ਸਿਆਸੀ ਖਬਰਾਂ » ਸਿੱਖ ਖਬਰਾਂ

ਦਮਦਮੀ ਟਕਸਾਲ (ਮਹਿਤਾ) ਨੇ 22 ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਰਾਸ਼ਟਰਪਤੀ ਨੂੰ ਚਿੱਠੀ ਲਿਖੀ

September 19, 2019 | By

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ 22 ਬੰਦੀ ਸਿੰਘ ਨੂੰ ਰਿਹਾਅ ਕਰਨ ਲਈ ਕਿਹਾ ਹੈ।

ਬਾਬਾ ਹਰਨਾਮ ਸਿੰਘ ਦੀ ਹੋਰਨਾਂ ਨਾਲ ਇਕ ਪੁਰਾਣੀ ਤਸਵੀਰ

ਪ੍ਰੋ: ਸਰਚਾਂਦ ਸਿੰਘ ਵਲੋਂ ਦਿੱਤੀ ਗਈ ਜਾਣਕਾਰੀ ‘ਚ ਦਮਦਮੀ ਟਕਸਾਲ ਦੇ ਮੁਖੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਉਮਰ ਕੈਦ ਦੀ ਸਜਾ ਤਹਿਤ ਵੱਖ-ਵੱਖ ਜੇਲ੍ਹਾਂ ਵਿਚ ਕੈਦ 22 ਬੰਦੀ ਸਿੰਘਾਂ ਨੂੰ ਭਾਰਤੀ ਸੰਵਿਧਾਨ ਦੀ ਧਾਰਾ 72 ਤਹਿਤ ਰਾਸ਼ਟਰਪਤੀ ਨੂੰ ਮਿਲੀਆਂ ਤਾਕਤਾਂ ਦਿੀ ਵਰਤੋਂ ਕਰਕੇ ਰਿਹਾਅ ਕਰਨ ਲਈ ਕਿਹਾ ਗਿਆ ਹੈ।

ਚਿੱਠੀ ਨਾਲ ਭਾਰਤੀ ਰਾਸ਼ਟਰਪਤੀ ਨੂੰ ਭੇਜੀ ਗਈ ਸੂਚੀ ਵਿਚ ਭਾਈ ਲਾਲ ਸਿੰਘ ਵਾਸੀ ਅਕਾਲਗੜ, ਪ੍ਰੋ: ਦਵਿੰਦਰਪਾਲ ਸਿੰਘ ਭੁਲਰ, ਭਾਈ ਗੁਰਦੀਪ ਸਿੰਘ ਖਹਿਰਾ, ਭਾਈ ਦਿਆ ਸਿੰਘ ਲਾਹੌਰੀਆ, ਲਖਵਿੰਦਰ ਸਿੰਘ ਲਖਾ ਵਾਸੀ ਕਨਸਾਲ, ਭਾਈ ਗੁਰਮੀਤ ਸਿੰਘ ਮੀਤਾ, ਭਾਈ ਸ਼ਮਸ਼ੇਰ ਸਿੰਘ ਉਕਾਸੀ ਜਟਾਂ, ਭਾਈ ਪ੍ਰਮਜੀਤ ਸਿੰਘ ਭਿਓਰਾ, ਭਾਈ ਸੁਬੇਗ ਸਿੰਘ ਸਰੂਨ, ਭਾਈ ਨੰਦ ਸਿੰਘ ਸਰੂਨ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਹਰਨੇਕ ਸਿੰਘ ਭੱਪ, ਭਾਈ ਜਗਤਾਰ ਸਿੰਘ ਤਾਰਾ, ਭਾਈ ਸੁਰਿੰਦਰ ਸਿੰਘ ਛਿੰਦਾ, ਭਾਈ ਸਤਨਾਮ ਸਿੰਘ ਅਰਕਪੁਰ ਖਾਲਸਾ, ਭਾਈ ਦਿਆਲ ਸਿੰਘ ਰਸੂਲਪੁਰ, ਭਾਈ ਸੁਚਾ ਸਿੰਘ ਰਸੂਲਪੁਰ ਅਤੇ ਭਾਈ ਬਲਬੀਰ ਸਿੰਘ ਬੀਰਾ, ਅਰਵਿੰਦਰ ਸਿੰਘ ਘੋਗਾ, ਸੁਰਜੀਤ ਸਿੰਘ ਲੱਕੀ ਅਤੇ ਰਣਜੀਤ ਸਿੰਘ ਹਰਿਆਣਾ ਸ਼ਾਮਿਲ ਹਨ।

ਪੂਰੀ ਚਿੱਠੀ ਪੜ੍ਹੀ:

22 ਬੰਦੀ ਸਿੰਘ ਦੀ ਭੇਜੀ ਗਈ ਸੂਚੀ ਪੜ੍ਹੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,