Tag Archive "yamini-gaumer"

ਕਾਂਗਰਸ ਵਲੋਂ ਗੁਰਜੀਤ ਔਜਲਾ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ; ਗੋਮਰ ਨੂੰ ਉਪ ਪ੍ਰਧਾਨ ਬਣਾਇਆ ਗਿਆ

ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ। ਇਹ ਜਾਣਕਾਰੀ ਸ਼ੁੱਕਰਵਾਰ ਕਾਂਗਰਸ ਦੇ ਜਨਰਲ ਸਕੱਤਰ ਮਧੂ ਸੂਦਨ ਮਿਸਤਰੀ ਵੱਲੋਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਵੀ ਵਿਧਾਨ ਸਭਾ ਚੋਣਾਂ ਦੇ ਨਾਲ 4 ਫਰਵਰੀ ਨੂੰ ਕਰਵਾਈ ਜਾਵੇਗੀ।

ਗੋਮਰ, ਕੜਵਲ ਕਾਂਗਰਸ ‘ਚ ਸ਼ਾਮਲ; ਸਿੱਧੂ ਨਾਲ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਕੋਈ ਵਾਅਦਾ ਨਹੀਂ ਕੀਤਾ:ਕੈਪਟਨ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਹੁੱਡਾ ਨੇ ਇੱਕ ਦਿਨ ਪਹਿਲਾਂ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਹਰਿਆਣਾ ਨੂੰ ਪਾਣੀ ਦੇਣ ਦਾ ਭਰੋਸਾ ਦੇਣ ਤਾਂ ਹੀ ਉਹ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨਗੇ। ਇਸ ਦੇ ਜੁਆਬ ਵਿੱਚ ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਸੱਤਾ ਵਿੱਚ ਆਉਣ ਮਗਰੋਂ ਨਸ਼ੀਲੇ ਪਦਾਰਥਾਂ ਦੇ ਧੰਦੇ ਨੂੰ ਖ਼ਤਮ ਕਰਨ ਲਈ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨਗੇ। ਨਾਜਾਇਜ਼ ਜਾਇਦਾਦਾਂ ਬਣਾਉਣ ਦੇ ਮਾਮਲੇ ਵਿੱਚ ਉਹ ਪਿਛਲੀ ਵਾਰ ਵਾਂਗ ਬਾਦਲਾਂ ਨੂੰ ਮੁੜ ਜੇਲ੍ਹਾਂ ਵਿੱਚ ਭੇਜਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਸ਼ੀਲੇ ਪਦਾਰਥਾਂ, ਰੇਤਾ, ਬੱਜਰੀ, ਟਰਾਂਸਪੋਰਟ, ਕੇਬਲ ਮਾਫ਼ੀਆ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਹੈ ਤੇ ਇਸ ਨੂੰ ਹਰ ਹਾਲਤ ਵਿੱਚ ਪੂਰਾ ਕਰਨਗੇ।

ਦਲ ਬਦਲਣ ਦਾ ਮੌਸਮ: ਯਾਮਿਨੀ ਗੋਮਰ ਵੱਲੋਂ ਕਾਂਗਰਸ ’ਚ ਸ਼ਾਮਲ ਹੋਣ ਦਾ ਫ਼ੈਸਲਾ

ਆਮ ਆਦਮੀ ਪਾਰਟੀ (ਆਪ) ਦੀ ਸਾਬਕਾ ਪੀਏਸੀ ਮੈਂਬਰ ਯਾਮਿਨੀ ਗੋਮਰ ਨੇ ਹੁਣ ਕਾਂਗਰਸ ਦਾ ਹੱਥ ਫੜ ਲਿਆ ਹੈ। ਅੱਜ 25 ਦਸੰਬਰ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਦੇ ਕਿਸੇ ਵੱਡੇ ਆਗੂ ਦੀ ਮੌਜੂਦਗੀ ’ਚ ਇਸ ਦਾ ਰਸਮੀ ਐਲਾਨ ਹੋ ਸਕਦਾ ਹੈ। ਯਾਮਿਨੀ ਨੇ ਬੀਤੀ 12 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਹੁਸ਼ਿਆਰਪੁਰ ਤੋਂ ਚੋਣ ਲੜ ਚੁਕੀ ਗੋਮਰ ਦਾ ‘ਆਪ’ ਤੋਂ ਅਸਤੀਫਾ; ਕਿਹਾ ਪਾਰਟੀ ਸਿਧਾਂਤਾਂ ਤੋਂ ਥਿੜਕ ਗਈ

ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੈਂਬਰ ਯਾਮਿਨੀ ਗੋਮਰ ਨੇ ਕੱਲ੍ਹ ਸਾਰੇ ਅਹੁਦਿਆਂ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।

ਪੰਜਾਬ ਮਹਿਲਾ ਆਯੋਗ ਕੋਲ ਸਬੂਤ ਪੇਸ਼ ਨਾ ਕਰਨ ਵਾਲੇ ਸਹਰਾਵਤ ‘ਤੇ ਕੇਸ ਹੋਵੇ ਦਰਜ: ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ (ਆਪ) ਦੇ ਔਰਤ ਵਿੰਗ ਨੇ ਬ੍ਰਿਜਵਾਸਨ (ਦਿੱਲੀ) ਤੋਂ ਮੁਅਤਲ ਵਿਧਾਇਕ ਦੇਵੇਂਦਰ ਸਹਰਾਵਤ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਹੁਣ ਸਹਰਾਵਤ ਸਬੂਤ ਕਿਉਂ ਨਹੀਂ ਪੇਸ਼ ਕਰ ਰਿਹਾ। ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਨੇ ਸਪੱਸ਼ਟ ਕੀਤਾ ਕਿ 'ਆਪ' ਦੇ ਆਗੂਆਂ ਖਿਲਾਫ ਕੀਤੇ ਜਾ ਰਹੇ ਮਾੜੇ ਪ੍ਰਚਾਰ ਦਾ ਪਰਦਾਫਾਸ਼ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਲੀਡਰ ਪੰਜਾਬ ਮਹਿਲਾ ਆਯੋਗ ਸਮੇਤ ਹਰ ਇਕ ਨਿਰਪੱਖ ਜਾਂਚ 'ਚ ਸ਼ਾਮਲ ਹੋਣਗੇ। 'ਆਪ' ਔਰਤ ਵਿੰਗ ਦੀ ਸ਼ਿਕਾਇਤ 'ਤੇ ਬੁਧਵਾਰ ਨੂੰ ਪੰਜਾਬ ਮਹਿਲਾ ਆਯੋਗ ਵੱਲੋਂ ਤਲਬ ਕੀਤੇ ਗਏ ਦੇਵੇਂਦਰ ਸਹਰਾਵਤ ਆਯੋਗ ਦੇ ਸਾਹਮਣੇ ਸਬੂਤ ਕਿਉਂ ਨਾ ਪੇਸ਼ ਕਰ ਸਕੇ। ਜਿਸ 'ਤੇ ਪ੍ਰਤਿਕਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਔਰਤ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ, ਬੁਲਾਰੇ ਯਾਮਿਨੀ ਗੌਮਰ, ਘਨੌਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨੂ ਰੰਧਾਵਾ ਅਤੇ ਬਠਿੰਡਾ ਦੇਹਾਤੀ ਤੋਂ ਉਮੀਦਵਾਰ ਰੂਪਿੰਦਰ ਕੌਰ ਰੂਬੀ ਨੇ ਕਿਹਾ ਕਿ ਹੁਣ ਮਹਿਲਾ ਆਯੋਗ ਨੂੰ ਦੇਵੇਂਦਰ ਸਹਰਾਵਤ 'ਤੇ ਕੇਸ ਦਰਜ ਕਰਵਾਉਣਾ ਚਾਹੀਦਾ ਹੈ।

ਹਾਈ ਕੋਰਟ ਦਾ ਮੌਜੂਦਾ ਜੱਜ ਕਰੇ ਅਕਾਲੀ ਲੀਡਰਾਂ ਦੇ ਹੁਸ਼ਿਆਰਪੁਰ ਜ਼ਮੀਨ ਘੋਟਾਲੇ ਦੀ ਜਾਂਚ: ਖਹਿਰਾ, ਗੌਮਰ

ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਵਿਚ ਬਾਦਲ ਦਲ ਦੇ ਆਗੂਆਂ ਵਲੋਂ ਕਿਸਾਨਾਂ ਨਾਲ ਧੋਖਾ ਕਰਕੇ ਕੀਤੇ ਗਏ ਜ਼ਮੀਨ ਘੋਟਾਲੇ ਦੀ ਜਾਂਚ ਦੀ ਮੰਗ ਕੀਤੀ ਹੈ। ਆਪ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਮੌਜੂਦਾ ਜੱਜ ਕਰੇ।

ਕਾਂਗਰਸ ਦੀ ਤਰ੍ਹਾਂ ਸਜੱਣ-ਟਾਇਟਲਰ ਨਾਲ ਮਿਲੇ ਹੋਏ ਹਨ ਮੋਦੀ ਅਤੇ ਬਾਦਲ: ਸੰਜੇ ਸਿੰਘ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਕੇਂਦਰ ਦੀ ਐਨਡੀਏ ਸਰਕਾਰ ’ਤੇ ਵਰਦੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਾਂਗਰਸ ਜਿਹੀ ਭੂਮਿਕਾ ਨਿਭਾ ਰਹੇ ਹਨ। ਜਿਸਦੇ ਵਿਚ ਗਠਜੋੜ ਦਾ ਹਿੱਸਾ ਹੋਣ ਦੇ ਨਾਤੇ ਪ੍ਰਕਾਸ਼ ਸਿੰਘ ਬਾਦਲ ਪਰਿਵਾਰ ਉਨ੍ਹਾਂ ਦਾ ਪੂਰਾ ਸਾਥ ਦੇ ਰਿਹਾ ਹੈ। ਇਸ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਿਖਆ ਹੈ ਜਾਂ ਤਾਂ ਕੇਂਦਰ ਸਰਕਾਰ ਵਲੋਂ 1984 ਦੇ ਸਿੱਖ ਕਤਲੇਆਮ ‘ਤੇ ਗਠਨ ਵਿਸ਼ੇਸ ਜਾਂਚ ਦਲ (ਐਸਆਈਟੀ) ਨੂੰ ਪ੍ਰਭਾਵਸ਼ਾਲੀ ਬਣਾ ਕੇ ਜਾਂਚ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇ, ਜਾਂ ਫਿਰ ਦਿੱਲੀ ਸਰਕਾਰ (ਕੇਜੀਰਵਾਰ) ਨੂੰ ਮੌਕਾ ਦਿੱਤਾ ਜਾਵੇ।