ਸਿੱਖ ਖਬਰਾਂ

ਸ਼ਹੀਦ ਕਿਸਾਨ ਨਵਰੀਤ ਸਿੰਘ ਦੀ ਮੌਤ ਦੀ ਨਿਆਇਕ ਜਾਂਚ ਹੋਵੇ: ਜਥੇਦਾਰ ਹਰਪ੍ਰੀਤ ਸਿੰਘ

February 6, 2021 | By

ਚੰਡੀਗੜ੍ਹ – ਦਿੱਲੀ ਵਿਚ ਕਿਸਾਨ ਪਰੇਡ ਮੌਕੇ ਪੁਲਸ ਕਾਰਵਾਈ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਨਵਰੀਤ ਸਿੰਘ ਡਿਬਡਿਬਾ ਦੀ ਮੌਤ ਦੇ ਕਾਰਨਾਂ ਦਾ ਮਸਲਾ ਉਲਝਦਾ ਜਾ ਰਿਹਾ ਹੈ। ਸਰਕਾਰ ਨੇ ਇਸ ਮੌਤ ਨੂੰ ਟਰੈਕਟਰ ਹਾਦਸਾ ਬਣਾ ਕੇ ਪੇਸ਼ ਕੀਤਾ ਸੀ ਜਦਕਿ ਕਿਸਾਨਾਂ ਦਾ ਕਹਿਣਾ ਹੈ ਕਿ ਨਵਰੀਤ ਦੀ ਮੌਤ ਪੁਲਿਸ ਦੀ ਗੋਲੀ ਵੱਜਣ ਨਾਲ ਹੋਈ ਹੈ।

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਨਵਰੀਤ ਸਿੰਘ ਡਿਬਡਿਬਾ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਦਾ ਸਮਰਥਨ ਕੀਤਾ ਗਿਆ ਹੈ। ਨਵਰੀਤ ਸਿੰਘ ਦੀ ਉੱਤਰ ਪ੍ਰਦੇਸ਼ ’ਚ ਹੋਏ ਭੋਗ ਸਮਾਗਮ ’ਚ ਬੀਤੇ ਦਿਨ ਵੱਖ ਵੱਖ ਸ਼ਖਸੀਅਤਾਂ ਵੱਲੋਂ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ ਸੀ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਮੀਡੀਆ ਵਲੋਂ ਅੱਜ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੁੱਛਿਆ ਗਿਆ ਕਿ ਕੀ  ਨਵਰੀਤ ਸਿੰਘ ਦੀ ਮੌਤ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ ਤਾਂ ਉਨ੍ਹਾਂ ਸਮਰਥਨ ਕਰਦਿਆਂ ਸਪਸ਼ਟ ਆਖਿਆ ਕਿ ਇਸ ਮਾਮਲੇ ਦੀ ਨਿਰਪੱਖ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਸਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਮਨਾਂ ਦੇ ਰੋਸ ਨੂੰ ਤੁਰੰਤ ਦੂਰ ਕਰਨਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: