋਂਦ ਕਾਇਮ ਰੱਖਣ ਲਈ ਲਾਜ਼ਮੀ ਹੈ। ਜਿੱਥੇ ਸਾਰੇ ਧਰਮਾਂ ਨੇ ਪਾਣੀ ਨੂੰ ਪਵਿੱਤਰ ਦਰਜਾ ਦਿੱਤਾ ਹੈ ਓਥੇ ਵਿਗਿਆਨ ਦਾ ਵੀ ਮੰਨਣਾ ਹੈ ਕਿ ਪਾਣੀ ਤੋਂ ਬਿਨਾਂ ਜੀਵਨ ਚਿਤਵਿਆ ਨਹੀਂ ਜਾ ਸਕਦਾ। ਆਮ ਭੌਤਿਕ ਗੁਣਾਂ ਦਾ ਧਾਰਨੀ ਮਨੁੱਖ ਭੋਜਨ ਤੋਂ ਬਿਨਾਂ ਇੱਕ ਮਹੀਨੇ ਤੱਕ ਜਿੰਦਾ ਰਹਿ ਸਕਦਾ ਹੈ ਪਰ ਪਾਣੀ ਤੋਂ ਬਿਨਾਂ ਉਸ ਦੀ ਹੋਂਦ ਇੱਕ ਹਫਤੇ ਦੇ ਅੰਦਰ ਹੀ ਮਿਟ ਜਾਵੇਗੀ।