ਸਾਹਿਤਕ ਕੋਨਾ » ਸਿੱਖ ਖਬਰਾਂ

ਪੰਜਾਬੀ ਯੂਨੀਵਰਸਿਟੀ ਵਿਚ ਪੰਜ-ਰੰਗ ਕਲਾ ਪ੍ਰਦਰਸ਼ਨੀ 28 ਤੱਕ ਕਲਾ ਦੇ ਰੰਗ ਵੰਡੇਗੀ

February 16, 2017 | By

ਪਟਿਆਲਾ: ਪੰਜਾਬੀ ਯੂਨਿਵਰਸਿਟੀ, ਪਟਿਆਲਾ ਦੇ ਅਜਾਇਬ ਘਰ ਅਤੇ ਕਲਾ ਗੈਲਰੀ ਵਿਭਾਗ ਦੇ ਵਿਹੜੇ ਵਿੱਚ ਪੰਜਾਬ ਦੇ ਨੌਜਵਾਨ ਕਲਾਕਾਰਾਂ ਦੀਆਂ ਕਲਾ-ਕ੍ਰਿਤਾਂ ਆਉਣ ਵਾਲੇ ਦੋ ਹਫਤਿਆਂ ਲਈ ਆਪਣੇ ਰੰਗ ਬਿਖੇਰਨਗੀਆਂ।

ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਵੱਲੋਂ 14 ਫਰਵਰੀ ਨੂੰ “ਪੰਜ-ਰੰਗ” ਕਲਾ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ ਜੋ ਕਿ 28 ਫਰਵਰੀ ਤੱਕ ਜਾਰੀ ਰਹੇਗੀ।

ਪੰਜਾਬੀ ਯੂਨਿਵਰਸਿਟੀ, ਪਟਿਆਲਾ ਦੇ ਅਜਾਇਬ ਘਰ ਅਤੇ ਕਲਾ ਗੈਲਰੀ ਵਿਭਾਗ ਦੇ ਵਿਹੜੇ ਲੱਗੀ ਪ੍ਰਦਰਸ਼ਨੀ

ਪੰਜਾਬੀ ਯੂਨਿਵਰਸਿਟੀ, ਪਟਿਆਲਾ ਦੇ ਅਜਾਇਬ ਘਰ ਅਤੇ ਕਲਾ ਗੈਲਰੀ ਵਿਭਾਗ ਦੇ ਵਿਹੜੇ ਲੱਗੀ ਪ੍ਰਦਰਸ਼ਨੀ

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕਰਵਾਈ ਜਾ ਰਹੀ ਕਲਾ ਪ੍ਰਦਰਸ਼ਨੀ ਵਿਚ ਕਨੇਡਾ ਨਿਵਾਸੀ ਨੌਜਵਾਨ ਸਿੱਖ ਚਿੱਤਰਕਾਰ ਪਰਮਿੰਦਰ ਸਿੰਘ ਅਤੇ ਪੰਜਾਬ ਦੇ ਚਿਤਰਕਾਰਾਂ ਜਗਦੀਪ ਸਿੰਘ, ਜਸਪ੍ਰੀਤ ਸਿੰਘ ਤੇ ਕੁਲਦੀਪ ਸਿੰਘ ਦੇ ਚਿੱਤਰਾਂ ਅਤੇ ਪੰਜਾਬ ਦੇ ਹੀ ਨੌਜਵਾਨ ਬੁੱਤ-ਤਰਾਸ਼ ਜਗਵਿੰਦਰ ਸਿੰਘ ਵੱਲੋਂ ਘੜੀਆਂ ਮੂਰਤਾਂ ਸ਼ਾਮਲ ਕੀਤੀਆਂ ਗਈਆਂ ਹਨ।

ਉਦਘਾਟਨੀ ਸਮਾਗਮ ਵਿਚ ਕਲਾਕਾਰਾਂ, ਕਲਾ ਪ੍ਰੇਮੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਡੀਨ ਕਾਲਜਾਂ ਪੰਜਾਬੀ ਯੂਨੀਵਰਸਿਟੀ ਕੁਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਕਲਾ ਨੂੰ ਉਤਸਾਹਿਤ ਕਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਹੁੰਦੇ ਰਹਿਣੇ ਚਾਹੀਦੇ ਹਨ।

ਪੰਜਾਬੀ ਯੂਨਿਵਰਸਿਟੀ, ਪਟਿਆਲਾ ਦੇ ਅਜਾਇਬ ਘਰ ਅਤੇ ਕਲਾ ਗੈਲਰੀ ਵਿਭਾਗ ਦੇ ਵਿਹੜੇ ਲੱਗੀ ਪ੍ਰਦਰਸ਼ਨੀ

ਪੰਜਾਬੀ ਯੂਨਿਵਰਸਿਟੀ, ਪਟਿਆਲਾ ਦੇ ਅਜਾਇਬ ਘਰ ਅਤੇ ਕਲਾ ਗੈਲਰੀ ਵਿਭਾਗ ਦੇ ਵਿਹੜੇ ਲੱਗੀ ਪ੍ਰਦਰਸ਼ਨੀ

“ਪੰਜ-ਰੰਗ” ਕਲਾ ਪ੍ਰਦਰਸ਼ਨੀ ਬਾਰੇ ਬੋਲਦਿਆਂ ਡਾ. ਗੁਰਨਾਮ ਸਿੰਘ ਨੇ ਕਿਹਾ ਕਿ ਇਸ ਕਲਾ ਪ੍ਰਦਰਸ਼ਨੀ ਵਿਚ ਸ਼ਾਮਲ ਕੀਤੇ ਚਿੱਤਰ ਪੰਜਾਬ ਦੇ ਜੀਵਨ ਤੇ ਪਹਿਚਾਣ ਨੂੰ ਪੇਸ਼ ਕਰਦੇ ਹਨ।

ਅਜਾਇਬ ਘਰ ਅਤੇ ਕਲਾ ਗੈਲਰੀ ਵਿਭਾਗ ਦੇ ਮੁੱਖ ਪ੍ਰਬੰਧਕ ਅਤੇ ਮੁਖੀ ਫਾਈਨ ਆਰਟ ਵਿਭਾਗ ਡਾ. ਅੰਬਾਲਿਕਾ ਸੂਦ ਜੈਕਬ ਨੇ ਕਿਹਾ ਕਿ ਇਹ ਕਲਾ ਪ੍ਰਦਰਸ਼ਨੀ ਵਿਦਿਆਰਥੀਆਂ ਅਤੇ ਕਲਾ ਪ੍ਰੇਮੀਆਂ ਨੂੰ ਜਿੱਥੇ ਪੰਜਾਬ ਦੇ ਨੌਜਵਾਨ ਕਲਾਕਾਰਾਂ ਦੇ ਕੰਮ ਨੂੰ ਦੇਖਣ ਦਾ ਮੌਕਾ ਮਿਲਿਆ ਉੱਥੇ ਹੀ ਯੂਨੀਵਰਸਿਟੀ ਦੇ ਕਲਾ ਵਿਭਾਗ ਦੇ ਵਿਦਿਆਰਥੀਆਂ ਨੂੰ ਸਿੱਖਣ ਅਤੇ ਅੱਗੇ ਵੱਧਣ ਦਾ ਉਤਸਾਹ ਮਿਲੇਗਾ।

ਕਲਾ ਪ੍ਰਦਰਸ਼ਨੀ ਦੇ ਪ੍ਰਬੰਧਾਂ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅੰਕੜਾ ਵਿਗਿਆਨ ਵਿਭਾਗ ਦੇ ਵਿਦਿਆਰਥੀ ਰਣਜੀਤ ਸਿੰਘ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਦਾ ਮਨੋਰਥ ਜਿੱਥੇ ਇਨ੍ਹਾਂ ਨੌਜਵਾਨ ਕਲਾਕਾਰਾਂ ਨੂੰ ਉਤਸਾਹਿਤ ਕਰਨਾ ਹੈ ਓਥੇ ਨਾਲ ਹੀ ਇਹ ਪ੍ਰਦਰਸ਼ਨੀ ਵਿਦਿਆਰਥੀਆਂ ਨੂੰ ਕਲਾ ਦੇ ਸੂਖਮ ਅਹਿਸਾਸਾਂ ਨਾਲ ਜੋੜਨ ਦਾ ਵੀ ਉਪਰਾਲਾ ਹੈ।

ਪੰਜ-ਰੰਗ ਕਲਾ ਪ੍ਰਦਰਸ਼ਨੀ ਦੇ ਪੰਜਾਂ ਕਲਾਕਾਰਾਂ ਵੱਲੋਂ ਬੋਲਦਿਆਂ ਜਗਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਕਲਾ ਰਾਹੀਂ ਜ਼ਿੰਦਗੀ ਦੇ ਅਹਿਸਾਸਾਂ ਅਤੇ ਮਸਲਿਆਂ ਨੂੰ ਪੇਸ਼ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਯੂਨੀਵਰਸਿਟੀ ਦੇ ਕਲਾ ਵਿਭਾਗ ਅਤੇ ਵਿਦਿਆਰਥੀ ਵੱਲੋਂ ਇਸ ਪ੍ਰਦਰਸ਼ਨੀ ਲਈ ਦਿਖਾਏ ਉਤਸਾਹ ਲਈ ਧੰਨਵਾਦ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,