ਸਿੱਖ ਖਬਰਾਂ

ਧਾਰਾ 25 ਨੂੰ ਖਤਮ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਮਤਾ ਪਾਸ ਕਰੇ: ਪੀਰ ਮੁਹੰਮਦ

December 16, 2014 | By

Karnail peer muhamfਜਲੰਧਰ (15 ਦਸੰਬਰ, 2014): ਸਿੱਖ ਇੱਕ ਵੱਖਰੀ ‘ਤੇ ਨਿਆਰੀ ਕੌਮ ਹੈ ਪਰ ਭਾਰਤੀ ਸੰਵਿਧਾਨ ਸਿੱਖਾਂ ਪ੍ਰਤੀ ਨਿਰਪੱਖ ਰਵੱਈਆ ਨਾ ਅਪਨਉਦਾ ਹੋਇਆ ਸਿੱਖਾਂ ਨੂੰ ਹਿੰਦੂ ਧਰਮ ਦੀ ਇੱਕ ਸ਼ਾਖ ਬਿਆਨਦਾ ਹੈ। ਇਸ ਲਈ ਇਸਨੇ ਮੱਦ 25 ਦੀ ਘਾੜਤ ਘੜੀ ਹੈ ਅਤੇ ਇਸ ਮਦ ਦੇ ਸਹਾਰੇ ਸਿੱਖ ਕੌਮ ਦੇ ਨਿਆਰੇਪਨ ਨੂੰ ਸੰਵਿਧਾਨਕ ਤੌਰ ‘ਤੇ ਖੋਰਾ ਲਾਇਆ ਜਾ ਰਿਹਾ ਹੈ।

ਇਸ ਧਾਰਾ 25 ਨੂੰ ਖਤਮ ਕਰਵਾਉਣ ਲਈ ਆਨ ਲਾਈਨ ਮੁਹਿੰਮ ਚਲਾਉਣ ਵਾਲੀ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਮੰਗ ਕੀਤੀ ਹੈ ਪੰਜਾਬ ਵਿਧਾਨ ਸਭਾ ਵਿੱਚ ਧਾਰਾ 25 ਨੂੰ ਖਤਮ ਕਰਵਾਉਣ ਲਈ ਮਤਾ ਪੇਸ਼ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਸੰਵਿਧਾਨ ਦੀ ਧਾਰਾ 25ਬੀ ਖ਼ਿਲਾਫ ਇੱਕਜੁੱਟਤਾ ਦਿਖਾਈ ਹੈ ਤਾਂ ਇਸ ਧਾਰਾ ਵਿਰੁੱਧ ਪੰਜਾਬ ਵਿਧਾਨ ਸਭਾ ਅੰਦਰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੱਕ ਪਹੁੰਚ ਕਰਨੀ ਚਾਹੀਦੀ ਹੈ।

ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆ ਵਾਲਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਸਿੱਖ ਇੱਕ ਵੱਖਰੀ ਕੌਮ ਹੈ ਤੇ ਮੌਜੂਦਾ ਸਮੇਂ ਵਿੱਚ ਸਿੱਖਾਂ ਨੂੰ ਆਪਣੀ ਵੱਖਰੀ ਪਹਿਚਾਣ ਬਣਾਈ ਰੱਖਣ ਲਈ ਹਿੰਦੂ ਰਹੁਰੀਤਾਂ ਵਿੱਚੋਂ ਆਪਣੇ ਆਪ ਨੂੰ ਬਾਹਰ ਕੱਢਣਾ ਹੋਵੇਗਾ।

ਉਹਨਾਂ ਕਿਹਾ ਕਿ ਸਿੱਖਾਂ ਦਾ ਵੱਡਾ ਹਿੱਸਾ ਅੱਜ ਦੇ ਦੌਰ ਵਿੱਚ ਵੀ ਮਿਥਿਹਾਸ, ਅੰਧਵਿਸ਼ਵਾਸ ਤੇ ਜਾਤਪਾਤ ਦੇ ਕੋਹੜ ਵਿੱਚ ਜਕੜਿਆ ਪਿਆ ਹੈ। ਸੰਤ ਢੱਡਰੀਆਂ ਵਾਲਾ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਸਿੱਖਸ ਫਾਰ ਜਸਟਿਸ ਵੱਲੋਂ ਧਾਰਾ 25ਬੀ ਖ਼ਿਲਾਫ ਆਰੰਭੀ ਦਸਤਖ਼ਤ ਮੁਹਿੰਮ ਦਾ ਪੂਰਨ ਸਮਰਥਨ ਕਰਦਿਆ ਇਸ ਉੱਪਰ ਵੱਧ ਤੋਂ ਵੱਧ ਦਸਤਖ਼ਤ ਕਰਨ ਦੀ ਅਪੀਲ ਕੀਤੀ।

ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਦੇ ਮੁੱਖੀ ਭਾਈ ਬਲਦੇਵ ਸਿੰਘ ਨੇ ਕਿਹਾ ਹੈ ਕਿ ਧਾਰਾ 25ਬੀ ਨੂੰ ਖ਼ਤਮ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਸਮੇਤ ਸਮੁੱਚੇ ਸਿੱਖ ਸੰਸਦ ਮੈਂਬਰਾਂ ਨੂੰ ਇੱਕਜੁੱਟਤਾ ਨਾਲ ਪਾਰਲੀਮੈਂਟ ਅਤੇ ਰਾਜ ਸਭਾ ਵਿੱਚ ਅਵਾਜ ਬੁਲੰਦ ਕਰਨੀ ਚਾਹੀਦੀ ਹੈ।

ਪੰਥਕ ਸੇਵਾ ਲਹਿਰ ਦੇ ਮੁਖੀ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਧਾਰਾ 25ਬੀ ਖ਼ਿਲਾਫ ਅਵਾਜ ਬੁਲੰਦ ਕਰਨੀ ਇੱਕ ਸ਼ੁਭ ਸਗਨ ਹੈ ਲੇਕਿਨ ਇਹ ਹੁਣ ਬਿਆਨ ਬਾਜੀ ਤੱਕ ਸੀਮਤ ਨਹੀ ਰਹਿਣਾ ਚਾਹੀਦਾ।

ਦਮਦਮੀ ਟਕਸਾਲ ਜੱਥਾ ਭਿੰਡਰਾਂ ਸੰਗਰਾਵਾਂ ਦੇ ਮੁਖੀ ਬਾਬਾ ਰਾਮ ਸਿੰਘ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵੱਲੋਂ ਧਾਰਾ 25ਬੀ ਖ਼ਿਲਾਫ ਆਰੰਭੀ ਆਨਲਾਈਨ ਪਟੀਸ਼ਨ ਉੱਪਰ ਸਮੁੱਚੇ ਸਿੱਖਾਂ ਨੂੰ ਵੱਧ ਚੱੜ ਕੇ ਦਸਤਖ਼ਤ ਕਰਨ ਦੀ ਜਰੂਰਤ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,