ਸਿੱਖ ਖਬਰਾਂ

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਕੱਲ (25 ਜੂਨ) ਨੂੰ ਮਨਾਇਆ ਜਾਵੇਗਾ: ਸ਼੍ਰੋਮਣੀ ਕਮੇਟੀ

June 24, 2017 | By

ਚੰਡੀਗੜ: ਸਿੱਖ ਪੰਥ ਦੇ ਮਹਾਨ ਜਰਨੈਲ-ਬਾਦਸ਼ਾਹ ਅਤੇ ਪਹਿਲੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ 25 ਜੂਨ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।

ਬਾਬਾ ਬੰਦਾ ਸਿੰਘ ਬਹਾਦਰ

ਬਾਬਾ ਬੰਦਾ ਸਿੰਘ ਬਹਾਦਰ

ਜਾਰੀ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਜਿਨ੍ਹਾਂ ਦੇ ਭੋਗ 25 ਜੂਨ ਨੂੰ ਸਵੇਰੇ 9:30 ਵਜੇ ਪੈਣਗੇ।

ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਢਾਡੀ ਜਥਿਆ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,