Tag Archive "world-human-rights-day"

ਮਨੁੱਖੀ ਅਧਿਕਾਰ ਦਿਹਾੜੇ ‘ਤੇ ਲਾਪਤਾ ਤੇ ਫਰਜ਼ੀ ਮੁਕਾਬਲਿਆਂ ਵਿੱਚ ਮਾਰੇ ਗਏੇ ਲੋਕਾਂ ਨੂੰ ਯਾਦ ਕੀਤਾ ਗਿਆ

ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਦੀ 68ਵੀਂ ਵਰ੍ਹੇਗੰਢ 'ਤੇ ਪੰਜਾਬ ਵਿਚ ਚੱਲੇ ਸੰਘਰਸ਼ ਦੌਰਾਨ ਲਾਪਤਾ ਕੀਤੇ ਗਏ ਅਤੇ ਹਿਰਾਸਤ ਵਿਚ ਮਾਰੇ ਗਏ ਲੋਕਾਂ ਦੇ ਮਾਪਿਆਂ ਅਤੇ ਬੱਚਿਆਂ ਦੀ ਦਰਦ ਭਰੀ ਦਾਸਤਾਨ ਨੂੰ ਯਾਦ ਕੀਤਾ ਗਿਆ।

ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲਾ ਪੁਲਿਸ ਅਧਿਕਾਰੀ ਕੈਨੇਡਾ ਵਿੱਚ ਰਹਿ ਰਿਹਾ ਹੈ: ਸ਼ਸ਼ੀਕਾਂਤ, ਸਾਬਕਾ ਡੀਜੀਪੀ

ਪੰਜਾਬ ਦੇ ਸਾਬਕਾ ਡੀਜੀਪੀ (ਜੇਲਾਂ) ਸ਼ਸ਼ੀਕਾਂਤ ਨੇ ਇੱਥੇ 10 ਦਸੰਬਰ ਨੂੰ ਮਨੁੱਖੀ ਅਧਿਕਾਰ ਦਿਹਾੜੇ ‘ਤੇ ਕਰਵਾਏ ਗਏ ਸੈਮੀਨਾਰ ਵਿੱਚ ਬੋਲਦਿਆਂ ਕਿਹਾ ਕਿ ਇੱਕ ਬਦਨਾਮ ਪੁਲਿਸ ਅਫਸਰ ਜੋ ਕਿ ਖਾੜਕੂਵਾਦ ਦੌਰਾਨ ਆਮ ਸਿੱਖ ਨਾਗਰਿਕਾਂ ‘ਤੇ ਬੇਤਹਾਸ਼ਾ ਜ਼ੁਲਮ ਢਾਹੁਣ ਅਤੇ ਸਿੱਖ ਨੌਜਵਾਨੀ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਨ ਲਈ ਜਿਮੇਵਾਰ ਹੈ, ਇਸ ਸਮੇਂ ਜਿਊਦਾ ਹੈ ਅਤੇ ਬਾਹਰਲੇ ਮੁਲਕ ਵਿੱਚ ਰਹਿ ਰਿਹਾ ਹੈ।

ਜਸਟਿਸ ਕਾਟਜੂ ਨੇ ਕਿਹਾ ਖਾਲਿਸਤਾਨ ਦੀ ਮੰਗ ਕਰਨਾ ਕੋਈ ਜੁਰਮ ਨਹੀਂ, ਬਾਦਲਾਂ ਖਿਲਾਫ ਕੀਤੀਆਂ ਸਖਤ ਟਿੱਪਣੀਆਂ; ਵੀਡੀਓ ਵੇਖੋ

ਚੰਡੀਗੜ੍ਹ ਵਿੱਚ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਦੇ ਸੰਬੰਧ ਵਿਚ ਸਿੱਖਸ ਫਾਰ ਹਿਊਮਨ ਰਾਈਟਸ ਅਤੇ ਸਿੱਖ ਯੂਥ ਆਫ ਪੰਜਾਬ ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਈ ਗਈ ਕਾਨਫਰੰਸ ਦੌਰਾਨ ਭਾਰਤ ਦੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਵੱਲੋਂ ਦਿੱਤਾ ਗਿਆ ਭਾਸ਼ਣ ਵੇਖੋ।

ਮਨੁੱਖੀ ਅਧਿਕਾਰ ਦਿਹਾੜੇ ‘ਤੇ ਵਿਸ਼ੇਸ਼: ਬੀਬੀ ਪਰਮਜੀਤ ਕੌਰ ਖਾਲੜਾ ਕੀਤੀ ਗੱਲਬਾਤ (ਵੇਖੋ ਵੀਡੀਓੁ)

ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਵੱਲੋਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਵਿਰੁੱਧ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਲੜੀ ਗਈ ਲੜਾਈ ਬਾਰੇ ਉਨ੍ਹਾਂ ਦੀ ਧਰਮ ਸੁਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।

ਭਾਰਤ ਸਰਕਾਰ ਪਿੱਛਲੇ 65 ਸਾਲਾਂ ਤੋਂ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ: ਪੀਰ ਮੁਹੰਮਦ

ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਵੱਲੋ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਸ਼ਾਮ ਨੂੰ ਜਲੰਧਰ ਵਿੱਖੇ ਕੈਡਲ ਮਾਰਚ ਕੱਢਿਆ ਗਿਆ, ਫ਼ੈਡਰੇਸ਼ਨ ਪ੍ਰਧਾਨ ਨੇ ਕਿਹਾ ਭਾਰਤੀ ਸਰਕਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਪਿਛਲੇ 65 ਸਾਲਾ ਤੋਂ ਕਰਦੀ ਆ ਰਹੀ ਹੈ।

ਸੰਸਾਰ ਮਨੁੱਖੀ ਅਧਿਕਾਰ ਦਿਹਾੜਾ ‘ਤੇ ਸੁਰੱਖਿਆ ਦਸਤਿਆਂ ਵੱਲੌਂ ਲਾਪਤਾ ਕੀਤੇ ਨੌਜਵਾਨਾਂ ਦੀ ਉਡੀਕ ਵਿੱਚ ਤਰਸਦੀਆਂ ਅੱਖਾਂ ਨੇ ਸਰਕਾਰ ਤੋਂ ਪੁੱਛਿਆਂ ਦੱਸੋ ਸਾਡੇ ਪੁੱਤਰ ਕਿੱਥੇ ਨੇ ?

ਅੰਮਿ੍ਤਸਰ (10 ਦਸੰਬਰ, 2014): ਪੰਜਾਬ ਵਿੱਚ ਪਿੱਛਲੇ ਦਹਾਕਿਆਂ ਦੌਰਾਨ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਦਸਤਿਆਂ ਵੱਲੌਂ ਹਜ਼ਾਰਾਂ ਦੀ ਗਿਣਤੀ ਵਿੱਚ ਖਾੜਖੈਵਾਦ ਦੇ ਨਾਮ ਜਬਰੀ ਚੁੱਕ ਕੇ ਖਪਾ ਦਿੱਤਾ ਗਿਆ।ਪੰਜਾਬ ਦੇ ਸਿਵਿਆਂ ਵਿੱਚ ਪੁਲਿਸ ਵੱਲੋਂ ਚੁੱਕੇ ਇਨ੍ਹਾਂ ਨੌਜਵਾਨਾਂ ਨੂੰ ਕੋਹ-ਕੋਹ ਕੇ ਮਾਰਣ ਤੋਂ ਬਾਅਦ ਲਾਵਾਰਿਸ ਲਾਸ਼ਾਂ ਦਾ ਨਾਂ ਦੇਕੇ ਸਾੜ ਦਿੱਤਾ ਗਿਆ।ਪੁਲਿਸ ਵੱਲੌਂ ਲਾਵਾਰਿਸ ਕਹਿ ਕੇ ਸਾੜੀਆਂ ਇਨਾਂ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਦੇ ਵਾਰਸਿ ਬੁੱਢੇ ਮਾਂ ਪਿਉ ਦੀਆਂ ਅੱਜ ਵੀ ਉਨ੍ਹਾਂ ਦੀ ਉਡੀਕ ਵਿੱਚ ਬੇਤਾਬ ਹਨ।

ਦਸਤਾਵੇਜ਼ੀ “ਨਿਆਂ ਦੇ ਹਾਸ਼ੀਏ ਤੋਂ ਬਾਹਰ ਕੀਤੇ ਲੋਕਾਂ ਦੀ ਅਣਦੱਸੀ ਕਹਾਣੀ” (ਵੇਖੋ ਵੀਡੀਓ)

ਮਨੁੱਖੀ ਅਧਿਕਾਰ ਦਿਹਾੜੇ ‘ਤੇ ਸਿੱਖ ਸਿਅਸਤ ਵੱਲੋਂ ਦਸਤਾਵੇਜ਼ੀ “ਨਿਆਂ ਦੇ ਹਾਸ਼ੀਏ ਤੋਂ ਬਾਹਰ ਕੀਤੇ ਲੋਕਾਂ ਦੀ ਅਣਦੱਸੀ ਕਹਾਣੀ” ਜਾਰੀ ਕੀਤਾ ਗਿਆ

ਸਿੱਖ ਸਿਆਸਤ ਵੱਲੋਂ 66ਵੇਂ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਅੱਜ ਆਪਣੀ ਪਹਿਲੀ ਦਸਤਾਵੇਜ਼ੀ “ਨਿਆਂ ਦੇ ਹਾਸ਼ੀਏ ਤੋਂ ਬਾਹਰ ਕੀਤੇ ਲੋਕਾਂ ਦੀ ਅਣਦੱਸੀ ਕਹਾਣੀ” ਜਾਰੀ ਕੀਤਾ ਗਿਆ।ਪੰਜਾਬੀ ਭਾਸ਼ਾ ਵਿੱਚ ਤਿਆਰ ਕੀਤੀ ਇਹ ਦਸਤਾਵੇਜ਼ੀ 1990ਵਿਆਂ ਦੇ ਸ਼ੁਰੂਆਤੀ ਦੌਰ ਵਿੱਚ ਪੰਜਾਬ ਦੇ ਵਿੱਚ ਭਾਰਤੀ ਸੁਰੱਖਿਆ ਦਸਤਿਆਂ ਵੱਲੋਂ ਯੋਜਨਬੱਧ ਤਰੀਕੇ ਨਾਲ, ਵੱਡੇ ਪੱਧਰ ’ਤੇ ਕੀਤੇ ਗਏ ਮਨੁੱਖੀ ਹੱਕਾਂ ਦੇ ਘਾਣ ’ਤੇ ਚਾਨਣਾ ਪਾਉਦੀਂ ਹੈ।

10 ਦਸੰਬਰ ਉੱਤੇ ਵਿਸ਼ੇਸ਼: ਮਨੁੱਖੀ ਹੱਕ ਦਿਹਾੜੇ ਦੀ ਅਹਿਮੀਅਤ

10 ਦਸੰਬਰ ਦਾ ਦਿਨ ਦੁਨੀਆਂ ਭਰ ਵਿੱਚ ਮਨੁੱਖੀ ਹੱਕ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਠੀਕ 63 ਸਾਲ ਪਹਿਲਾਂ 10 ਦਸੰਬਰ, 1948 ਨੂੰ ਦੂਸਰੇ ਸੰਸਾਰ ਯੁੱਧ ਦੀ ਸਮਾਪਤੀ ਤੋਂ ਬਾਅਦ ਹੋਂਦ ਵਿੱਚ ਆਈ ਸੰਸਥਾ ਯੂ. ਐਨ. ਓ. ਵਲੋਂ ਮਨੁੱਖੀ ਹੱਕਾਂ ਦਾ ਚਾਰਟਰ ਮਨਜ਼ੂਰ ਕੀਤਾ ਗਿਆ ਸੀ। ਉਦੋਂ ਤੋਂ ਹੀ 10 ਦਸੰਬਰ ਨੂੰ ਮਨੁੱਖੀ ਹੱਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਦੂਸਰੇ ਸੰਸਾਰ ਯੁੱਧ ਦੀ ਭਿਆਨਕ ਤਬਾਹੀ ਨੂੰ ਵੇਖਦਿਆਂ (ਜਿਸ ਵਿੱਚ ਕਰੋੜਾਂ ਲੋਕ ਮਾਰੇ ਗਏ ਸਨ) ਤੇ ਇਸ ਸੰਸਾਰ ਯੁੱਧ ਦੇ ਵਾਪਰਨ ਦੇ ਕਾਰਣਾਂ ਦੀ ਬਰੀਕੀ ਨਾਲ ਜਾਂਚ ਕਰਨ ਤੋਂ ਬਾਅਦ, ਦੁਨੀਆਂ ਦੇ ਅੱਡ ਅੱਡ ਦੇਸ਼ਾਂ ਦੇ ਨੁਮਾਇੰਦਿਆਂ ਨੇ ਇਹ ਸਿੱਟਾ ਕੱਢਿਆ ਸੀ ਕਿ ਸੰਸਾਰ ਵਿੱਚ ਅਮਨ ਦੀ ਸਥਾਪਤੀ ਉਦੋਂ ਤੱਕ ਨਹੀਂ ਹੋ ਸਕਦੀ ਜਦੋਂ ਤੱਕ ਇਸ ਦੁਨੀਆਂ ਦੇ ਹਰ ਬਾਸ਼ਿੰਦੇ ਦੀ ਮੁੱਢਲੀ ਆਜ਼ਾਦੀ ਦੇ ਹੱਕ ਨੂੰ ਤਸਲੀਮ ਨਹੀਂ ਕੀਤਾ ਜਾਂਦਾ ਤੇ ਇਸ ਹੱਕ ਨੂੰ ਖੋਹਣ ਵਾਲਿਆਂ ਨੂੰ ਦੁਨੀਆਂ ਦੀ ਕਚਹਿਰੀ ਵਿੱਚ ਜਵਾਬਦੇਹ ਨਹੀਂ...