ਖਾਸ ਖਬਰਾਂ

ਅਦਾਲਤ ਵੱਲੋਂ ਦੀਪ ਸਿੱਧੂ ਦੀ ਅਰਜੀ ਉੱਤੇ ਅੱਜ ਸ਼ਾਮ ਨੂੰ ਸੁਣਵਾਈ ਹੋਵੇਗੀ

February 26, 2021 | By

ਨਵੀਂ ਦਿੱਲੀ: ਮੁਤਾਬਿਕ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ਦੇ ਸਬੰਧ ‘ਚ ਗ੍ਰਿਫ਼ਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਨੇ ਅਦਾਲਤ ‘ਚ ਇਕ ਅਰਜੀ ਦਾਇਰ ਕਰਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਖਬਰਾਂ ਹਨ ਕਿ ਦੀਪ ਸਿੱਧੂ ਦੀ ਇਸ ਅਰਜੀ ‘ਤੇ ਸੁਣਵਾਈ 26 ਫਰਵਰੀ ਨੂੰ ਸ਼ਾਮ 4 ਵਜੇ ਕੀਤੀ ਜਾਵੇਗੀ। 

ਖਬਰਾਂ ਮੁਤਾਬਿਕ ਅੱਜ ਦੀ ਸੁਣਵਾਈ ਦੌਰਾਨ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ  ਗਜਿੰਦਰ ਸਿੰਘ ਨਾਗਰ ਦੀ ਅਦਾਲਤ ਨੂੰ ਦੀਪ ਸਿੱਧੂ ਦੇ ਵਕੀਲ ਨੇ ਦੱਸਿਆ ਕਿ 26 ਜਨਵਰੀ ਨੂੰ ਦੀਪ ਸਿੱਧੂ ਦੁਪਹਿਰ 12 ਵਜੇ ਤੱਕ ਮੂਰਥਲ ‘ਚ ਸੀ। 

ਖਬਰ ਅਨੁਸਾਰ ਦੀਪ ਸਿੱਧੂ ਦੇ ਵਕੀਲ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਦੀਪ ਸਿੱਧੂ 26 ਜਨਵਰੀ ਨੂੰ ਲਾਲ ਕਿਲ੍ਹੇ ‘ਚ ਲੋਕਾਂ ਨੂੰ ਸ਼ਾਂਤ ਕਰਨ ‘ਚ ਪੁਲਿਸ ਦੀ ਮਦਦ ਕਰ ਰਿਹਾ ਸੀ।

ਇਸ ਤੋਂ ਪਹਿਲਾਂ ਦੀਪ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਇਹ ਜਾਣਕਾਰੀ ਦਿੰਦਿਆਂ ਉਸ ਨੂੰ ਜੇਲ੍ਹ ਵਿੱਚ ਸੁਰੱਖਿਆ ਦੇਣ ਦੀ ਅਰਜੀ ਵਾਪਿਸ ਲੈ ਲਈ ਕਿ ਦੀਪ ਸਿੱਧੂ ਨੂੰ ਜੇਲ੍ਹ ਵਿੱਚ ਵੱਖਰੀ ਥਾਂ ’ਤੇ ਤਬਦੀਲ ਕਰ ਦਿੱਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: