Site icon Sikh Siyasat News

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪੁਲਿਸ ਗੋਲੀਬਾਰੀ ਅਤੇ ਸੌਦਾ ਸਾਧ ਮਾਫੀਨਾਮੇ ਦੇ ਰੋਸ ਵਜੋਂ ਦੋ ਸ਼੍ਰੋਮਣੀ ਕਮੇਟੀ ਮੈਂਬਰਾਂ ਦਿੱਤੇ ਅਸਤੀਫੇ

ਅੰਮ੍ਰਿਤਸਰ (15 ਅਕਤੂਬਰ, 2015 ): ਗੁਰੂ ਗ੍ਰੰਥ ਸਾਗਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਅਤੇ ਬਾਅਦ ਵਿੱਚ ਸ਼ਾਂਤਮਈ ਰੋਸ ਪ੍ਰਗਟਾ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾਕੇ ਦੋ ਸਿੱਖਾਂ ਨੂੰ ਸ਼ਹੀਦ ਅਤੇ ਅਨੇਕਾਂ ਹੋਰਾਂ ਨੂੰ ਜ਼ਖਮੀ ਕਰਨ ਅਤੇ ਸੌਦਾ ਸਾਧ ਨੂੰ ਬਿਨ੍ਹਾਂ ਮੰਗਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਅਗਵਾਈ ਵਿੱਚ ਮਾਫੀ ਦੇਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਵਲਟੋਹਾ ਜ਼ਿਲ੍ਹਾ ਤਰਨ ਤਾਰਨ ਤੋਂ ਮੈਂਬਰ ਬਾਬਾ ਅਵਤਾਰ ਸਿੰਘ ਅਤੇ ਗਿੱਦੜਬਾਹਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਪਾਲ ਸਿੰਘ ਗੋਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਰੋਸ ਵਜੋਂ ਅਸਤੀਫਾ ਦੇਣ ਵਾਲੇ ਸ਼੍ਰੋਮਣੀ ਕਮੇਟੀ ਮੈਬਰ ਜੱਥੇਦਾਰ ਗੁਰਪਾਲ ਸਿੰਘ ਗੋਰਾ ਅਤੇ ਬਾਬਾ ਅਵਤਾਰ ਸਿੰਘ

ਮੈਂਬਰ ਜਥੇਦਾਰ ਗੁਰਪਾਲ ਸਿੰਘ ਗੋਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਲਗਾਤਾਰ ਤੀਜੀ ਵਾਰ ਪੰਜਾਬ ‘ਚ ਸਭ ਤੋਂ ਵੱਧ ਵੋਟਾਂ ਨਾਲ ਚੁਣੇ ਗਏ ਕਮੇਟੀ ਮੈਂਬਰ ਚੁਣੇ ਗਏ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version