ਗੁਰੂ ਸਾਹਿਬਾਨ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ ਦੀ ਧਾਰਮਿਕ ਦਰਸ਼ਨ ਯਾਤਰਾ ਦੇ ਪ੍ਰਬੰਧ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ ਹੋਈ। ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ ਦੀ 6 ਮਈ 2015 ਨੂੰ ਸਵੇਰੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੀ ਗਈ ਵਿਸ਼ੇਸ਼ ਬੱਸ ਰਾਹਂੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਉਪਰਾਲੇ ਸਦਕਾ ਧਾਰਮਿਕ ਦਰਸ਼ਨ ਯਾਤਰਾ ਅਰੰਭ ਹੋਵੇਗੀ।