ਸਿੱਖ ਖਬਰਾਂ

ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਐਮਨੈਸਟੀ ਇੰਟਰਨੈਸ਼ਨਲ ਦੀ ਆਨ ਲਾਈਨ ਮੁਹਿੰਮ ਨੂੰ ਭਰਵਾਂ ਹੁੰਗਾਰਾ

November 2, 2014 | By

ਨਵੀਂ ਦਿੱਲੀ (1 ਨਵੰਬਰ, 2014): ਅੱਜ ਤੋਂ 30 ਸਾਲ ਪਹਿਲ਼ਾਂ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਤਤਕਾਲੀ ਸੱਤਾਧਾਰੀ ਪਾਰਟੀ ਦੀ ਸਰਪ੍ਰਸਤੀ ਅਤੇ  ਸਰਕਾਰੀ ਤੰਤਰ ਦੀ ਸ਼ਮੂਲੀਅਤ ਨਾਲ ਵਾਪਰੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅੱਜ ਤੱਕ ਸਜ਼ਾ ਨਹੀ ਮਿਲੀ ਅਤੇ ਪੀੜਤ ਇਨਸਾਫ ਪ੍ਰਾਪਤੀ ਲਈ ਅਦਾਲਤਾਂ ਦੀ ਧੂੜ ਫੱਕ ਰਹੇ ਹਨ। ਸਮੇਂ ਸਮੇਂ ਬਦਲਦੀਆਂ ਸਰਕਾਰਾਂ ਨੇ ਕਿਸੇ ਦੋਸ਼ੀਨੂੰ ਸਜ਼ਾ ਤਾਂ ਕੀ ਦੇਣੀ ਸੀ, ਉਲਟਾ ਦੋਸ਼ੀ ਲੀਡਰਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਵੱਡੇ ਅਹੁਦੇ ਅਤੇ ਤਰੱਕੀਆਂ ਨਾਲ ਨਿਵਾਜ਼ਿਆ ਗਿਆ।

[ਫਾਈਲ ਫੋਟੋ]

[ਫਾਈਲ ਫੋਟੋ]

 ਹੁਣ ਐਮਨੈਸਟੀ ਇੰਟਰਨੈਸ਼ਨਲ ਨੇ 1984 ਦੇ ਸਿੱਖ ਕਤਲੇਆਮ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਆਨਲਾਈਨ ਮੁਹਿੰਮ ਆਰੰਭੀ ਹੈ ਤੇ ਵੱਡੀ ਪੱਧਰ ਉੱਤੇ ਲੋਕ ਇਸ ਮੁਹਿੰਮ ਵਿੱਚ ਹਿੱਸਾ ਲੈ ਰਹੇ ਹਨ ਤੇ ਹੁਣ ਤੱਕ 80000 ਲੋਕਾਂ ਵੱਲੋਂ ਇਸ ਮੁਹਿੰਮ ਦੀ ਹਿਮਾਇਤ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ, ਕਾਨਪੁਰ, ਬੋਕਾਰੋ ਤੇ ਲਖਨਊ ਆਦਿ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਤੇ ਕੋਈ 3000 ਤੋਂ ਵੱਧ ਸਿੱਖ ਕੋਹ-ਕੋਹ ਕੇ ਮਾਰੇ ਗਏ ਸਨ ਪਰ ਅੱਜ ਇਸ ਕਤਲੇਆਮ ਦੇ 30 ਸਾਲ ਵਾਪਰਨ ਤੋਂ ਬਾਅਦ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ ਤੇ ਕਤਲੇਆਮ ਪੀੜਤ ਇਨਸਫ਼ ਲਈ ਧੱਕੇ ਖਾ ਰਹੇ ਹਨ।

ਐਮਨੈਸਟੀ ਇੰਟਰਨੈਸ਼ਨਲ ਇੰਡੀਆ ਦੇ ਪ੍ਰੋਗਰਾਮ ਡਾਇਰੈਕਟਰ ਸਾਲੇਸ਼ ਰਾਏ ਨੇ ਦਿੱਲੀ ਵਿੱਚ ਕਿਹਾ ਕਿ   ਇਸ ਸਾਲ ਦੇਸ਼ ਦੇ ਇਤਿਹਾਸ ਵਿੱਚ ਸ਼ਰਮਨਾਕ ਘਟਨਾ ਦੀ 30ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ।  ਇਹ ਕੌਮੀ ਅਪਮਾਨ ਹੈ ਕਿ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤ ਨੂੰ ਇਨਸਾਫ਼ ਦੇਣ ਤੋਂ ਹੀ ਇਨਕਾਰ ਕਰ ਦਿੱਤਾ ਗਿਆ।

 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਆਰੰਭੀ ਆਨਲਾਈਨ ਮੁਹਿੰਮ ਦੌਰਾਨ ਮੰਗ ਕੀਤੀ ਗਈ ਹੈ ਕਿ ਇਕ ਆਜ਼ਾਦ ਟੀਮ ਕਾਇਮ ਕੀਤੀ ਜਾਵੇ ਜੋ 1984 ਕਤਲੇਆਮ ਨਾਲ ਸਬੰਧਤ ਸਾਰੇ ਕੇਸਾਂ ਦੀ ਮੁੜ ਜਾਂਚ ਕਰੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,