Site icon Sikh Siyasat News

“ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ” ਵਿਸ਼ੇ ‘ਤੇ ਹੋਈ ਚਰਚਾ ‘ਚ ਵਕੀਲ ਪੂਰਨ ਸਿੰਘ ਹੁੰਦਲ ਨੇ ਯੂ.ਏ.ਪੀ.ਏ. ਦੀ ਦੁਰਵਰਤੋਂ ਬਾਰੇ ਦੱਸਿਆ

UAPA and Human Rights ~ Advo.  Puran Singh Hundal Explains How UAPA is being (mis)used

“ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ” ਵਿਸ਼ੇ ‘ਤੇ ਚੰਡੀਗੜ੍ਹ ਦੇ ਕਿਸਾਨ ਭਵਨ ‘ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ। ਇਹ ਵਿਚਾਰ-ਚਰਚਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।

ਇਸ ਵਿਚਾਰ-ਚਰਚਾ ਵਿਚ ਵੱਖ-ਵੱਖ ਵਕੀਲਾਂ, ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੇ ਕਾਰਕੁਨਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਸਿਆਸੀ ਦੁਰਵਰਤੋਂ ਦੇ ਪੰਜਾਬ ਵਿਚਲੇ ਪੀੜਤਾਂ ਨੇ ਹਿੱਸਾ ਲਿਆ।

ਇਸ ਵੀਡੀਓ ‘ਚ ਵਕੀਲ ਪੂਰਨ ਸਿੰਘ ਹੁੰਦਲ ਵਲੋਂ ਬਿਆਨ ਕੀਤਾ ਗਿਆ ਕਿ ਕਿਵੇਂ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਪੰਜਾਬ ਵਿਚ ਦੁਰਵਰਤੋਂ ਕੀਤੀ ਜਾਂਦੀ ਹੈ।

ਇਸ ਮੌਕੇ ਵਕੀਲ ਜਸਪਾਲ ਸਿੰਘ ਮੰਝਪੁਰ ਵਲੋਂ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਮੁਕੱਦਮਿਆਂ ਬਾਰੇ ਇਕ ਦਸਤਾਵੇਜ਼ ਵੀ ਜਾਰੀ ਕੀਤਾ ਗਿਆ।

ਇਸ ਦਸਤਾਵੇਜ਼ ਨੂੰ ਪੜ੍ਹਨ ਲਈ:

ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਪੰਜਾਬ ‘ਚ ਦਰਜ਼ ਕੇਸਾਂ ਸਬੰਧੀ ਦਸਤਾਵੇਜ਼ ਜਾਰੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version