Tag Archive "water-disputes"

ਖ਼ਬਰਸਾਰ • ਪੀ.ਟੀ.ਸੀ. ਮਾਮਲਾ • ‘ਕਲਟ’ • ਭਾਈ ਢੱਡਰੀਆਂ ਵਾਲਾ ਟਿੱਪਣੀ ਮਾਮਲਾ • ਪਾਣੀਆਂ ਦਾ ਮਾਮਲਾ • ਨ.ਸੋ.ਕਾ. ਦਾ ਵਿਰੋਧ ਅਤੇ ਹੋਰ ਖ਼ਬਰਾਂ

ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ

ਸੁਪਰੀਮ ਕੋਰਟ ਦੇ ਫੈਸਲੇ ਦੇ ਬਾਵਜੂਦ ਕਰਨਾਟਕ ਨੇ ਤਾਮਿਲਨਾਡੂ ਨੂੰ ਪਾਣੀ ਨਾ ਦੇਣ ਦਾ ਮਤਾ ਪਾਸ ਕੀਤਾ

ਕਰਨਾਟਕ ਵਿਧਾਨ ਸਭਾ ਨੇ ਇਕਮਤ ਹੋ ਕੇ ਕਾਵੇਰੀ ਨਦੀ ਦਾ ਪਾਣੀ ਤਾਮਿਲਨਾਡੂ ਲਈ ਨਾ ਛੱਡਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ ਪੀਣ ਵਾਲੇ ਪਾਣੀ ਦੀ ਬਹੁਤ ਜ਼ਿਆਦਾ ਲੋੜ ਹੈ। ਕਾਵੇਰੀ ਵਿਵਾਦ ਨੂੰ ਸੁਲਝਾਉਣ ਲਈ ਸ਼ੁੱਕਰਵਾਰ ਨੂੰ ਕਰਨਾਟਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।

ਹਰਿਆਣਾ ਵਲੋਂ ਸੁਪਰੀਮ ਕੋਰਟ ‘ਚ ਹਾਂਸੀ-ਬੁਟਾਣਾ ਨਹਿਰ ਦੀ ਜਲਦੀ ਸੁਣਵਾਈ ਦੀ ਅਪੀਲ ਰੱਦ

ਪੰਜਾਬ ਤੇ ਰਾਜਸਥਾਨ ਨਾਲ ਵਿਵਾਦ ਦਾ ਕਾਰਨ ਬਣੀ 109 ਕਿਲੋਮੀਟਰ ਲੰਬੀ ਹਾਂਸੀ-ਬੁਟਾਣਾ ਨਹਿਰ ਬਾਰੇ ਜਲਦੀ ਸੁਣਵਾਈ ਕੀਤੇ ਜਾਣ ਸਬੰਧੀ ਹਰਿਆਣਾ ਦੀ ਅਪੀਲ ਬੁੱਧਵਾਰ (14 ਸਤੰਬਰ) ਨੂੰ ਸੁਪਰੀਮ ਕੋਰਟ ਨੇ ਰੱਦ ਕਰਦਿਆਂ ਸਪੱਸ਼ਟ ਕੀਤਾ ਕਿ ਇਸ ਕੇਸ ’ਤੇ ਵਾਰੀ ਅਨੁਸਾਰ ਹੀ ਸੁਣਵਾਈ ਹੋਵੇਗੀ।

ਪਾਣੀਆਂ ਦਾ ਮੁੱਦਾ: ਸੁਪਰੀਮ ਕੋਰਟ ’ਚ ਪੰਜਾਬ ਦੇ ਵਿਰੁੱਧ ਭੁਗਤਿਆ ਕੇਂਦਰ

ਪੰਜਾਬ ਦੇ ਵਕੀਲਾਂ ਦੀ ਟੀਮ ਨੂੰ ਅੱਜ ਉਸ ਵੇਲੇ ਵੱਡੀ ਹੈਰਾਨੀ ਹੋਈ ਜਦੋਂ ਭਾਰਤ ਸਰਕਾਰ ਵਲੋਂ ਪੇਸ਼ ਸਾਲਿਸਟਰ ਜਨਰਲ ਰਣਜੀਤ ਕੁਮਾਰ ਵਲੋਂ ਕੇਂਦਰ ਦੇ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਵਿਚ ਕੇਂਦਰ ਦੇ ਨਿਰਪੱਖ ਹੋਣ ਸਬੰਧੀ ਇਕ ਲਾਈਨ ਬੋਲਣ ਤੋਂ ਬਾਅਦ ਪੰਜਾਬ ਵਲੋਂ ਸੁਪਰੀਮ ਕੋਰਟ ਵਿਚ ਰੱਖੇ ਸਾਰੇ ਪੱਖਾਂ ਦਾ ਇਕ-ਇਕ ਕਰਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਪੰਜਾਬ ਦੇ ਪਾਣੀਆਂ ਦੇ ਮਸਲੇ ‘ਤੇ ਬਾਦਲ-ਭਾਜਪਾ ਦੀ ਪੋਲ ਖੋਲਣ ਲਈ ਕੈਪਟਨ ਸਤਲੁਜ਼-ਜ਼ੁਮਨਾ ਨਹਿਰ ‘ਤੇ ਮਾਰਚ ਕਰੇਗਾ: ਕਾਂਗਰਸ ਬੁਲਾਰਾ

ਪੰਜਾਬ ਦੇ ਪਾਣੀਆਂ ਦੇ ਮਸਲੇ ‘ਤੇ ਜਿੱਥੇ ਪੰਜਾਬ ਦਾ ਕਿਸਾਨ ਅਤੇ ਹੋਰ ਪੰਜਾਬ ਨਾਲ ਦਰਦ ਰੱਖਣ ਵਾਲੇ ਫਿਰਕਮੰਦ ਹਨ, ਉੱਥੇ ਪੰਜਾਬ ਦੀਆਂ ਰਾਜਸੀ ਪਾਰਟੀਆਂ ਇਸ ਮਾਮਲੇ ‘ਤੇ ਕੋਈ ਰਾਜਸੀ ਬਾਨਣੂ ਬੰਨਣ ਦੀ ਬਜ਼ਾਏ ਪੰਜਾਬ ਦੀ ਹੋਣੀ ਨਾਲ ਜੁੜੇ ਇਸ ਅਹਿਮ ਮੁੱਦੇ ‘ਤੇ ਹਲਕੀ ਰਾਜਨੀਤੀ ਕਰਕੇ ਆਪਣੇ ਆਪ ਨੂੰ ਪੰਜਾਬ ਹਿਤੈਸ਼ੀ ਅਤੇ ਦੂਸਰੇ ਨੂੰ ਪੰਜਾਬ ਵਿਰੋਧੀ ਦੱਸਣ ਵਿੱਚ ਲੱਗੀਆਂ ਹੋਈਆਂ ਹਨ।

ਦਰਿਆਈ ਪਾਣੀਆਂ ਦੇ ਮਸਲੇ ‘ਤੇ ਪੰਜਾਬ ਦੇ ਭਾਜਪਾ ਆਗੂ ਰਾਜਨਾਥ ਨੂੰ ਮਿਲੇ

ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ‘ਤੇ ਭਾਰਤੀ ਸੁਪਰੀਮ ਕੋਰਟ ਵੱਲੋਂ ਸੁਣਵਾਈ ਸ਼ੁਰੂ ਕਰਨ ਨਾਲ ਇਹ ਮਸਲਾ ਇਸ ਵੇਲੇ ਪੰਜਾਬ ਦੀ ਸਿਆਸਤ ਦਾ ਕੇਂਦਰੀ ਧੁਰਾ ਬਣਿਆ ਹੋਇਆ ਹੈ।

ਕੇਜ਼ਰੀਵਾਲ ਪੰਜਾਬ ਦੇ ਪਾਣੀਆਂ ਬਾਰੇ ਆਪਣਾ ਪੱਖ ਸਪੱਸ਼ਟ ਕਰੇ: ਕੈਪਟਨ

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦਰ ਕੇਜ਼ਰੀਵਾਲ ਵੱਲੋਂ ਪੰਜਾਬ ਪ੍ਰਤੀ ਵਿਖਾਈ ਜਾ ਰਹੀ ਹਮਦਰਦੀ ‘ਤੇ ਸਵਾਲ ਖੜਾ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ 'ਤੇ ਆਪਣਾ ਸਟੈਂਡ ਸਪਸ਼ਟ ਕਰਨ ਕਿ ਪੰਜਾਬ ਦੇ ਪਾਣੀਆਂ 'ਚੋਂ ਹਰਿਆਣਾ ਨੂੰ ਪਾਣੀ ਜਾਣਾ ਚਾਹੀਦਾ ਹੈ ਜਾਂ ਨਹੀਂ ।

ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ: ਪੰਜਾਬ ਵੱਲੋਂ ਪਾਣੀਆਂ ਦਾ ਸਮਝੌਤਾ ਰੱਦ ਕਰਨ ਖ਼ਿਲਾਫ਼ ਅੱਜ ਭਾਰਤੀ ਸੁਪਰੀਮ ਕੋਰਟ ਕਰੇਗੀ ਸੁਣਵਾਈ

ਪੰਜਾਬ ਦੇ ਪਾਣੀਆਂ ਦੇ ਚੱਲ ਰਹੇ ਵਿਵਾਦ ‘ਤੇ ਭਾਰਤੀ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ।ਹਰਿਆਣਾ ਵੱਲੋਂ ਪੰਜਾਬ ਤੋਂ ਪਾਣੀ ਲੈਣ ਲਈ ਚੱਲ ਰਹੇ ਮਾਮਲੇ ਸਬੰਧੀ ਪਿਛਲੇ ਹਫ਼ਤੇ ਹਰਿਅਾਣਾ ਦੇ ਸਹਾਇਕ ਐਡਵੋਕਟ ਜਨਰਲ ਅਨਿਲ ਗਰੋਵਰ ਨੇ ਛੇਤੀ ਸੁਣਵਾਈ ਦੀ ਅਪੀਲ ਕੀਤੀ ਸੀ, ਜਿਸ ੳੱਤੇ ਚੀਫ ਜਸਟਿਸ ਟੀਐਸ ਠਾਕੁਰ ਨੇ ਇਸ ਵਾਸਤੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਕਾਇਮ ਕਰ ਦਿੱਤਾ ਸੀ।

ਪੰਜਾਬ ਅਤੇ ਹਰਿਆਣਾ ਪਾਣੀਆਂ ਦਾ ਮਾਮਲਾ ਆਪਸੀ ਸਹਿਮਤੀ ਨਾਲ ਸੁਲਝਾਉਣ: ਉਮਾ ਭਾਰਤੀ

ਪੰਜਾਬ ਅਤੇ ਹਰਿਆਣਾ ਦਰਮਿਆਨ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਭਾਰਤ ਦੀ ਕੇਂਦਰੀ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਪੈਦਾ ਕੀਤੇ ਵਿਵਾਦ ਨੂੰ ਸੁਲਝਾਉਣ ਤੋਂ ਭਾਰਤੀ ਕੇਂਦਰੀ ਮੰਤਰੀ ਕੁਮਾਰੀ ਉਮਾ ਭਾਰਤੀ ਨੇ ਖੜੇ ਕਰ ਦਿੱਤੇ ਹਨ ।

ਹਰਿਆਣਾ ਸਰਕਾਰ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਜਲਦੀ ਕਰਵਾਉਣ ਲਈ ਯਤਨ ਕਰੇਗੀ: ਖੱਟਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਹਰਿਆਣਾ ਸੂਬੇ ਦੇ ਦੱਖਣੀ ਜ਼ਿਲ੍ਹੇ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠ ਜਾਣ ਕਰਕੇ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ ਤੇ ਸੂਬੇ ਨੂੰ ਪਾਣੀ ਦੀ ਬਹੁਤ ਲੋੜ ਹੈ ਤੇ ਰਾਜ ਸਰਕਾਰ ਸੂਬੇ ਦਾ ਦਰਿਆਈ ਪਾਣੀਆਂ ਵਿੱਚੋਂ ਬਣਦਾ ਹੱਕ ਲੈਣ ਲਈ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਜਲਦੀ ਕਰਵਾਉਣ ਲਈ ਯਤਨ ਕਰੇਗੀ।

Next Page »