Site icon Sikh Siyasat News

ਬਾਦਲ ਦਲ ਅਤੇ ਕਾਂਗਰਸ ਦੋਵਾਂ ਦੀ ਹਮਾਇਤ ਹਾਸਲ ਟਰਾਂਸਪੋਰਟ ਮਾਫੀਆ ਪੰਜਾਬ ‘ਚ ਹਾਲੇ ਵੀ ਸਰਗਰਮ: ਫੂਲਕਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕੇ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਪੰਜਾਬ ‘ਚ ਸੱਤਾ ਤਬਦੀਲੀ ਦੇ ਬਾਵਜੂਦ ਵੀ ਟਰਾਂਸਪੋਰਟ ਮਾਫੀਆ ‘ਤੇ ਕੋਈ ਅਸਰ ਨਹੀਂ ਪਿਆ।

ਐਚ.ਐਸ. ਫੂਲਕਾ

ਫੂਲਕਾ ਨੇ ਜਾਰੀ ਪ੍ਰੈਸ ਬਿਆਨ ‘ਚ ਕਿਹਾ ਕਿ ਕਰੋੜਾਂ ਦੇ ਕਾਰੋਬਾਰ ਕਰਨ ਵਾਲੇ ਟਰਾਂਸਪੋਰਟ ਮਹਿਕਮੇ ਨੂੰ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਹਾਲੇ ਵੀ ਮਾਫੀਆ ਆਪਣੇ ਮੁਤਾਬਕ ਚਲਾ ਰਿਹਾ ਹੈ। ਇਸ ਸਬੰਧ ‘ਚ ਅਖ਼ਬਾਰਾਂ ‘ਚ ਛਪੀਆਂ ਖ਼ਬਰਾਂ ਦਾ ਨੋਟਿਸ ਲੈਂਦੇ ਹੋਏ ਫੂਲਕਾ ਨੇ ਕਿਹਾ ਕਿ 5000 ਗ਼ੈਰ-ਕਾਨੂੰਨੀ ਰੂਟਾਂ ‘ਤੇ ਬਾਦਲ ਵਲੋਂ ਚਲਾਈਆਂ ਜਾ ਰਹੀਆਂ ਬੱਸਾਂ ਨੂੰ ਕੈਪਟਨ ਸਰਕਾਰ ਨੇ ਹਾਲੇ ਵੀ ਉਂਝ ਹੀ ਜਾਰੀ ਰੱਖ ਰਹੀ ਹੈ ਜਦਕਿ ਕੈਪਟਨ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਪੰਜਾਬ ਦੇ ਲੋਕਾਂ ਨਾਲ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ।

ਸਬੰਧਤ ਖ਼ਬਰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Punjab Govt Holds Transport Policy, Private Buses With Illegal Permits Having Free Run …

ਇਸਤੋਂ ਅਲਾਵਾ ਨਿਜੀ ਟਰਾਂਸਪੋਰਟਾਂ ਨੂੰ ਹਾਲੇ ਵੀ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਤੋਂ ਚੰਡੀਗੜ੍ਹ ਦੇ ਉਹ ਸਮੇਂ ਦਿੱਤੇ ਗਏ ਹਨ ਜਿਸ ਵੇਲੇ ਵੱਧ ਤੋਂ ਵੱਧ ਕਮਾਈ ਹੋ ਸਕੇ। ਪੰਜਾਬ ਰੋਡਵੇਜ਼ ਦੀ ਹਾਲੇ ਵੀ ਰੋਜ਼ਾਨਾ ਆਮਦਨ 1.05 ਕਰੋੜ ਹੈ ਜੋ ਕਿ ਸਾਬਤ ਕਰਦਾ ਹੈ ਕਿ ਕਾਂਗਰਸ ਅਤੇ ਬਾਦਲ ਦਲ ਆਪਣੇ ਟਰਾਂਸਪੋਰਟ ਮਾਫੀਆ ਨੂੰ ਬਚਾਉਣ ਲਈ ਅੰਦਰਖਾਤੇ ਇਕ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Transport Mafia With Still Active In Punjab, Both Congress Badal Dal Supporting Them Says H S Phoolka …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version